Wednesday, November 20, 2024
Home Punjab ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਦੂਜੀ ਸੂਚੀ, ਮੋਗਾ...

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤੀ ਦੂਜੀ ਸੂਚੀ, ਮੋਗਾ ਤੋਂ ਹਰਜੋਤ ਕਮਲ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਲਈ 27 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਫਗਵਾੜਾ ਤੋਂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਰੂਪਨਗਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਵੀਰਵਾਰ ਨੂੰ ਇੱਥੇ ਜਾਰੀ ਪ੍ਰੈਸ ਬਿਆਨ ਅਨੁਸਾਰ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ‘ਤੇ ਸਹਿਮਤੀ ਜਤਾਈ ਹੈ। ਇਸ ਸੂਚੀ ਵਿੱਚ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਕਾਂਗਰਸ ਦੇ ਦੋਵੇਂ ਵਿਧਾਇਕਾਂ ਨੂੰ ਟਿਕਟਾਂ ਮਿਲੀਆਂ ਹਨ। ਬਟਾਲਾ ਤੋਂ ਫਤਿਹਜੰਗ ਬਾਜਵਾ ਅਤੇ ਮੋਗਾ ਤੋਂ ਹਰਜੋਤ ਕਮਲ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ ਚਮਕੌਰ ਸਾਹਿਬ ਤੋਂ ਦਰਸ਼ਨ ਸਿੰਘ ਸ਼ਿਵਜੋਤ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਦੱਸ ਦੇਈਏ ਕਿ ਭਾਜਪਾ 117 ਮੈਂਬਰੀ ਪੰਜਾਬ ਵਿਧਾਨ ਸਭਾ (Punjab Assembly Elections) ਵਿੱਚ 65 ਸੀਟਾਂ ‘ਤੇ ਚੋਣ ਲੜੇਗੀ, ਜਦੋਂਕਿ ਇਸ ਦੀਆਂ ਦੋ ਸਹਿਯੋਗੀ ਪਾਰਟੀਆਂ ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣ ਲੜਨਗੀਆਂ। ਵਰਣਨਯੋਗ ਹੈ ਕਿ ਪੰਜਾਬ ਵਿੱਚ ਭਾਜਪਾ ਦੇ ਲੰਮੇ ਸਮੇਂ ਤੋਂ ਸਹਿਯੋਗੀ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਮਤਭੇਦ ਹੋਣ ਮਗਰੋਂ ਵੱਖਰਾ ਰਾਹ ਚੁਣਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਐਨਡੀਏ ਨਾਲੋਂ ਟੁੱਟਣ ਤੋਂ ਬਾਅਦ ਭਾਜਪਾ ਪਹਿਲੀ ਵਾਰ ਵੱਡੇ ਭਰਾ ਦੀ ਭੂਮਿਕਾ ਵਿੱਚ ਨਵੇਂ ਸਹਿਯੋਗੀਆਂ ਨਾਲ ਮੈਦਾਨ ਵਿੱਚ ਹੈ। ਕਾਂਗਰਸ ਦੇ ਇੱਕ ਫੈਸਲੇ ਕਾਰਨ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਸੀ, ਇਸ ਲਈ ਉਨ੍ਹਾਂ ਲਈ ਇਹ ਚੋਣ ਵੀ ਵੱਕਾਰ ਦਾ ਸਵਾਲ ਹੈ। ਦੂਜੇ ਪਾਸੇ ਢੀਂਡਸਾ, ਜੋ ਪਾਰਟੀ ਨਾਲ ਮਤਭੇਦਾਂ ਕਾਰਨ ਅਕਾਲੀ ਦਲ ਦੇ ਸੀਨੀਅਰ ਆਗੂ ਸਨ, ਵੱਖਰੀ ਪਾਰਟੀ ਬਣਾ ਕੇ ਅਤੇ ਐਨਡੀਏ ਨਾਲ ਗੱਠਜੋੜ ਕਰਕੇ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸੂਬੇ ਵਿੱਚ 20 ਫਰਵਰੀ ਨੂੰ ਵੋਟਾ ਪੈਣੀਆਂ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments