Saturday, May 18, 2024
Home Punjab ਬਿਕਰਮ ਮਜੀਠੀਆ ਨੇ ਸਿੱਧੂ 'ਤੇ ਕੱਸਿਆ ਤੰਜ, ਕਿਹਾ- ਜੋ ਆਪਣੀ ਮਾਂ ਦਾ...

ਬਿਕਰਮ ਮਜੀਠੀਆ ਨੇ ਸਿੱਧੂ ‘ਤੇ ਕੱਸਿਆ ਤੰਜ, ਕਿਹਾ- ਜੋ ਆਪਣੀ ਮਾਂ ਦਾ ਨਹੀਂ ਹੋ ਸਕਿਆ ,ਉਹ ਲੋਕਾਂ ਦਾ ਕੀ ਹੋਵੇਗਾ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਦੱਸ ਦੇਈਏ ਕਿ ਕਾਂਗਰਸ ਨੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਣਾਇਆ ਹੈ।

ਅੰਮ੍ਰਿਤਸਰ ਪੂਰਬੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੋ ਆਪਣੀ ਮਾਂ ਦਾ ਨਹੀਂ ਹੋ ਸਕਿਆ, ਉਹ ਜਨਤਾ ਦਾ ਕੀ ਹੋਵੇਗਾ।

ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ, ”ਅੰਮ੍ਰਿਤਸਰ ਪੂਰਬੀ ‘ਚ ਅਜੇ ਤੱਕ ਕੋਈ ਵਿਕਾਸ ਨਹੀਂ ਹੋਇਆ ਹੈ। ਜੇਕਰ CM ਚੰਨੀ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਾਉਂਦੇ ਤਾਂ ਉਹ ਪਾਕਿਸਤਾਨ ਮੁਸਲਿਮ ਲੀਗ ਦੇ ਮੁਖੀ ਬਣਨ ਲਈ ਵੀ ਪਾਕਿਸਤਾਨ ਜਾ ਸਕਦੇ ਹਨ। ਲੋਕ ਸਿੱਧੂ ਦੇ ਮਾਡਲਾਂ ਦਾ ਪਰਦਾਫਾਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਆਪਣੀ ਮਾਂ ਦੇ ਨਹੀਂ ਹੋ ਸਕਦੇ ,ਉਹ ਜਨਤਾ ਦੇ ਕਿਵੇਂ ਹੋਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਵਾਦਾਂ ਵਿੱਚ ਘਿਰ ਗਏ ਹਨ। ਅਮਰੀਕਾ ‘ਚ ਰਹਿ ਰਹੀ ਸਿੱਧੂ ਦੀ ਭੈਣ ਡਾਕਟਰ ਸੁਮਨ ਤੂਰ ਨੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਾਏ ਹਨ। ਉਸ ਨੇ ਕਿਹਾ ਹੈ ਕਿ ਪਿਤਾ ਭਗਵੰਤ ਸਿੱਧੂ ਦੀ ਮੌਤ ਤੋਂ ਬਾਅਦ ਉਸ ਦੇ ਭਰਾ ਸਿੱਧੂ ਨੇ ਮਾਂ ਨਿਰਮਲ ਭਗਵੰਤ ਅਤੇ ਭੈਣਾਂ ਨੂੰ ਘਰੋਂ ਕੱਢ ਦਿੱਤਾ ਸੀ। ਸਿੱਧੂ ਨੇ ਲੋਕਾਂ ਸਾਹਮਣੇ ਝੂਠ ਬੋਲਿਆ ਕਿ ਜਦੋਂ ਉਹ (ਸਿੱਧੂ) ਦੋ ਸਾਲ ਦਾ ਸੀ ਤਾਂ ਉਹ ਆਪਣੇ ਮਾਪਿਆਂ ਤੋਂ ਵੱਖ ਹੋ ਗਿਆ ਸੀ। ਸੁਮਨ ਤੂਰ ਨੇ ਦੱਸਿਆ ਕਿ ਉਸ ਦੀ ਮਾਂ ਦੀ ਦਿੱਲੀ ਰੇਲਵੇ ਸਟੇਸ਼ਨ ‘ਤੇ ਲਾਵਾਰਿਸ ਹਾਲਤ ‘ਚ ਮੌਤ ਹੋ ਗਈ ਸੀ। ਸੁਮਨ ਤੂਰ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਨਵਜੋਤ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਗਈ ਸੀ ਪਰ ਉਨ੍ਹਾਂ ਨੇ ਗੇਟ ਨਹੀਂ ਖੋਲ੍ਹਿਆ।

ਪਿਤਾ ਦੀ ਮੌਤ ਤੋਂ ਬਾਅਦ ਸਿੱਧੂ ਨੇ ਮਾਂ ਨੂੰ ਘਰੋਂ ਕੱਢ ਦਿੱਤਾ

ਐਨਆਰਆਈ ਭੈਣ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਸੱਸ ਜਸਵੀਰ ਕੌਰ ਨੇ ਸਾਡਾ ਘਰ ਬਰਬਾਦ ਕਰ ਦਿੱਤਾ ਹੈ। ਮੈਂ ਕਦੇ ਵੀ ਆਪਣੇ ਜੱਦੀ ਘਰ ਨਹੀਂ ਜਾ ਸਕਦੀ ਸੀ। ਜਦੋਂ ਸਿੱਧੂ ਦੀ ਭੈਣ ਸੁਮਨ ਤੂਰ, ਜੋ ਕਿ ਨਿਊਯਾਰਕ ਵਿੱਚ ਰਹਿੰਦੀ ਹੈ, ਨੂੰ ਪੁੱਛਿਆ ਗਿਆ ਕਿ ਉਹ ਇੰਨੇ ਸਾਲਾਂ ਬਾਅਦ ਅੱਜ ਚੋਣਾਂ ਦੌਰਾਨ ਦੋਸ਼ ਕਿਉਂ ਲਗਾ ਰਹੀ ਹੈ, ਤਾਂ ਉਨ੍ਹਾਂ ਕਿਹਾ ਕਿ ਮੈਂ ਉਹ ਆਰਟੀਕਲ ਇਕੱਠਾ ਕਰਨਾ ਚਾਹੁੰਦਾ ਸੀ, ਜਿਸ ਵਿੱਚ ਨਵਜੋਤ ਸਿੱਧੂ ਨੇ ਮੇਰੇ ਮਾਤਾ-ਪਿਤਾ ਤੋਂ ਵੱਖ ਹੋਣ ਸਬੰਧੀ ਬਿਆਨ ਦਿੱਤਾ ਗਿਆ ਸੀ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments