Monday, September 30, 2024
Home India ਨਰਿੰਦਰ ਤੋਮਰ ਦਾ ਵੱਡਾ ਬਿਆਨ, 'ਵਿਧਾਨ ਸਭਾ ਚੋਣਾਂ ਤੋਂ ਬਾਅਦ ਬਣੇਗੀ MSP...

ਨਰਿੰਦਰ ਤੋਮਰ ਦਾ ਵੱਡਾ ਬਿਆਨ, ‘ਵਿਧਾਨ ਸਭਾ ਚੋਣਾਂ ਤੋਂ ਬਾਅਦ ਬਣੇਗੀ MSP ਲਈ ਕਮੇਟੀ’

ਕਿਸਾਨ ਅੰਦੋਲਨ ਖ਼ਤਮ ਹੋਣ ਮਗਰੋਂ ਘੱਟੋ-ਘੱਟ ਸਮਰਥਨ ਮੁੱਲ ਲਈ ਕਮੇਟੀ ਬਣਾਉਣ ਦਾ ਵਾਅਦਾ ਸਰਕਾਰ ਹੁਣ ਚੋਣਾਂ ਤੋਂ ਬਾਅਦ ਪੁਗਾਏਗੀ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿਚ ਕਿਹਾ ਕਿ MSP ਕਮੇਟੀ ਵਿਚ ਕਿਸਾਨ ਯੂਨੀਅਨ ਦੇ ਮੈਂਬਰ, ਵਿਗਿਆਨੀ, ਮਾਹਿਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਮੇਟੀ ਦਾ ਗਠਨ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਵੇਗਾ।

ਨਵੰਬਰ 2021 ਵਿਚ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨ ਐੱਮ. ਐੱਸ. ਪੀ. ਦੀ ਮੰਗ ‘ਤੇ ਡਟੇ ਹੋਏ ਸਨ।

ਤੋਮਰ ਨੇ ਕਿਹਾ ਕਿ 2018-19 ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਕਿ MSP ਨੂੰ ਕਿਸਾਨਾਂ ਲਈ ਲਾਭਕਾਰੀ ਬਣਾਇਆ ਜਾਵੇ। ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਵਿੱਚੋਂ ਵੀ 14-15 ਅਜਿਹੀਆਂ ਸਿਫ਼ਾਰਸ਼ਾਂ ਸਨ ਜਿਨ੍ਹਾਂ ਨੂੰ ਜੀਓਐਮ (ਮੰਤਰੀ ਸਮੂਹ) ਨੇ ਢੁਕਵੀਆਂ ਨਹੀਂ ਸਮਝਿਆ। ਇੱਕ ਸਿਫਾਰਿਸ਼ ਇਹ ਵੀ ਸੀ ਕਿ ਮੁਨਾਫੇ ਦਾ 50 ਫੀਸਦੀ ਐਮਐਸਪੀ ‘ਤੇ ਐਲਾਨਿਆ ਜਾਵੇ, ਇਸ ਨੂੰ ਨਹੀਂ ਮੰਨਿਆ ਗਿਆ ਸੀ। ਪ੍ਰਧਾਨ ਮੰਤਰੀ ਨੇ 2018-19 ਵਿੱਚ ਇਸ ਨੂੰ ਸਵੀਕਾਰ ਕੀਤਾ ਸੀ ਅਤੇ ਹੁਣ ਐਮਐਸਪੀ ਵਧ ਕੇ ਮਿਲ ਰਹੀ ਹੈ। ਪਿਛਲੇ 7 ਸਾਲਾਂ ਤੋਂ ਐਮਐਸਪੀ ‘ਤੇ ਪਹਿਲਾਂ ਤੋਂ ਦੁੱਗਣੇ ਰੇਟ ਦਿੱਤੇ ਗਏ ਹਨ। ਬਜਟ ਵਿੱਚ ਵੀ 2 ਲੱਖ 37 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਲਾਹੇਵੰਦ ਭਾਅ ਲਈ ਦਿੱਤੇ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

MSP ਯਾਨੀ ਘੱਟੋ-ਘੱਟ ਸਮਰਥਨ ਮੁੱਲ। ਕੇਂਦਰ ਸਰਕਾਰ ਫਸਲਾਂ ਦੀ ਘੱਟੋ-ਘੱਟ ਕੀਮਤ ਤੈਅ ਕਰਦੀ ਹੈ ਇਸ ਨੂੰ ਹੀ MSP ਕਿਹਾ ਜਾਂਦਾ ਹੈ। ਜੇਕਰ ਬਾਜ਼ਾਰ ‘ਚ ਫਸਲ ਦੀ ਕੀਮਤ ਘੱਟ ਵੀ ਹੋ ਜਾਂਦੀ ਹੈ ਤਾਂ ਵੀ ਸਰਕਾਰ ਕਿਸਾਨ ਨੂੰ MSP ਦੇ ਹਿਸਾਬ ਨਾਲ ਫਸਲ ਦਾ ਭੁਗਤਾਨ ਕਰੇਗੀ। ਇਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਦੀ ਤੈਅ ਕੀਮਤ ਬਾਰੇ ਪਤਾ ਲੱਗ ਜਾਂਦਾ ਹੈ ਕਿ ਉਸ ਦੀ ਫਸਲ ਦੇ ਰੇਟ ਕਿੰਨੇ ਚੱਲ ਰਹੇ ਹਨ। ਇਹ ਇਕ ਤਰ੍ਹਾਂ ਨਾਲ ਫਸਲ ਦੀ ਕੀਮਤ ਦੀ ਗਾਰੰਟੀ ਹੁੰਦੀ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments