Monday, September 30, 2024
Home Punjab ਅਸੀਂ ਆਪਣੀ ਨਹੀਂ, ਪੰਜਾਬ ਤੇ ਪੰਜਾਬੀ ਦੀ ਰੱਖਿਆ ਕਰਨੀ ਹੈ : ਭਗਵੰਤ...

ਅਸੀਂ ਆਪਣੀ ਨਹੀਂ, ਪੰਜਾਬ ਤੇ ਪੰਜਾਬੀ ਦੀ ਰੱਖਿਆ ਕਰਨੀ ਹੈ : ਭਗਵੰਤ ਮਾਨ

ਸ੍ਰੀ ਆਨੰਦਪੁਰ ਸਾਹਿਬ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ‘ਮਿਸ਼ਨ ਪੰਜਾਬ 2022’ ਦੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਹਰਜੋਤ ਬੈਂਸ ਦੇ ਹੱਕ ’ਚ ਵੱਖ-ਵੱਖ ਪਿੰਡਾਂ ’ਚ ਚੋਣ ਪ੍ਰਚਾਰ ਕੀਤਾ। ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਾਨ ਨੇ ਵੱਖ-ਵੱਖ ਜਨ-ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਪੰਜਾਬ ਬਣਾਉਣ ਲਈ 20 ਫਰਵਰੀ ਦੇ ਦਿਨ ‘ਝਾੜੂ’ ਵਾਲਾ ਬਟਨ ਦਬਾ ਕੇ ਆਪਣੀ ਸਰਕਾਰ ਆਪ ਬਣਾਉਣ। ਇਸ ਸਮੇਂ ਲੋਕਾਂ ਨੇ ਭਾਰੀ ਉਤਸ਼ਾਹ ਪ੍ਰਗਟ ਕੀਤਾ। ਲੋਕ ਫੁੱਲ ਬਰਸਾ ਕੇ ਅਤੇ ਹਾਰ ਪਾ ਕੇ ਮਾਨ ਦਾ ਸਵਾਗਤ ਕਰ ਰਹੇ ਸਨ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਭਰਤਗੜ੍ਹ, ਨੰਗਲ ਟਰੱਕ ਯੂਨੀਅਨ ਚੌਕ ਅਤੇ ਗੋਹਾਲਨੀ ਇਲਾਕੇ ’ਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਹਰਜੋਤ ਬੈਂਸ ਦੇ ਹੱਕ ’ਚ ਵੋਟ ਪਾਉਣ ਅਤੇ ‘ਆਪ’ ਦਾ ਸਮਰਥਨ ਕਰਨ ਦੀ ਅਪੀਲ ਕੀਤੀ।l

ਮਾਨ ਨੇ ਕਿਹਾ ਕਿ ਅੱਜ ਪੰਜਾਬ ’ਚ ਨਾ ਲੋਕ ਸੁਰੱਖਿਅਤ ਹਨ ਅਤੇ ਨਾ ਹੀ ਧਾਰਮਿਕ ਗ੍ਰੰਥ ਸੁਰੱਖਿਅਤ ਹਨ। ਪਿਛਲੀਆਂ ਕਮਜ਼ੋਰ ਸਰਕਾਰਾਂ ਕਾਰਨ ਪੰਜਾਬ ’ਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਕੁਰਸੀ ਦੀ ਲੜਾਈ ਦੇ ਚੱਲਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ, ਜਿਸ ਦਾ ਖਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ। ਕਾਂਗਰਸ ਦੇ ਆਗੂ ਅਤੇ ਮੰਤਰੀ ਲੋਕਾਂ ਲਈ ਕੰਮ ਕਰਨ ਦੀ ਥਾਂ ਪੰਜ ਸਾਲ ਤੱਕ ਸੱਤਾ ਲਈ ਆਪਸ ’ਚ ਹੀ ਲੜਦੇ ਰਹੇ ਅਤੇ ਇਕ-ਦੂਜੇ ਦੀਆਂ ਲੱਤਾਂ ਖਿੱਚਦੇ ਰਹੇ। ਮਾਨ ਨੇ ਕਿਹਾ ਕਿ ਜੇ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਕਿਸੇ ਦੀ ਮੁੜ ਬੇਅਦਬੀ ਕਰਨ ਦੀ ਹਿੰਮਤ ਨਹੀਂ ਸੀ ਪੈਣੀ ਪਰ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ ਦੀ ਤਰ੍ਹਾਂ ਕਾਂਗਰਸ ਸਰਕਾਰ ਨੇ ਵੀ ਬੇਅਦਬੀ ਦੇ ਮਾਮਲੇ ’ਚ ਦੋਸ਼ੀਆਂ ਨੂੰ ਕੋਈ ਸਜ਼ਾ ਦੇਣ ਦੀ ਥਾਂ ਉਸ ਦਾ ਸਿਆਸੀ ਲਾਹਾ ਖੱਟਿਆ। ਉਨ੍ਹਾਂ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਰੇ ਬੇਅਦਬੀ, ਗੋਲੀਕਾਂਡ ਅਤੇ ਬੰਬ ਧਮਾਕੇ ਜਿਹੇ ਮਾਮਲਿਆਂ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਦੇਵੇਗੀ ਅਤੇ ਪੰਜਾਬ ’ਚ ਅਮਨ ਸ਼ਾਂਤੀ ਤੇ ਭਾਈਚਾਰਾ ਕਾਇਮ ਰੱਖੇਗੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments