Sunday, September 29, 2024
Home India ਲਤਾ ਮੰਗੇਸ਼ਕਰ ਦੇ ਸਨਮਾਨ 'ਚ 2 ਦਿਨ ਦੇ ਕੌਮੀ ਸੋਗ ਦਾ ਐਲਾਨ,...

ਲਤਾ ਮੰਗੇਸ਼ਕਰ ਦੇ ਸਨਮਾਨ ‘ਚ 2 ਦਿਨ ਦੇ ਕੌਮੀ ਸੋਗ ਦਾ ਐਲਾਨ, ਅੱਧਾ ਝੁਕਿਆ ਰਹੇਗਾ ‘ਤਿਰੰਗਾ’

ਮੁੰਬਈ- ਸੁਰਾਂ ਦੀ ਮਲਿਕਾ ਅਤੇ ਭਾਰਤ ਰਤਨ ਐਵਾਰਡ ਨਾਲ ਸਨਮਾਨਤ ਲਤਾ ਮੰਗੇਸ਼ਕਰ ਐਤਵਾਰ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ | ਉਨ੍ਹਾਂ ਦੇ ਦਿਹਾਂਤ ਕਾਰਨ ਦੇਸ਼ ਭਰ ‘ਚ ਸੋਗ ਦੀ ਲਹਿਰ ਛਾ ਗਈ ਹੈ | ਕੇਂਦਰ ਸਰਕਾਰ ਨੇ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਦੇਸ਼ ‘ਚ ਦੋ ਦਿਨਾਂ ਦੇ ਰਾਸਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ | ਦੱਸ ਦੇਈਏ ਕਿ ਭਾਰਤ ਰਤਨ ਨਾਲ ਸਨਮਾਨਤ ਕਿਸੇ ਵੀ ਸ਼ਖ਼ਸੀਅਤ ਦੇ ਦਿਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਮੰਨਦੇ ਹੋਏ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਜਾਂਦਾ ਹੈ | ਕੇਂਦਰ ਸਰਕਾਰ ਦੇ ਅਧਿਕਾਰਤ ਸੂਤਰਾਂ, ਨੇ ਦੱਸਿਆ ਕਿ ਇਸ ਦੌਰਾਨ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰਹੇਗਾ | ਲਤਾ ਦੀਦੀ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨ ਨਾਲ ਹੋਵੇਗਾ | ਇਸ ਦੌਰਾਨ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਤਿਰੰਗੇ ‘ਚ ਲਪੇਟਿਆ ਜਾਵੇਗਾ ਅਤੇ ਫ਼ੌਜ ਦੇ ਜਵਾਨ ਅੰਤਿਮ ਸੰਸਕਾਰ ‘ਚ ਉਨ੍ਹਾਂ ਨੂੰ ਸਲਾਮੀ ਦੇਣਗੇ |

ਦੱਸ ਦੇਈਏ ਕਿ ਪਹਿਲਾਂ ਕੇਂਦਰ ਸਰਕਾਰ ਦੀ ਸਿਫਾਰਸ਼ ‘ਤੇ ਰਾਸ਼ਟਰਪਤੀ ਰਾਸ਼ਟਰੀ ਸੋਗ ਦਾ ਐਲਾਨ ਕਰਦੇ ਸਨ, ਪਰ ਹੁਣ ਸੂਬਾਈ ਸਰਕਾਰ ਵੀ ਸਰਕਾਰੀ ਸੋਗ ਦਾ ਐਲਾਨ ਕਰਦੀਆਂ ਹਨ | ਰਾਸ਼ਟਰੀ ਸੋਗ ਦੌਰਾਨ ਸੰਸਦ, ਸਕੱਤਰੇਤ, ਵਿਧਾਨ ਸਭਾ ਅਤੇ ਹੋਰ ਮਹੱਤਵਪੂਰਨ ਰਾਸ਼ਟਰੀ ਭਵਨਾਂ ਜਾਂ ਸਰਕਾਰੀ ਦਫ਼ਤਰਾਂ ‘ਤੇ ਲੱਗਾ ਤਿਰੰਗਾ ਅੱਧਾ ਝੁੱਕਿਆ ਰਹਿੰਦਾ ਹੈ | ਇਸ ਤੋਂ ਇਲਾਵਾ ਦੇਸ਼ ਤੋਂ ਬਾਹਰ ਸਥਿਤ ਭਾਰਤੀ ਦੂਤਘਰਾਂ ‘ਚੇ ਵੀ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰਹਿੰਦਾ ਹੈ | ਰਾਸ਼ਟਰੀ ਸੰਗ ਦੌਰਾਨ ਕੋਈ ਸਰਕਾਰੀ ਜਾਂ ਰਸਮੀ ਪ੍ਰੋਗਰਾਮ ਦਾ ਆਯੋਜਨ ਨਹੀਂ ਕੀਤਾ ਜਾਂਦਾ ਹੈ |

ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਦਾ ਐਤਵਾਰ ਅੱਜ ਸਵੇਰੇ ਮੁੰਬਈ ਸਥਿਤ ਹਸਪਤਾਲ ‘ਚ ਦਿਹਾਂਤ ਹੋ ਗਿਆ | ਉਹ 92 ਸਾਲਾਂ ਦੀ ਸੀ | ਮੱਧ ਪ੍ਰਦੇਸ਼ ਦੇ ਇੰਦੌਰ ‘ਚ 28 ਸਤੰਬਰ, 1929 ਨੂੰ ਜਨਮੀ ਲਤਾ ਮੰਗੇਸ਼ਕਰ ਦੇ ਪਿਤਾ ਦੀਨਾਨਾਥ ਮੰਗੇਸ਼ਕਰ ਮਰਾਠੀ ਰੰਗ-ਮੰਚ ਨਾਲ ਜੁੜੇ ਸਨ | ਸਾਲ 1942 ‘ਚ 13 ਸਾਲ ਦੀ ਹੀ ਉਮਰ ‘ਚ ਲਤਾ ਦੇ ਸਿਰ ਤੋਂ ਉਨ੍ਹਾਂ ਦੇ ਪਿਤਾ ਚੱਲ ਵਸੇ ਅਤੇ ਪਰਿਵਾਰ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਸਿਰ ‘ਤੇ ਆ ਗਈ | ਲਤਾ ਦੀਦੀ, ਮੀਨਾ ਖਾਦੀਕਰ, ਆਸ਼ਾ ਭੌਸਲੇ, ਉਸ਼ਾ ਮੰਗੇਸ਼ਕਰ ਅਤੇ ਹਿਰਦਯਨਾਥ ਮੰਗੇਸ਼ਕਰ ਆਪਣੇ ਭਰਾ-ਭੈਣਾ ਤੋਂ ਸਭ ਤੋਂ ਵੱਡੀ ਸੀ | ਆਪਣੇ ਭਰਾ ਭੈਣਾਂ ਦੇ ਬਿਹਤਰ ਭਵਿੱਖ ਲਈ ਲਤਾ ਨੇ ਵਿਆਹ ਨਹੀਂ ਕਰਵਾਇਆ ਸੀ |

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments