Saturday, September 28, 2024
Home Punjab ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਨੂੰ ਝਟਕਾ : ਸਾਬਕਾ ਮੇਅਰ ਸੁਭਾਸ਼ ਸ਼ਰਮਾ ਸਣੇ...

ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਨੂੰ ਝਟਕਾ : ਸਾਬਕਾ ਮੇਅਰ ਸੁਭਾਸ਼ ਸ਼ਰਮਾ ਸਣੇ 5 ਦਰਜਨ ਦੇ ਕਰੀਬ ਆਗੂ ਅਕਾਲੀ ਦਲ ‘ਚ ਸ਼ਾਮਲ

ਅੰਮ੍ਰਿਤਸਰ : ਅੰਮ੍ਰਿਤਸਰ ਪੂਰਬੀ ਹਲਕੇ ‘ਚ ਭਾਜਪਾ ਤੇ ਕਾਂਗਰਸ (Congress Party) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੇਅਰ ਸੁਭਾਸ਼ ਸ਼ਰਮਾ ਅਤੇ ਸਾਬਕਾ ਐਮ ਸੀ ਰਛਪਾਲ ਕੌਰ ਆਪੋ -ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਇਸ ਦੌਰਾਨ ਹੀ ਹਲਕੇ ਦੇ ਵੱਖ ਵੱਖ ਵਾਰਡਾਂ ਤੋਂ ਕਰੀਬ ਪੰਜ ਦਰਜਨ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਬਿਕਰਮ ਮਜੀਠੀਆ ਨੇ ਇਹਨਾਂ ਸਾਬਕਾ ਮੇਅਰ ਤੇ ਸਾਬਕਾ ਐਮਸੀ ਸਮੇਤ ਸਾਰੇ ਆਗੂਆਂ ਨੁੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਭਰੋਸਾ ਦੁਆਇਆ ਕਿ ਉਹਨਾਂ ਨੁੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸ੍ਰੀ ਸੁਭਾਸ਼ ਸ਼ਰਮਾ ਨੇ ਕਿਹਾ ਕਿ ਉਹਨਾਂ ਭਾਜਪਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਕਰ ਕੇ ਕੀਤਾ ਹੈ ਕਿਉਂਕਿ ਭਾਜਪਾ ਵਿਚ ਹੁਣ ਸਿਰਫ ਤਾਨਾਸ਼ਾਹੀ ਚਲ ਰਹੀ ਹੈ ਜਦੋਂ ਕਿ ਅਕਾਲੀ ਦਲ ਹਮੇਸ਼ਾ ਨਿਮਾਣਾ ਹੋਕੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹੈ ਤੇ ਇਸਦੇ ਮੈਂਬਰ ਵੀ ਲੋਕਾਂ ਵਾਸਤੇ ਆਪਣੀ ਜੀਅ ਜਾਨ ਲਗਾ ਦਿੰਦੇ ਹਨ।

ਸਾਬਕਾ ਐਮ ਸੀ ਰਛਪਾਲ ਕੌਰ ਨੇ ਕਿਹਾ ਕਿ ਉਹਨਾਂ ਕਾਂਗਰਸ ਛੱਡਣ ਦਾ ਫੈਸਲਾ ਇਸ ਕਰ ਕੇ ਲਿਆ ਕਿਉਂ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਹਲਕੇ ਦੇ ਕਾਂਗਰਸੀ ਵਰਕਰਾਂ ਨੁੰ ਪੰਜ ਸਾਲਾਂ ਦੌਰਾਨ ਉੱਕਾ ਹੀ ਵਿਸਾਰ ਲਿਆ ਜਦੋਂ ਕਿ ਸਰਦਾਰ ਮਜੀਠੀਆ ਰੋਜ਼ਾਨਾ ਆਪਣੇ ਸਾਥੀਆਂ ਨੁੰ ਮਿਲਦੇ ਹਨ ਅਤੇ ਪੂਰਾ ਮਾਣ ਸਤਿਕਾਰ ਦਿੰਦੇ ਹਨ।

ਮੇਅਰ ਸੁਭਾਸ਼ ਸ਼ਰਮਾ ਦ ਨਾਲ ਹਰਪ੍ਰੀਤ ਸਿੰਘ ਹੈਪੀ, ਵਿੱਕੀ ਵੇਰਕਾ, ਬਿੱਲੂ ਮਕਬੂਲਪੁਰਾ, ਕੁਲਦੀਪ ਸਿੰਘ, ਹਰਬੰਤ ਸਿੰਘ, ਤੇ ਕਰਨਵੀਰ ਸਿੰਘ ਵੀ ਸ਼ਾਮਲ ਹੋਏ। ਜਦੋਂ ਕਿ ਵਾਰਡ ਨੰਬਰ 22 ਅਤੇ ਵਾਰਡ ਨੰਬਰ 24 ਸਮੇਤ ਵੱਖ ਵੱਖ ਵਾਰਡਾਂ ਤੋਂ ਪੰਜ ਦਰਜਨ ਦੇ ਕਰੀਬ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਮੈਡੀਕਲ ਸੈਲ ਐਸੋਸੀਏਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਵੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਏ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments