ਟੋਰਾਂਟੋ: ਅਮਰੀਕਾ ਦੇ ਬਾਰਡਰ ਤੋਂ ਕੁਝ ਮੀਟਰ ਦੀ ਦੂਰੀ ‘ਤੇ ਮੌਤ ਦੇ ਮੂੰਹ ਵਿਚ ਗਏ ਭਾਰਤੀ ਪਰਵਾਰ ਦੇ ਮਸਲੇ ਨੂੰ ਕੈਨੇਡਾ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਵੀਜ਼ਾ ਅਰਜ਼ੀਆਂ ਦੀ ਡੂੰਘਾਈ ਨਾਲ ਘੋਖ ਸ਼ੁਰੂ ਕਰ ਦਿਤੀ ਗਈ ਹੈ।
‘ਦਾ ਗਾਰਡੀਅਨ’ ਦੀ ਰਿਪੋਰਟ ਮੁਤਾਬਕ ਆਉਣ ਵਾਲੇ ਸਮੇਂ ਦੌਰਾਨ ਹਜ਼ਾਰਾਂ ਭਾਰਤੀ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਰੱਦ ਹੋ ਸਕਦੀਆਂ ਹਨ।
ਅਮਰੀਕਾ ਵੀ ਇਸ ਮਾਮਲੇ ਵਿਚ ਪਿੱਛੇ ਨਹੀਂ ਭਾਰਤੀ ਨਾਗਰਿਕਾਂ ਦੀਆਂ ਵੀਜ਼ਾ ਅਰਜ਼ੀਆਂ ਦੀ ਬਾਰੀਕੀ ਨਾਲ ਪੁਣ-ਛਾਣ ਕੀਤੀ ਜਾ ਰਹੀ ਹੈ।
ਕੈਨੇਡੀਅਨ ਇੰਮੀਗ੍ਰੇਸ਼ਨ ਅਫ਼ਸਰਾਂ ਵੱਲੋਂ ਇਸ ਗੱਲ ਦੀ ਤਸਦੀਕ ਹੋਣ ਤੋਂ ਬਾਅਦ ਹੀ ਵੀਜ਼ਾ ਜਾਰੀ ਕੀਤਾ ਜਾਵੇਗਾ ਕਿ ਸਬੰਧਤ ਸ਼ਖਸ ਦਾ ਕੈਨੇਡਾ ਆਉਣ ਦਾ ਮਕਸਦ ਕੀ ਹੈ।