Saturday, September 28, 2024
Home Business ਖੁਸ਼ਖਬਰੀ! ਪਿੰਡ 'ਚ ਇੰਟਰਨੈੱਟ ਇਸਤੇਮਾਲ ਦੀ ਰਫ਼ਤਾਰ ਤਿੰਨ ਗੁਣਾ ਤੇਜ਼, ਜਲਦ ਸ਼ਹਿਰ...

ਖੁਸ਼ਖਬਰੀ! ਪਿੰਡ ‘ਚ ਇੰਟਰਨੈੱਟ ਇਸਤੇਮਾਲ ਦੀ ਰਫ਼ਤਾਰ ਤਿੰਨ ਗੁਣਾ ਤੇਜ਼, ਜਲਦ ਸ਼ਹਿਰ ਛੁੱਟ ਜਾਣਗੇ ਪਿੱਛੇ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਜੇਐੱਨਐੱਨ, ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੇਂਡੂ ਭਾਰਤ ਵਿੱਚ ਇੰਟਰਨੈਟ ਕਨੈਕਟੀਵਿਟੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਜਲਦੀ ਹੀ ਪਿੰਡ ਇੰਟਰਨੈਟ ਕੁਨੈਕਟੀਵਿਟੀ ਦੇ ਮਾਮਲੇ ਵਿੱਚ ਸ਼ਹਿਰਾਂ ਨੂੰ ਪਛਾੜ ਸਕਦੇ ਹਨ। ਵਿੱਤ ਮੰਤਰੀ ਨੇ ਰਾਜ ਸਭਾ ‘ਚ ਆਮ ਬਜਟ 2022-23 ਦੇ ਭਾਸ਼ਣ ‘ਤੇ ਚੱਲ ਰਹੀ ਬਹਿਸ ਦੌਰਾਨ ਕਿਹਾ ਕਿ ਮੋਬਾਈਲ ਐਸੋਸੀਏਸ਼ਨ ਅਤੇ ਇੰਟਰਨੈੱਟ ਦੀ ਰਿਪੋਰਟ ਦੇ ਮੁਤਾਬਕ, ਗ੍ਰਾਮੀਣ ਭਾਰਤ ‘ਚ ਇੰਟਰਨੈੱਟ ਉਪਭੋਗਤਾਵਾਂ ਦੀ ਗਿਣਤੀ ‘ਚ ਤਿੰਨ ਗੁਣਾ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਅਜਿਹੇ ‘ਚ ਜਲਦ ਹੀ ਗ੍ਰਾਮੀਣ ਭਾਰਤ ‘ਚ ਇੰਟਰਨੈੱਟ ਦੀ ਵਰਤੋਂ ਦੇ ਮਾਮਲੇ ‘ਚ ਇਹ ਸ਼ਹਿਰੀ ਯੂਜ਼ਰਸ ਦੀ ਗਿਣਤੀ ਨੂੰ ਪਾਰ ਕਰ ਸਕਦਾ ਹੈ।

ਭਾਰਤ ਵਿੱਚ ਇੰਟਰਨੈਟ ਗਾਹਕਾਂ ਦੀ ਗਿਣਤੀ ਵਿੱਚ ਵਾਧਾ

ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ (TRAI) ਦੀ ਰਿਪੋਰਟ ਦੇ ਅਨੁਸਾਰ ਜੂਨ 2021 ਵਿੱਚ ਭਾਰਤ ਵਿੱਚ ਆਪਟੀਕਲ ਫਾਈਬਰ ਰਾਹੀਂ ਡੇਟਾ ਦੀ ਖਪਤ 13,000 ਟੈਰਾਬਾਈਟ ਤੱਕ ਪਹੁੰਚ ਗਈ ਹੈ। ਅਗਸਤ 2021 ਦੀ ਰਿਪੋਰਟ ਦੇ ਅਨੁਸਾਰ ਇੰਟਰਨੈਟ ਗਾਹਕਾਂ ਦੀ ਕੁੱਲ ਸੰਖਿਆ 825 ਮਿਲੀਅਨ ਹੋ ਗਈ ਹੈ। ਨਿਰਮਲਾ ਸੀਤਾਰਮਨ ਨੇ ਬਜਟ ਦੌਰਾਨ ਕਿਹਾ ਸੀ ਕਿ ਗ੍ਰਾਮੀਣ ਭਾਰਤ ਵਿੱਚ ਆਪਟੀਕਲ ਫਾਈਬਰ ਵਿਛਾਉਣ ਦਾ ਠੇਕਾ ਦਿੱਤਾ ਗਿਆ ਹੈ, ਜਿਸ ਦਾ ਕੰਮ ਸਾਲ 2025 ਤੱਕ ਪੂਰਾ ਕੀਤਾ ਜਾ ਸਕਦਾ ਹੈ।

ਭਾਰਤਨੈੱਟ ਸਕੀਮ ਦਾ ਵਿਸਤਾਰ ਕੀਤਾ ਜਾਵੇਗਾ

ਭਾਰਤਨੈੱਟ ਸਕੀਮ ਦਾ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ 2020 ਨੂੰ ਕੀਤਾ ਸੀ। ਜਿਸ ਤਹਿਤ 1000 ਦਿਨਾਂ ਵਿੱਚ ਸਾਰੇ ਪਿੰਡਾਂ ਵਿੱਚ ਆਪਟੀਕਲ ਫਾਈਬਰ ਵਿਛਾਉਣ ਦਾ ਐਲਾਨ ਕੀਤਾ ਗਿਆ। ਸਰਕਾਰ ਦੀ ਅਭਿਲਾਸ਼ੀ ਭਾਰਤਨੈੱਟ ਯੋਜਨਾ 16 ਰਾਜਾਂ ਦੇ 361,000 ਪਿੰਡਾਂ ਨੂੰ ਬ੍ਰਾਡਬੈਂਡ ਨਾਲ ਜੋੜ ਦੇਵੇਗੀ। ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਸਾਲ ਜੁਲਾਈ ਵਿੱਚ ਭਾਰਤਨੈੱਟ ਸਕੀਮ ਨੂੰ ਮਨਜ਼ੂਰੀ ਦਿੱਤੀ ਸੀ। ਭਾਰਤ ਨੈੱਟ ਸਕੀਮ ਤਹਿਤ ਭਾਰਤ ਵਿੱਚ 5.46 ਲੱਖ ਕਿਲੋਮੀਟਰ ਆਪਟੀਕਲ ਫਾਈਬਰ ਕੇਬਲ ਵਿਛਾਈ ਗਈ ਹੈ। ਇਸ ਨਾਲ ਕੁੱਲ 1.73 ਲੱਖ ਗ੍ਰਾਮ ਪੰਚਾਇਤਾਂ ਨੂੰ ਆਪਟੀਕਲ ਫਾਈਬਰ ਕੇਬਲ (OFC) ਨਾਲ ਜੋੜਿਆ ਗਿਆ ਹੈ। ਪਿੰਡਾਂ ਨੂੰ ਆਪਟੀਕਲ ਫਾਈਬਰ ਮੁਹੱਈਆ ਕਰਵਾਉਣ ਲਈ ਆਉਣ ਵਾਲੇ ਵਿੱਤੀ ਸਾਲ ਵਿੱਚ ਪੀਪੀਪੀ ਮੋਡ ਤਹਿਤ ਟੈਂਡਰ ਜਾਰੀ ਕੀਤੇ ਜਾਣਗੇ। ਹੁਣ ਤਕ ਪਿੰਡਾਂ ਨੂੰ ਆਪਟੀਕਲ ਫਾਈਬਰ ਪਹੁੰਚਾਉਣ ਦਾ ਕੰਮ ਬੀਐਸਐਨਐਲ ਤੇ ਕਾਮਨ ਸਰਵਿਸ ਸੈਂਟਰ ਰਾਹੀਂ ਕੀਤਾ ਜਾ ਰਿਹਾ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

Paris Olympics: ਨੀਤਾ ਅੰਬਾਨੀ ਨੇ ਇੰਡੀਆ ਹਾਊਸ ਦੀ ਝਲਕ ਦਿਖਾਈ

Paris Olympics: ਨੀਤਾ ਅੰਬਾਨੀ ਨੇ ਇੰਡੀਆ ਹਾਊਸ ਦੀ ਝਲਕ ਦਿਖਾਈ ਪੈਰਿਸ Paris: ਆਈਓਸੀ ਮੈਂਬਰ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਪੈਰਿਸ ਓਲੰਪਿਕ...

ਦੀਨਾਨਗਰ ਵਿੱਚ 51.74 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ ਦੀਨਾਨਗਰ: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments