Sunday, September 29, 2024
Home Punjab ਫਿਰ ਸਾਹਮਣੇ ਆਈ ਨਵਜੋਤ ਸਿੱਧੂ ਦੀ ਨਾਰਾਜ਼ਗੀ, ਪ੍ਰਿਯੰਕਾ ਗਾਂਧੀ ਦੇ ਸਾਹਮਣੇ ਸਟੇਜ...

ਫਿਰ ਸਾਹਮਣੇ ਆਈ ਨਵਜੋਤ ਸਿੱਧੂ ਦੀ ਨਾਰਾਜ਼ਗੀ, ਪ੍ਰਿਯੰਕਾ ਗਾਂਧੀ ਦੇ ਸਾਹਮਣੇ ਸਟੇਜ ‘ਤੇ ਬੋਲਣ ਤੋਂ ਕੀਤਾ ਇਨਕਾਰ

ਧੂਰੀ (ਵੈੱਬ ਡੈਸਕ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਨਾਰਾਜ਼ਗੀ ਅੱਜ ਉਸ ਵੇਲੇ ਖੁੱਲ੍ਹ ਕੇ ਸਾਹਮਣੇ ਆਈ ਜਦੋਂ ਉਨ੍ਹਾਂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਸਾਹਮਣੇ ਹੀ ਸਟੇਜ ‘ਤੇ ਬੋਲਣ ਤੋਂ ਇਨਕਾਰ ਕਰ ਦਿੱਤਾ। ਦਰਅਸਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਿਯੰਕਾ ਗਾਂਧੀ ਵਲੋਂ ਹਲਕਾ ਧੂਰੀ ਵਿਚ ਰੈਲੀ ਕੀਤੀ ਜਾ ਰਹੀ ਸੀ।

ਇਸ ਦੌਰਾਨ ਪ੍ਰਿਯੰਕਾ ਗਾਂਧੀ, ਚਨਰਜੀਤ ਚੰਨੀ, ਨਵਜੋਤ ਸਿੱਧੂ ਸਮੇਤ ਕਾਂਗਰਸ ਦੀ ਲੀਡਰਿਸ਼ਪ ਸਟੇਜ ‘ਤੇ ਮੌਜੂਦ ਸੀ। ਸਟੇਜ ਸੈਕਟਰੀ ਵਲੋਂ ਜਦੋਂ ਨਵਜੋਤ ਸਿੱਧੂ ਦਾ ਨਾਂ ਲੈ ਕੇ ਉਨ੍ਹਾਂ ਨੂੰ ਮੰਚ ‘ਤੇ ਬੋਲਣ ਲਈ ਬੁਲਾਇਆ ਤਾਂ ਸਿੱਧੂ ਆਪਣੀ ਸੀਟ ਤੋਂ ਖੜ੍ਹੇ ਤਾਂ ਹੋਏ ਪਰ ਉਨ੍ਹਾਂ ਨੇ ਮੰਚ ‘ਤੇ ਬੋਲਣ ਤੋਂ ਇਨਕਾਰ ਕਰ ਦਿੱਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲ ਇਸ਼ਾਰਾ ਕਰਦਿਆਂ ਆਖਿਆ ਕਿ ਤੁਸੀਂ ਇਨ੍ਹਾਂ ਨੂੰ ਬੁਲਾ ਲਵੋ। ਇਹ ਸਭ ਕੁੱਝ ਉਦੋਂ ਹੁੰਦਾ ਹੈ ਜਦੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਸਟੇਜ ‘ਤੇ ਮੌਜੂਦ ਸੀ। ਇਥੇ ਹੀ ਬਸ ਨਹੀਂ ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਵਲੋਂ ਕੋਟਕਪੂਰਾ ਵਿਚ ਰੈਲੀ ਕੀਤੀ ਗਈ ਸੀ, ਉਥੇ ਵੀ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨਦਾਰਦ ਰਹੇ।

ਉਧਰ ਸਿਆਸੀ ਮਾਹਿਰਾਂ ਦੇ ਕਹਿਣਾ ਹੈ ਕਿ ਸਿੱਧੂ ਨੇ ਅਜਿਹਾ ਕਰਕੇ ਹਾਈਕਮਾਨ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਦਰਅਸਲ ਜਦੋਂ ਤੋਂ ਰਾਹੁਲ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ, ਉਦੋਂ ਨਵਜੋਤ ਸਿੱਧੂ ਕਿਤੇ ਨਾ ਕਿਤੇ ਨਾਰਾਜ਼ ਨਜ਼ਰ ਆ ਰਹੇ ਹਨ। ਸਿੱਧੂ ਦੀ ਨਾਰਾਜ਼ਗੀ ਇਸ ਗੱਲ ਤੋਂ ਵੀ ਸਾਫ ਨਜ਼ਰ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਚੋਣ ਸਰਗਰਮੀਆਂ ਵੀ ਘਟਾ ਦਿੱਤੀਆਂ ਹਨ। ਸਿੱਧੂ ਵਲੋਂ ਸਿਰਫ ਆਪਣੇ ਹਲਕੇ ਵਿਚ ਹੀ ਪ੍ਰਚਾਰ ਕੀਤਾ ਜਾ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments