Sunday, September 29, 2024
Home India PMSYM: ਈ-ਸ਼੍ਰਮ ਕਾਰਡ ਧਾਰਕਾਂ ਨੂੰ ਮਿਲੇਗਾ 3 ਹਜ਼ਾਰ ਰੁਪਏ ਦਾ ਪੈਨਸ਼ਨ ਲਾਭ!...

PMSYM: ਈ-ਸ਼੍ਰਮ ਕਾਰਡ ਧਾਰਕਾਂ ਨੂੰ ਮਿਲੇਗਾ 3 ਹਜ਼ਾਰ ਰੁਪਏ ਦਾ ਪੈਨਸ਼ਨ ਲਾਭ! ਬੱਸ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

e-Shram Card Holders get Benefit of PMSYM: ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ ਦੇਸ਼ ‘ਚ ਅਸੰਗਠਿਤ ਖੇਤਰ (Unorganised Sector) ਨਾਲ ਜੁੜੇ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ‘ਚ ਮਜ਼ਦੂਰਾਂ ਦੀ ਵਿੱਤੀ ਮਦਦ ਲਈ ਸਰਕਾਰ ਤਰ੍ਹਾਂ-ਤਰ੍ਹਾਂ ਦੀਆਂ ਸਕੀਮਾਂ ਲੈ ਕੇ ਆਉਂਦੀ ਰਹਿੰਦੀ ਹੈ। ਸਰਕਾਰ ਨੇ ਇਨ੍ਹਾਂ ਮਜ਼ਦੂਰਾਂ ਦੀ ਮਦਦ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ।

ਇਨ੍ਹਾਂ ‘ਚੋਂ ਸਭ ਤੋਂ ਵੱਡੀ ਯੋਜਨਾ ਦਾ ਨਾਂਅ ਹੈ -ਈ-ਸ਼੍ਰਮ ਸਕੀਮ (e-shram card yojana). ਮਜ਼ਦੂਰਾਂ ਦੀ ਮਦਦ ਲਈ ਸਰਕਾਰ ਨੇ ਇਕ ਹੋਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਦਾ ਨਾਂ ਹੈ – ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ (PM Shram Yogi Mandhan Yojana).

ਅਜਿਹੀ ਸਥਿਤੀ ‘ਚ ਈ-ਸ਼੍ਰਮ ਕਾਰਡ ਧਾਰਕ (e-shram card Holders) ਵੀ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦਾ ਲਾਭ ਲੈ ਸਕਦੇ ਹਨ। ਇਕ ਸਮੇਂ ਬਾਅਦ ਕਾਰੀਗਰਾਂ-ਮਜ਼ਦੂਰਾਂ ਦੀ ਉਮਰ ਹੋਣ ‘ਤੇ ਉਨ੍ਹਾਂ ਦੀ ਆਮਦਨੀ ਦਾ ਸਾਧਨ ਖ਼ਤਮ ਹੋ ਜਾਂਦਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਦੂਰ ਕਰਨ ਲਈ ਸਰਕਾਰ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਲੈ ਕੇ ਆਈ ਹੈ ਤਾਂ ਆਓ ਜਾਣਦੇ ਹਾਂ ਕਿ ਕਿਵੇਂ ਈ-ਸ਼ਰਮ ਕਾਰਡ ਧਾਰਕ 3000 ਰੁਪਏ ਪੈਨਸ਼ਨ (Pension Scheme for Unorganised Sector Workers) ਪ੍ਰਾਪਤ ਕਰ ਸਕਦੇ ਹਨ।

ਸਕੀਮ ਦਾ ਲਾਭ ਲੈਣ ਦੀ ਯੋਗਤਾ :
ਦੱਸ ਦੇਈਏ ਕਿ ਈ-ਸ਼੍ਰਮ ਕਾਰਡ ਧਾਰਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ, ਜੇਕਰ ਉਨ੍ਹਾਂ ਦੀ ਮਹੀਨਾਵਾਰ ਆਮਦਨ 15 ਹਜ਼ਾਰ ਰੁਪਏ ਤੋਂ ਘੱਟ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਉਮਰ 40 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ 18 ਸਾਲ ਤੋਂ ਘੱਟ ਉਮਰ ਦਾ ਵਿਅਕਤੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦਾ। ਇਸ ਸਕੀਮ ‘ਚ ਨਿਵੇਸ਼ ਕਰਕੇ ਤੁਸੀਂ 60 ਸਾਲ ਦੀ ਉਮਰ ਤੋਂ ਬਾਅਦ 3000 ਰੁਪਏ ਦੀ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ ਉਹ ਵਿਅਕਤੀ ਅਸੰਗਠਿਤ ਖੇਤਰ ‘ਚ ਕੰਮ ਕਰਦਾ ਹੋਣਾ ਚਾਹੀਦਾ ਹੈ। ਜੇਕਰ ਤੁਸੀਂ ਵੀ ਇਕ ਈ-ਸ਼੍ਰਮ ਕਾਰਡ ਧਾਰਕ ਹੋ ਤਾਂ ਜਲਦੀ ਤੋਂ ਜਲਦੀ ਇਸ ਸਕੀਮ ‘ਚ ਨਿਵੇਸ਼ ਕਰੋ।

ਇਸ ਸਕੀਮ ‘ਚ ਕਰਨਾ ਹੋਵੇਗਾ ਇੰਨਾ ਨਿਵੇਸ਼ :
ਜੇਕਰ ਕੋਈ ਈ-ਸ਼੍ਰਮ ਕਾਰਡ ਧਾਰਕ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਇਸ ‘ਚ ਨਿਵੇਸ਼ ਕਰ ਸਕਦਾ ਹੈ। ਪਰ ਤੁਹਾਨੂੰ ਇਸ ਪੈਨਸ਼ਨ ਸਕੀਮ ‘ਚ ਸਾਲਾਨਾ ਕਿੰਨਾ ਨਿਵੇਸ਼ ਕਰਨਾ ਪਏਗਾ, ਇਹ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਤੁਹਾਡੀ ਉਮਰ ਕਿੰਨੀ ਹੈ? ਜੇਕਰ ਨਿਵੇਸ਼ ਦੇ ਸਮੇਂ ਤੁਹਾਡੀ ਉਮਰ 18 ਸਾਲ ਹੈ ਤਾਂ ਤੁਹਾਨੂੰ ਹਰ ਮਹੀਨੇ 55 ਰੁਪਏ ਜਮ੍ਹਾ ਕਰਵਾਉਣੇ ਪੈਣਗੇ। 29 ਸਾਲ ਦੀ ਉਮਰ ‘ਚ 100 ਰੁਪਏ ਅਤੇ 40 ਸਾਲ ਦੀ ਉਮਰ ‘ਚ 200 ਰੁਪਏ ਹਰ ਮਹੀਨੇ ਜਮ੍ਹਾ ਕਰਵਾਉਣੇ ਪੈਣਗੇ। ਇਸ ਯੋਜਨਾ ਦਾ ਲਾਭ ਲੈਣ ਲਈ ਤੁਸੀਂ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲਾਈ ਕਰ ਸਕਦੇ ਹੋ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ 'ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments