Wednesday, June 26, 2024
Home Punjab 'ਭਗਵੰਤ ਮਾਨ' ਨੂੰ ਪਟਿਆਲਾ 'ਚ ਪ੍ਰਚਾਰ ਕਰਨ ਤੋਂ ਰੋਕਿਆ, ਜਾਣੋ ਕੀ ਹੈ...

‘ਭਗਵੰਤ ਮਾਨ’ ਨੂੰ ਪਟਿਆਲਾ ‘ਚ ਪ੍ਰਚਾਰ ਕਰਨ ਤੋਂ ਰੋਕਿਆ, ਜਾਣੋ ਕੀ ਹੈ ਕਾਰਨ

ਪਟਿਆਲਾ : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਨੂੰ ਪਟਿਆਲਾ ਸ਼ਹਿਰੀ ਇਲਾਕੇ ‘ਚ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ ‘ਚ ਦਾਖ਼ਲ ਹੋਣ ਲੱਗੇ ਤਾਂ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਕਿ ਧਾਰਾ-144 ਲਾਗੂ ਹੈ ਅਤੇ 5 ਲੋਕਾਂ ਤੋਂ ਜ਼ਿਆਦਾ ਦੇ ਇਕੱਠ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਇਸ ਦੀ ਕਲੀਅਰੈਂਸ ਲਈ। ਉਨ੍ਹਾਂ ਨੂੰ ਕਰੀਬ ਅੱਧਾ ਘੰਟਾ ਰੋਕਿਆ ਗਿਆ।

ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕੈਪਟਨ ਨੇ ਸਾਢੇ 4 ਸਾਲ ਸਿਸਵਾਂ ਮਹਿਲ ਦੇ ਦਰਵਾਜ਼ੇ ਲੋਕਾਂ ਲਈ ਬੰਦ ਰੱਖੇ ਪਰ ਹੁਣ 20 ਫਰਵਰੀ ਨੂੰ ਲੋਕ ਇਨ੍ਹਾਂ ਦੇ ਮਹਿਲ ਦੇ ਦਰਵਾਜ਼ੇ ਬਾਹਰੋਂ ਬੰਦ ਕਰ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੇ ਕਿਹਾ ਸੀ ਕਿ ਭਗਵੰਤ ਮਾਨ ਟੀ. ਵੀ. ‘ਤੇ ਮਨੋਰੰਜਨ ਕਰਦਾ ਹੈ ਅਤੇ ਸਰਕਾਰ ਚਲਾਉਣ ਲਈ ਗੰਭੀਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੈਪਟਨ ਨੂੰ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਕੈਪਟਨ ਉਨ੍ਹਾਂ ਨਾਲ ਸੰਸਦ ਮੈਂਬਰ ਹੁੰਦੇ ਸੀ ਤਾਂ ਉਨ੍ਹਾਂ ਦੀ ਹਾਜ਼ਰੀ ਲੋਕ ਸਭਾ ‘ਚ ਸਭ ਤੋਂ ਮਾੜੀ 6 ਫ਼ੀਸਦੀ ਸੀ, ਜਦੋਂ ਕਿ ਮੇਰੀ 94 ਫ਼ੀਸਦੀ ਸੀ।

ਉਨ੍ਹਾਂ ਕਿਹਾ ਕਿ 6 ਫ਼ੀਸਦੀ ਵਾਲਾ ਗੰਭੀਰ ਹੁੰਦਾ ਜਾਂ 94 ਫ਼ੀਸਦੀ ਵਾਲਾ।ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਸ਼ੁੱਕਰਵਾਰ ਨੂੰ ਰੁਕ ਜਾਵੇਗਾ, ਜਿਸ ਦੇ ਤਹਿਤ ਹਰ ਸਿਆਸੀ ਪਾਰਟੀ ਦੇ ਆਗੂਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।

 

RELATED ARTICLES

Firing For Land: ਜ਼ਮੀਨ ਪਿੱਛੇ ਪੰਜਾਬ ‘ਚ ਖੂਨੀ ਝੜਪ, ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ 3 ਮੌਤਾਂ

Firing For Land: ਜ਼ਮੀਨ ਪਿੱਛੇ ਪੰਜਾਬ ‘ਚ ਖੂਨੀ ਝੜਪ, ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ 3 ਮੌਤਾਂ Patiala ਪਟਿਆਲਾ: ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ਵਿੱਚ...

ਪੀ.ਐਸ.ਪੀ.ਸੀ.ਐਲ ਵੱਲੋਂ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ

ਪੀ.ਐਸ.ਪੀ.ਸੀ.ਐਲ ਵੱਲੋਂ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ...

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ

ਵਤਨੋ ਪਾਰ ਪੰਜਾਬੀ ਦੀ ਗਾਇਕ ਯਾਕੂਬ ਨਾਲ ਮੁਲਾਕਾਤ ਬਰੈਂਪਟਨ ਪੰਜਾਬੀ ਗਾਇਕ ਯਾਕੂਬ ਦਿਨ-ਬ-ਦਿਨ ਮਸ਼ਹੂਰ ਹੋ ਰਿਹਾ ਹੈ। ਇਸ ਮੌਕੇ 'ਤੇ ਉਸ ਦੀ ਜ਼ਿੰਦਗੀ ਦੇ ਕੁਝ ਅਣਛੂਹੇ...

LEAVE A REPLY

Please enter your comment!
Please enter your name here

- Advertisment -

Most Popular

Firing For Land: ਜ਼ਮੀਨ ਪਿੱਛੇ ਪੰਜਾਬ ‘ਚ ਖੂਨੀ ਝੜਪ, ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ 3 ਮੌਤਾਂ

Firing For Land: ਜ਼ਮੀਨ ਪਿੱਛੇ ਪੰਜਾਬ ‘ਚ ਖੂਨੀ ਝੜਪ, ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ 3 ਮੌਤਾਂ Patiala ਪਟਿਆਲਾ: ਪਟਿਆਲਾ ਦੇ ਘਨੌਰ ਦੇ ਪਿੰਡ ਚਤਰ ਨਗਰ ਵਿੱਚ...

Air Emergency: ਅਚਾਨਕ 27000 ਫੁੱਟ ਹੇਠਾਂ ਆ ਗਿਆ ਜਹਾਜ਼, 17 ਜ਼ਖਮੀ, ਯਾਤਰੀਆਂ ਦੇ ਕੰਨ ‘ਚੋਂ ਨਿਕਲਿਆ ਖੂਨ

Air Emergency: ਅਚਾਨਕ 27000 ਫੁੱਟ ਹੇਠਾਂ ਆ ਗਿਆ ਜਹਾਜ਼, 17 ਜ਼ਖਮੀ, ਯਾਤਰੀਆਂ ਦੇ ਕੰਨ ‘ਚੋਂ ਨਿਕਲਿਆ ਖੂਨ Seoul: ਦੱਖਣ ਕੋਰੀਆ ਤੋਂ ਤਾਇਵਾਨ ਜਾਣ ਵਾਲੀ ਬੋਇੰਗ...

USA Firing: ਲਾਸ ਵੇਗਾਸ ‘ਚ ਫਾਇਰਿੰਗ, 5 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

USA Firing: ਲਾਸ ਵੇਗਾਸ ‘ਚ ਫਾਇਰਿੰਗ, 5 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ ਲਾਸ ਵੇਗਾਸ Las Vegas: ਅਮਰੀਕਾ ਦੇ ਉੱਤਰੀ ਲਾਸ...

OM Birla: ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ

OM Birla: ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ New Delhi: 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਲੋਕ...

Recent Comments