Saturday, May 18, 2024
Home India ਹਾਈ ਕੋਰਟ ਦਾ ਆਦੇਸ਼ : ਸੱਸ-ਸਹੁਰੇ ਦੀ ਹਾਸਿਲ ਜਾਇਦਾਦ 'ਚ ਨੂੰਹ ਦੀ...

ਹਾਈ ਕੋਰਟ ਦਾ ਆਦੇਸ਼ : ਸੱਸ-ਸਹੁਰੇ ਦੀ ਹਾਸਿਲ ਜਾਇਦਾਦ ‘ਚ ਨੂੰਹ ਦੀ ਹੈਸੀਅਤ ਸਿਰਫ਼ ਲਾਇਸੈਂਸੀ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਇਕ ਬਹੂ ਦੀ ਉਸ ਅਪੀਲ ਨੂੰ ਖ਼ਾਰਿਜ ਕਰ ਦਿੱਤਾ, ਜਿਸ ਵਿੱਚ ਉਸ ਨੇ ਸਹੁਰਿਆਂ ਤੋਂ ਬਾਹਰ ਕਰਨ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਕਿ ਸੱਸ-ਸਹੁਰੇ ਵੱਲੋਂ ਹਾਸਿਲ ਕੀਤੀ ਗਈ ਜਾਇਦਾਦ ਵਿੱਚ ਉਸ ਦੀ ਭੂਮਿਕਾ ਸਿਰਫ਼ ਲਾਇਸੈਂਸੀ ਵਜੋਂ ਹੀ ਹੈ।
 ਗੁਰੂਗ੍ਰਾਮ ਕੇਡੀਸੀ ਦਾ ਮਕਾਨ ਖ਼ਾਲੀ ਕਰਨ ਦਾ ਹੁਕਮ ਸਹੀ ਹੈ। ਮਹਿਲਾ ਨੇ ਆਪਣੀ ਪਟੀਸ਼ਨ ਵਿੱਚ ਦੱਸਿਆ ਕਿ ਉਸ ਦਾ ਵਿਆਹ 2009 ਵਿੱਚ ਹੋਇਆ ਸੀ ਅਤੇ ਉਦੋਂ ਤੋਂ ਉਹ ਗੁਰੂਗ੍ਰਾਮ ਸਥਿਤ ਰਿਹਾਇਸ਼ ਵਿੱਚ ਰਹਿ ਰਹੀ ਹੈ। ਕੁਸ਼ ਸਮੇਂ ਪਹਿਲਾਂ ਉਸ ਨੇ ਘਰੇਲੂ ਹਿੰਸਾ ਤਹਿਤ ਸੱਸ-ਸਹੁਰੇ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਪਟੀਸ਼ਨਕਰਤਾ ਦੇ ਪਤੀ ਨੇ ਆਪਣੇ ਮਾਤਾ-ਪਿਤਾ ਦੇ ਨਾਲ ਮਿਲ ਕੇ ਮੈਟੇਨੈਂਸ ਆਫ ਪੈਰੇਂਟਸ ਐਂਡ ਵੈਲਫੇਅਰ ਆਫ ਸੀਨੀਅਰ ਸਿਟੀਜਨ ਐਕਟ ਤਹਿਤ ਗੁਰੂਗ੍ਰਾਮ ਦੇ ਡੀਸੀ ਨੂੰ ਸ਼ਿਕਾਇਤ ਦੇ ਦਿੱਤੀ।

ਗੁਰੂਗ੍ਰਾਮ ਦੇ ਡੀਸੀ ਨੇ ਪਟੀਸ਼ਨਕਰਤਾ ਦੇ ਖ਼ਿਲਾਫ਼ ਫ਼ੈਸਲਾ ਸੁਣਾਉਂਦੇ ਹੋਏ ਉਸ ਨੂੰ ਮਕਾਨ ਖਾਲੀ ਕਰਨ ਦਾ ਆਦੇਸ਼ ਦੇ ਦਿੱਤਾ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਦੀ ਦਲੀਲ ਸੁਣਨ ਤੋਂ ਬਾਅਦ ਪਟੀਸ਼ਨਕਰਤਾ ਨੂੰ ਖ਼ਾਰਿਜ ਕਰ ਦਿੱਤਾ। ਆਪਣੇ ਫ਼ੈਸਲੇ ਵਿੱਚ ਹਾਈ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਵਿੱਚ ਘਰੇਲੂ ਹਿੰਸਾ ਨੂੰ ਲੈ ਕੇ ਦਰਜ ਮਾਮਲੇ ਵਿੱਚ ਅਦਾਲਤ ਨੇ ਪਟੀਸ਼ਨਕਰਤਾ ਨੂੰ ਸਹੁਰਿਆਂ ਵਿੱਚ ਰਹਿਣ ਦਾ ਅਧਿਕਾਰ ਨਹੀਂ ਦਿੱਤਾ।  ਇਸ ਫੈਸਲੇ ਖ਼ਿਲਾਫ਼ ਪਟੀਸ਼ਨਕਰਤਾ ਨੇ ਅਪੀਲ ਨਹੀਂ ਕੀਤੀ ਤਾਂ ਇਹ ਆਖ਼ਰੀ ਫ਼ੈਸਲਾ ਹੋ ਗਿਆ। ਨਾਲ ਹੀ ਉਹ ਮਕਾਨ ਪਟੀਸ਼ਨਕਰਤਾ ਦੇ ਸੱਸ-ਸਹੁਰਾ ਵੱਲੋਂ ਹਾਸਿਲ ਕੀਤੀ ਗਈ ਜਾਇਦਾਦ ਵਿੱਚ ਉਸ ਦਾ ਦਰਜਾ ਲਾਇਸੈਂਸੀ ਦਾ ਹੈ ਅਤੇ ਪਟੀਸ਼ਨਕਰਤਾ ਦੀ ਹਰਕਤ ਨੇ ਲਾਇਸੈਂਸ ਨੂੰ ਸਮਾਪਤ ਕਰ ਦਿੱਤਾ ਹੈ। ਅਜਿਹੇ ਵਿੱਚ ਪਟੀਸ਼ਨਕਰਤਾ ਉਸ ਮਕਾਨ ਵਿੱਚ ਰਹਿਣ ਦਾ ਦਾਅਵਾ ਨਹੀਂ ਕਰ ਸਕਦੀ ਹੈ

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments