Saturday, May 18, 2024
Home Business ਸੋਨੇ ਦੀਆਂ ਕੀਮਤਾਂ 'ਚ 7000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ, 28990 ਰੁਪਏ...

ਸੋਨੇ ਦੀਆਂ ਕੀਮਤਾਂ ‘ਚ 7000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ, 28990 ਰੁਪਏ ਪ੍ਰਤੀ ਤੋਲਾ ‘ਤੇ ਵਿਕ ਰਿਹਾ

Gold Price: ਇੱਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਆਮ ਆਦਮੀ ਦਾ ਲੱਕ ਤੋੜ ਰਹੀਆਂ ਹਨ। ਇਸ ਦੇ ਨਾਲ ਹੀ ਸੋਨਾ ਆਪਣੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ। ਸੋਨੇ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ ਕਾਰਨ ਬਾਜ਼ਾਰ ‘ਚ ਸੋਨੇ ਦੀ ਮੰਗ ਕਾਫੀ ਵੱਧ ਗਈ ਹੈ। ਬਾਜ਼ਾਰ ਦੀ ਰਿਪੋਰਟ ਮੁਤਾਬਕ 14 ਕੈਰੇਟ ਸੋਨੇ ਦੀ ਕੀਮਤ ਸਿਰਫ਼ 28990 ਰੁਪਏ ਪ੍ਰਤੀ 10 ਗ੍ਰਾਮ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਧ ਗਿਰਾਵਟ ਹੈ।

ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਸੋਮਵਾਰ ਨੂੰ 22 ਕੈਰੇਟ ਸੋਨੇ ਦੀ ਕੀਮਤ ‘ਚ 150 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ। ਬਾਜ਼ਾਰ ਖੁੱਲ੍ਹਣ ਤੋਂ ਪਹਿਲਾਂ ਸੋਨੇ ਦੀ ਕੀਮਤ 47,950 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਗਿਰਾਵਟ ਤੋਂ ਬਾਅਦ ਹੁਣ ਸੋਨੇ ਦੀ ਕੀਮਤ 47,500 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ ‘ਚ ਵੀ 320 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ।

ਸੋਮਵਾਰ ਨੂੰ ਬਾਜ਼ਾਰ ਖੁੱਲ੍ਹਣ ਤੋਂ ਪਹਿਲਾਂ ਸੋਨੇ ਦੀ ਕੀਮਤ 52,460 ਰੁਪਏ ਪ੍ਰਤੀ 10 ਗ੍ਰਾਮ ਸੀ, ਜਿਸ ਤੋਂ ਬਾਅਦ ਸੋਨਾ 52,140 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। ਇਸ ਦੇ ਨਾਲ ਹੀ 14 ਕੈਰੇਟ ਸੋਨੇ ਦੀ ਕੀਮਤ ਸਿਰਫ਼ 28990 ਰੁਪਏ ਪ੍ਰਤੀ 10 ਗ੍ਰਾਮ ਪਾਈ ਗਈ, ਜੋ ਹੁਣ ਤੱਕ ਦੀ ਗਿਰਾਵਟ ‘ਚ ਸਭ ਤੋਂ ਵੱਧ ਹੈ।

ਉੱਥੇ ਹੀ ਅਗਸਤ 2020 ‘ਚ ਸੋਨੇ ਦੀ ਕੀਮਤ ਆਪਣੀ ਹੁਣ ਤੱਕ ਦੀ ਉੱਚ ਦਰ ‘ਤੇ ਪਹੁੰਚੀ ਸੀ। ਅਗਸਤ 2020 ‘ਚ ਸੋਨੇ ਦੀ ਕੀਮਤ 55,400 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਰਿਕਾਰਡ ਰੇਟ ਦੀ ਅੱਜ ਦੀ ਕੀਮਤ ਨਾਲ ਤੁਲਨਾ ਕਰੀਏ ਤਾਂ ਸੋਨਾ 7,600 ਰੁਪਏ ਸਸਤਾ ਹੋ ਗਿਆ ਹੈ। ਸੋਮਵਾਰ ਨੂੰ ਸੋਨਾ ਵਾਇਦਾ 116 ਰੁਪਏ ਦੀ ਗਿਰਾਵਟ ਨਾਲ 51,228 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ, ਕਿਉਂਕਿ ਸੱਟੇਬਾਜ਼ਾਂ ਨੇ ਕਮਜ਼ੋਰ ਮੰਗ ਕਾਰਨ ਆਪਣੇ ਸੌਦਿਆਂ ਦੇ ਆਕਾਰ ਨੂੰ ਘਟਾਇਆ ਸੀ।

ਦੱਸ ਦਈਏ ਕਿ ਫਿਲਹਾਸ ਸਹਾਲਕ ਸ਼ੁਰੂ ਹੋ ਗਿਆ ਹੈ। ਅਜਿਹੇ ‘ਚ ਇਹ ਗਿਰਾਵਟ ਵਿਆਹ ਵਾਲੇ ਘਰਾਂ ਲਈ ਸੰਜੀਵਨੀ ਲੈ ਕੇ ਆਈ ਹੈ। ਲੋਕਾਂ ਨੇ ਥੋਕ ‘ਚ ਸੋਨਾ ਖਰੀਦਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਗਹਿਣਿਆਂ ‘ਚ 14 ਕੈਰੇਟ ਸੋਨਾ ਹੀ ਵਰਤਿਆ ਜਾਂਦਾ ਹੈ। ਇਸ ‘ਚ ਸੋਨੇ ਦੀ ਮਾਤਰਾ 60 ਤੋਂ 70 ਫ਼ੀਸਦੀ ਹੀ ਹੈ।

ਦੱਸ ਦੇਈਏ ਕਿ ਮਲਟੀ ਕਮੋਡਿਟੀ ਐਕਸਚੇਂਜ ‘ਤੇ ਅਪ੍ਰੈਲ ਸਪਲਾਈ ਕੰਟਰੈਕਟ ਲਈ ਸੋਨਾ 116 ਰੁਪਏ ਜਾਂ 0.23 ਫੀਸਦੀ ਡਿੱਗ ਕੇ 51,228 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਇਸ ‘ਚ 62 ਲਾਟ ਲਈ ਵਪਾਰ ਹੋਇਆ। ਬਾਜ਼ਾਰ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਵਪਾਰੀਆਂ ਵੱਲੋਂ ਸੋਨੇ ਦੀਆਂ ਫਿਊਚਰਜ਼ ਦੀਆਂ ਕੀਮਤਾਂ ‘ਚ ਗਿਰਾਵਟ ਨੇ ਆਪਣੀ ਸਥਿਤੀ ਘਟਾਈ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੇ ‘ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਹਾਲਾਂਕਿ ਇਹ ਬਾਜ਼ਾਰ ‘ਤੇ ਨਿਰਭਰ ਕਰੇਗਾ। ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments