Saturday, May 18, 2024
Home Sport ਹਰਮਨਪ੍ਰੀਤ ਕੌਰ ਨੇ ਤੋਡ਼ਿਆ ਮਿਤਾਲੀ ਦਾ ਰਿਕਾਰਡ, ਭਾਰਤ ਦਾ ਸੀਰੀਜ਼ 'ਤੇ ਕਬਜ਼ਾ

ਹਰਮਨਪ੍ਰੀਤ ਕੌਰ ਨੇ ਤੋਡ਼ਿਆ ਮਿਤਾਲੀ ਦਾ ਰਿਕਾਰਡ, ਭਾਰਤ ਦਾ ਸੀਰੀਜ਼ ‘ਤੇ ਕਬਜ਼ਾ

ਦਾਂਬੁਲਾ : ਕਪਤਾਨ ਹਰਮਨਪ੍ਰੀਤ ਕੌਰ ਦੇ ਗੇਂਦ ਤੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਨਿਚਰਵਾਰ ਨੂੰ ਇੱਥੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ ਵਿਚ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਵਿਚ 2-0 ਦੀ ਅਜੇਤੂ ਬੜ੍ਹਤ ਹਾਸਲ ਕਰਦੇ ਹੋਏ ਸੀਰੀਜ਼ ਆਪਣੇ ਨਾਂ ਕਰ ਲਈ।

ਤਜਰਬੇਕਾਰ ਉੱਪ-ਕਪਤਾਨ ਸਮਿ੍ਤੀ ਮੰਧਾਨਾ (39) ਤੋਂ ਇਲਾਵਾ ਸ਼ੇਫਾਲੀ ਵਰਮਾ (17) ਤੇ ਸਭਿਨੇਨੀ ਮੇਘਨਾ (17) ਦੀ ਮਦਦ ਨਾਲ ਭਾਰਤ ਨੇ 126 ਦੌੜਾਂ ਦਾ ਟੀਚਾ 19.1 ਓਵਰਾਂ ਵਿਚ ਹਾਸਲ ਕਰ ਲਿਆ। ਟੀਚਾ ਇੰਨਾ ਵੱਡਾ ਵੀ ਨਹੀਂ ਸੀ ਪਰ ਭਾਰਤੀ ਟੀਮ ਇਸ ਸੌਖੇ ਟੀਚੇ ਦਾ ਪਿੱਛਾ ਕਰਦੇ ਹੋਏ ਲੜਖੜਾ ਗਈ ਜਿਸ ਤੋਂ ਬਾਅਦ ਹਰਮਨਪ੍ਰੀਤ ਨੇ 32 ਗੇਂਦਾਂ ਵਿਚ ਅਜੇਤੂ 31 ਦੌੜਾਂ ਬਣਾ ਕੇ ਟੀਮ ਨੂੰ ਜਿੱਤ ਦਿਵਾਈ। ਸ੍ਰੀਲੰਕਾ ਨੇ ਚੰਗੀ ਸ਼ੁਰੂਆਤ ਕੀਤੀ ਪਰ ਉਹ ਸੱਤ ਵਿਕਟਾਂ ‘ਤੇ 125 ਦੌੜਾਂ ਹੀ ਬਣਾ ਸਕੀ। ਤੀਜਾ ਤੇ ਆਖ਼ਰੀ ਟੀ-20 ਸੋਮਵਾਰ ਨੂੰ ਇੱਥੇ ਖੇਡਿਆ ਜਾਵੇਗਾ।

ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਸ੍ਰੀਲੰਕਾਈ ਟੀਮ ਨੇ ਕਪਤਾਨ ਚਾਮਾਰੀ ਅਟਾਪੱਟੂ (43) ਤੇ ਵਿਸ਼ਮੀ ਗੁਣਾਰਤਨੇ (45) ਦੀ ਮਦਦ ਨਾਲ ਚੰਗੀ ਸ਼ੁਰੂਆਤ ਕੀਤੀ। ਇਨ੍ਹਾਂ ਦੋਵਾਂ ਨੇ ਸ੍ਰੀਲੰਕਾ ਲਈ ਪਹਿਲੀ ਵਿਕਟ ਲਈ ਟੀ-20 ਵਿਚ 87 ਦੌੜਾਂ ਦੀ ਸਰਬੋਤਮ ਭਾਈਵਾਲੀ ਕੀਤੀ ਜਿਸ ਨਾਲ ਭਾਰਤੀ ਗੇਂਦਬਾਜ਼ ਵਿਕਟਾਂ ਲੈਣ ਲਈ ਬੇਤਾਬ ਦਿਖਾਈ ਦਿੱਤੀਆਂ ਪਰ ਅਟਾਪੱਟੂ ਤੇ ਗੁਣਾਰਤਨੇ ਦੇ ਆਊਟ ਹੋਣ ਤੋਂ ਬਾਅਦ ਸ੍ਰੀਲੰਕਾ ਨੇ ਲਗਾਤਾਰ ਵਿਕਟਾਂ ਗੁਆ ਦਿੱਤੀਆਂ ਤੇ ਟੀਮ ਇੰਨਾ ਘੱਟ ਸਕੋਰ ਬਣਾ ਸਕੀ। ਦੀਪਤੀ ਸ਼ਰਮਾ (2/34) ਯਕੀਨੀ ਤੌਰ ‘ਤੇ ਸਰਬੋਤਮ ਗੇਂਦਬਾਜ਼ ਰਹੀ ਪਰ ਰਾਧਾ ਯਾਦਵ ਤੇ ਪੂਜਾ ਵਸਤ੍ਰਾਕਰ ਨੇ ਵੀ ਗੇਂਦ ਨਾਲ ਚੰਗਾ ਪ੍ਰਦਰਸ਼ਨ ਕੀਤਾ ਜਿਸ ਨਾਲ ਭਾਰਤ ਨੂੰ ਸ਼ਿਕੰਜਾ ਕੱਸਣ ‘ਚ ਮਦਦ ਮਿਲੀ। ਇਸ ਮੈਚ ਵਿਚ ਹਰਮਨਪ੍ਰੀਤ ਕੌਰ ਨੇ ਸਾਬਕਾ ਕਪਤਾਨ ਮਿਤਾਲੀ ਰਾਜ ਦੇ ਟੀ-20 ਵਿਚ ਭਾਰਤ ਵੱਲੋਂ ਸਭ ਤੋਂ ਵੱਧ 2364 ਦੌੜਾਂ ਦੇ ਸਕੋਰ ਨੂੰ ਪਾਰ ਕੀਤਾ। ਟੀ-20 ਅੰਤਰਰਾਸ਼ਟਰੀ ਮੈਚਾਂ ਵਿਚ ਹਰਮਨਪ੍ਰੀਤ ਕੌਰ ਦੀਆਂ 2372 ਦੌੜਾਂ ਹੋ ਗਈਆਂ ਹਨ। ਉਹ ਮਿਤਾਲੀ ਰਾਜ ਨੂੰ ਪਿੱਛੇ ਛੱਡ ਕੇ ਇਸ ਫਾਰਮੈਟ ਵਿਚ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਪਹਿਲੀ ਬੱਲੇਬਾਜ਼ ਬਣ ਗਈ ਹੈ। ਉਨ੍ਹਾਂ ਨੇ 123 ਮੈਚਾਂ ਦੀਆਂ 111 ਪਾਰੀਆਂ ਵਿਚ 26.65 ਦੀ ਔਸਤ ਨਾਲ ਇੰਨੀਆਂ ਦੌੜਾਂ ਬਣਾਈਆਂ। ਮਿਤਾਲੀ ਨੇ 89 ਮੈਚਾਂ ਦੀਆਂ 84 ਪਾਰੀਆਂ ਵਿਚ 37.52 ਦੀ ਔਸਤ ਨਾਲ 2364 ਦੌੜਾਂ ਬਣਾਈਆਂ ਸਨ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments