Saturday, May 18, 2024
Home Punjab IAS ਅਧਿਕਾਰੀ ਸੰਜੇ ਪੋਪਲੀ ਘਰੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ...

IAS ਅਧਿਕਾਰੀ ਸੰਜੇ ਪੋਪਲੀ ਘਰੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਆਈਫੋਨ ਬਰਾਮਦ

ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸੰਜੇ ਪੋਪਲੀ ਦੀ ਗ੍ਰਿਫ਼ਤਾਰੀ ਤੋਂ ਚਾਰ ਦਿਨ ਬਾਅਦ ਵਿਜੀਲੈਂਸ ਬਿਊਰੋ ਨੇ ਅੱਜ ਸੈਕਟਰ 11, ਚੰਡੀਗੜ੍ਹ ਵਿਖੇ ਉਸ ਦੇ ਘਰ ਦੇ ਸਟੋਰ ਰੂਮ ‘ਚੋਂ 12 ਕਿਲੋ ਸੋਨਾ, 3 ਕਿਲੋ ਚਾਂਦੀ, ਚਾਰ ਐਪਲ ਆਈਫੋਨ, ਇੱਕ ਸੈਮਸੰਗ ਫੋਲਡ ਫੋਨ ਅਤੇ ਦੋ ਸੈਮਸੰਗ ਸਮਾਰਟਵਾਚਾਂ ਬਰਾਮਦ ਕੀਤੀਆਂ ਹਨ।

12 ਕਿਲੋਗ੍ਰਾਮ ਸੋਨੇ ਵਿੱਚ 9 ਸੋਨੇ ਦੀਆਂ ਇੱਟਾਂ (ਹਰੇਕ 1 ਕਿਲੋਗ੍ਰਾਮ), 49 ਸੋਨੇ ਦੇ ਬਿਸਕੁਟ ਅਤੇ 12 ਸੋਨੇ ਦੇ ਸਿੱਕੇ ਸ਼ਾਮਲ ਹਨ, ਜਦੋਂ ਕਿ 3 ਕਿਲੋ ਚਾਂਦੀ ਵਿੱਚ 3 ਚਾਂਦੀ ਦੀਆਂ ਇੱਟਾਂ (ਹਰੇਕ 1 ਕਿਲੋਗ੍ਰਾਮ) ਅਤੇ 18 ਚਾਂਦੀ ਦੇ ਸਿੱਕੇ (ਹਰੇਕ 10 ਗ੍ਰਾਮ) ਸ਼ਾਮਲ ਹਨ।

ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਨਵਾਂਸ਼ਹਿਰ ਵਿਖੇ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਟੈਂਡਰਾਂ ਨੂੰ ਮਨਜ਼ੂਰੀ ਦੇਣ ਵਾਸਤੇ 7 ਲੱਖ ਰੁਪਏ ਦੀ ਰਿਸ਼ਵਤ ਵਜੋਂ 1 ਫੀਸਦ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਵਿੱਚ 20 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਸਾਥੀ ਜਿਸਦੀ ਪਛਾਣ ਸੰਦੀਪ ਵਾਟਸ ਵਜੋਂ ਹੋਈ ਹੈ, ਨੂੰ ਵੀ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬਿਆਨਾਂ ਦੇ ਆਧਾਰ ‘ਤੇ ਵਿਜੀਲੈਂਸ ਬਿਓਰੋ ਦੀ ਟੀਮ ਨੇ ਉਸ ਦੇ ਘਰ ‘ਤੇ ਛਾਪੇਮਾਰੀ ਕੀਤੀ ਅਤੇ ਘਰ ਦੇ ਸਟੋਰ ਰੂਮ ਵਿੱਚ ਲੁਕਾ ਕੇ ਰੱਖਿਆ ਸੋਨਾ, ਚਾਂਦੀ ਅਤੇ ਮੋਬਾਈਲ ਫੋਨ ਬਰਾਮਦ ਕੀਤੇ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments