Saturday, May 4, 2024
Home Business ਸ਼੍ਰੀਲੰਕਾ ਤੋਂ ਬਾਅਦ ਹੁਣ ਪਾਕਿਸਤਾਨ ਦੀ ਅਰਥਵਿਵਸਥਾ ਵੀ ਸੰਕਟ 'ਚ, ਵਿਦੇਸ਼ੀ ਮੁਦਰਾ...

ਸ਼੍ਰੀਲੰਕਾ ਤੋਂ ਬਾਅਦ ਹੁਣ ਪਾਕਿਸਤਾਨ ਦੀ ਅਰਥਵਿਵਸਥਾ ਵੀ ਸੰਕਟ ‘ਚ, ਵਿਦੇਸ਼ੀ ਮੁਦਰਾ ਭੰਡਾਰ ਘਟਿਆ

ਇਸਲਾਮਾਬਾਦ । ਸ਼੍ਰੀਲੰਕਾ ਤੋਂ ਬਾਅਦ ਹੁਣ ਪਾਕਿਸਤਾਨ ਦੀ ਅਰਥਵਿਵਸਥਾ ਵੀ ਸੰਕਟ ਵਿੱਚ ਨਜਰ ਆ ਰਹੀ ਹੈ। ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਸਿਰਫ 10 ਅਰਬ ਡਾਲਰ ‘ਤੇ ਆ ਗਿਆ ਹੈ। ਪਾਕਿਸਤਾਨੀ ਰੁਪਏ ਦੀ ਤੇਜ ਗਿਰਾਵਟ ਕਾਰਨ ਇਕ ਡਾਲਰ ਦੀ ਕੀਮਤ 240 ਪਾਕਿਸਤਾਨੀ ਰੁਪਏ ਨੂੰ ਪਾਰ ਕਰ ਗਈ ਹੈ।

ਪਾਕਿਸਤਾਨ ਵਿਦੇਸ਼ੀ ਕਰਜ਼ੇ ਅਤੇ ਖਾਸ ਚੀਨ ਦੇ ਚੁੰਗਲ ਵਿੱਚ ਇੰਨਾ ਫਸ ਗਿਆ ਹੈ ਕਿ ਉਸਨੂੰ ਦੁਨੀਆ ਦੇ ਸਾਹਮਣੇ ਹੱਥ ਫੈਲਾਉਣੇ ਪੈ ਰਹੇ ਹਨ। ਪਾਕਿਸਤਾਨ ਦਾ ਪੂਰਾ ਵਿੱਤੀ ਸਿਸਟਮ ਢਹਿ-ਢੇਰੀ ਹੋ ਗਿਆ ਹੈ। ਹਾਲ ਹੀ ‘ਚ ਪਾਕਿਸਤਾਨ ਦੇ ਮੰਤਰੀ ਅਹਿਸਾਨ ਇਕਬਾਲ ਨੇ ਸੰਸਦੀ ਕਮੇਟੀ ਦੇ ਸਾਹਮਣੇ ਮੰਨਿਆ ਕਿ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਤੇਜ਼ੀ ਨਾਲ ਘਟ ਰਿਹਾ ਹੈ।

ਅੰਕੜਿਆਂ ਮੁਤਾਬਕ ਪਿਛਲੇ ਇਕ ਸਾਲ ‘ਚ ਪਾਕਿਸਤਾਨ ਨੇ 10 ਅਰਬ ਡਾਲਰ ਤੋਂ ਜ਼ਿਆਦਾ ਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਗੁਆ ਦਿੱਤਾ ਹੈ। ਇਹੀ ਕਾਰਨ ਹੈ ਕਿ 2022 ਵਿੱਚ ਪਾਕਿਸਤਾਨ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਸਿਰਫ਼ ਨੌਂ ਅਰਬ ਡਾਲਰ ਬਚੇ ਹਨ। ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਨਾ ਸਿਰਫ ਘਟਿਆ ਹੈ, ਸਗੋਂ ਪਾਕਿਸਤਾਨ ‘ਤੇ ਕਰਜ਼ਾ ਵੀ ਲਗਾਤਾਰ ਵਧ ਰਿਹਾ ਹੈ।

ਸਟੇਟ ਬੈਂਕ ਆਫ ਪਾਕਿਸਤਾਨ (ਐੱਸਬੀਪੀ) ਦੇ ਕਾਰਜਕਾਰੀ ਗਵਰਨਰ ਮੁਰਤਜ਼ਾ ਸਈਦ ਨੇ ਹਾਲ ਹੀ ‘ਚ ਇਕ ਪ੍ਰੋਗਰਾਮ ‘ਚ ਦੱਸਿਆ ਕਿ ਪਾਕਿਸਤਾਨ ਦੀ ਕੁੱਲ ਘਰੇਲੂ ਪੈਦਾਵਾਰ ਦਾ 70 ਫੀਸਦੀ ਇਸ ਸਮੇਂ ਕਰਜ਼ੇ ‘ਚ ਹੈ। ਪਾਕਿਸਤਾਨ ਸਰਕਾਰ ਆਪਣੇ ਮਾਲੀਏ ਦਾ 40 ਫੀਸਦੀ ਵਿਆਜ ਦੇਣ ‘ਤੇ ਖਰਚ ਕਰਦੀ ਹੈ। ਪਾਕਿਸਤਾਨੀ ਆਰਥਿਕ ਸਲਾਹਕਾਰ ਫੋਰਮ ਦੇ ਅੰਕੜਿਆਂ ਮੁਤਾਬਕ 2021 ‘ਚ ਉਸ ਦੇ ਦੇਸ਼ ‘ਤੇ 85.57 ਅਰਬ ਡਾਲਰ ਦਾ ਕਰਜ਼ਾ ਸੀ, ਜੋ ਇਕ ਸਾਲ ਦੇ ਅੰਦਰ ਵਧ ਕੇ 128.79 ਅਰਬ ਡਾਲਰ ਹੋ ਗਿਆ ਹੈ। ਇਸ ਸਮੇਂ ਪਾਕਿਸਤਾਨ ਨੂੰ ਇਕ ਡਾਲਰ ਖਰੀਦਣ ਲਈ 240 ਰੁਪਏ ਖਰਚ ਕਰਨੇ ਪੈਂਦੇ ਹਨ, ਜਦੋਂ ਕਿ ਪਿਛਲੇ ਸਾਲ ਪਾਕਿਸਤਾਨ ਨੂੰ ਇਕ ਡਾਲਰ ਖਰੀਦਣ ਲਈ ਸਿਰਫ 149 ਰੁਪਏ ਖਰਚਣੇ ਪਏ ਸਨ।

RELATED ARTICLES

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments