Friday, May 3, 2024
Home India ਆਮਿਰ ਖ਼ੁਦ 'ਲਾਲ ਸਿੰਘ ਚੱਢਾ' ਖਿਲਾਫ਼ ਮਾਹੌਲ ਬਣਾ ਰਹੇ, ਕੰਗਨਾ ਰਣੌਤ ਨੇ...

ਆਮਿਰ ਖ਼ੁਦ ‘ਲਾਲ ਸਿੰਘ ਚੱਢਾ’ ਖਿਲਾਫ਼ ਮਾਹੌਲ ਬਣਾ ਰਹੇ, ਕੰਗਨਾ ਰਣੌਤ ਨੇ ਕਿਹਾ – ‘ਉਹ ਹੈ ਮਾਸਟਰ ਮਾਈਂਡ’

ਬਾਲੀਵੁੱਡ ਡੈਸਕ- ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਇਸ ਫ਼ਿਲਮ ਦੀ ਬਾਈਕਾਟ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ #Boycottlaalsinghchaddha ਟ੍ਰੈਂਡ ਕਰ ਰਿਹਾ ਹੈ। ਹੁਣ ਬਾਲੀਵੁੱਡ ਦੀ ਅਦਾਕਾਰਾ ਕੰਗਨਾ ਰਣੌਤ ਨੇ ਵੀ ਇਸ ਦੇ ਦਾਅਵਾ ਕੀਤਾ ਹੈ।

ਦਰਅਸਲ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦ ਵਧਦਾ ਜਾ ਰਿਹਾ ਹੈ।

ਆਮਿਰ ਖ਼ਾਨ ਨੇ ਦਰਸ਼ਕਾਂ ਨੇ ਉਨ੍ਹਾਂ ਨੂੰ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਹਾਲ ਹੀ ‘ਚ ਹੁਣ ਕੰਗਨਾ ਨੇ ਆਪਣੇ ਇੰਸਟਾਗ੍ਰਾਮ ਜ਼ਰੀਏ ਉਨ੍ਹਾਂ ‘ਤੇ ਗੰਭੀਰ ਦੋਸ਼ ਲਗਾਇਆ ਹੈ ਕਿ ਫ਼ਿਲਮ ‘ਲਾਲ ਸਿੰਘ ਚੱਢਾ’ ਦਾ ਨੈਗੇਟਿਵ ਪ੍ਰਮੋਸ਼ਨ ਕੋਈ ਹੋਰ ਨਹੀਂ ਸਗੋਂ ਆਮਿਰ ਖ਼ੁਦ ਕਰ ਰਹੇ ਹਨ।

ਅਦਾਕਾਰਾ ਨੇ ਕਿਹਾ ਕਿ ਆਮਿਰ ਖ਼ੁਦ ਇਸ ਦਾ ਮਾਸਟਰ ਮਾਈਂਡ ਹੈ। ਕਾਮੇਡੀ ਫ਼ਿਲਮ ਦੇ ਸੀਕਵਲ ਨੂੰ ਛੱਡ ਕੇ ਇਸ ਸਾਲ ਕੋਈ ਵੀ ਫ਼ਿਲਮ ਬਾਕਸ ਆਫ਼ਿਸ ‘ਤੇ ਨਹੀਂ ਚੱਲੀ। ਦਰਸ਼ਕਾਂ ਨੇ ਸਿਰਫ਼ ਸਾਊਥ ਦੀਆਂ ਫ਼ਿਲਮਾਂ ਹੀ ਦੇਖੀਆਂ ਹਨ, ਜਿਨ੍ਹਾਂ ਦੀਆਂ ਜੜ੍ਹਾਂ ਭਾਰਤੀ ਸੰਸਕ੍ਰਿਤੀ ਦੀਆਂ ਗਹਿਰਾਈਆਂ ‘ਚ ਹਨ। ਜਿਸ ‘ਚ ਲੋਕਲ ਸਵਾਦ ਦੇਖਣ ਨੂੰ ਮਿਲਦਾ ਹੈ। ਕੰਗਨਾ ਨੇ ਪੋਸਟ ‘ਚ ਕਿਹਾ ਕਿ ਅੱਜ ਦੇ ਮਾਹੌਲ ‘ਚ ਹਾਲੀਵੁੱਡ ਦੇ ਰੀਮੇਕ ਵੀ ਨਹੀਂ ਚੱਲਣਗੇ ਪਰ ਲੋਕ ਕਹਿਣਗੇ ਕਿ ਭਾਰਤੀ ਅਸਹਿਣਸ਼ੀਲ ਹਨ।

ਅਦਾਕਾਰਾ ਨੇ ਅੱਗੇ ਕਿਹਾ ਕਿ ਆਮਿਰ ਨੇ ਪੀ.ਕੇ ਵਰਗੀ ਹਿੰਦੂ ਵਿਰੋਧੀ ਫ਼ਿਲਮ ਬਣਾ ਕੇ ਆਪਣੇ ਕਰੀਅਰ ਦੀ ਸਭ ਤੋਂ ਵੱਡੀ ਹਿੱਟ ਫ਼ਿਲਮ ਦਿੱਤੀ। ਫ਼ਿਲਮਾਂ ਨੂੰ ਧਰਮ ਦਾ ਮੁੱਦਾ ਨਾ ਬਣਾਓ। ਦਰਅਸਲ ਜਦੋਂ ਤੁਸੀਂ ਅਜਿਹਾ ਕਰਦੇ ਹੋ, ਤਾਂ ਇਸਦੇ ਪਿੱਛੇ ਮਾੜੀਆਂ ਫ਼ਿਲਮਾਂ ਅਤੇ ਲੋਕਾਂ ਦੀ ਮਾੜੀ ਅਦਾਕਾਰੀ ਛੁਪੀ ਹੁੰਦੀ ਹੈ। ਇਨ੍ਹੀਂ ਦਿਨੀਂ ਆਮਿਰ ਖ਼ਾਨ 11 ਤਾਰੀਖ਼ ਨੂੰ ਰਿਲੀਜ਼ ਹੋਣ ਜਾ ਰਹੀ ‘ਲਾਲ ਸਿੰਘ ਚੱਢਾ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ।

RELATED ARTICLES

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’

ਕੇਜਰੀਵਾਲ ਨਾਲ ਜੇਲ੍ਹ ’ਚ ਮੁਲਾਕਾਤ ਮਗਰੋਂ ਮਾਨ ਨੇ ਕਿਹਾ,‘ਦਿੱਲੀ ਦੇ ਮੁੱਖ ਮੰਤਰੀ ਦੀ ਸਿਹਤ ਠੀਕ’ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਖ਼ਬਰਾਂ POSTED ON SATURDAY, 27 APRIL 2024 12:49 ...

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ ਚੰਡੀਗੜ੍ਹ: ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments