Friday, May 17, 2024
Home Health & Fitness ਪੀਜੀਆਈ ਦਾ ਦਾਅਵਾ ਪੰਜਾਬ ਸਰਕਾਰ ਨੇ ਨਹੀਂ ਭੇਜਿਆ ਕੋਈ ਫੰਡ, ਫਿਰ ਪੰਜਾਬ...

ਪੀਜੀਆਈ ਦਾ ਦਾਅਵਾ ਪੰਜਾਬ ਸਰਕਾਰ ਨੇ ਨਹੀਂ ਭੇਜਿਆ ਕੋਈ ਫੰਡ, ਫਿਰ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਜੇ ਵੀ ਪੀਜੀਆਈ ਨੂੰ ਫੰਡ ਮੁਹੱਈਆ ਨਹੀਂ ਕਰਵਾਏ। ਇਸ ਦੇ ਬਾਵਜੂਦ ਪੀਜੀਆਈ ਨੇ ਪੰਜਾਬ ਦੇ ਮਰੀਜ਼ਾਂ ਦਾ ਆਪਣੇ ਤੌਰ ‘ਤੇ ਇਲਾਜ ਸ਼ੁਰੂ ਕਰ ਦਿੱਤਾ ਹੈ। ਇਹ ਦਾਅਵਾ ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਵਿਵੇਕ ਲਾਲ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਕੋਈ ਪੈਸਾ ਨਹੀਂ ਆਇਆ ਪਰ ਅਸੀਂ ਇਲਾਜ ਸ਼ੁਰੂ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਮੰਤਰਾਲੇ ਦੇ ਹੁਕਮਾਂ ‘ਤੇ ਮਰੀਜ਼ਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਇਲਾਜ ਇੱਕ ਘੰਟੇ ਵਿੱਚ ਸ਼ੁਰੂ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੇ ਬਕਾਏ ਦਾ ਭੁਗਤਾਨ ਅਜੇ ਵੀ ਨਹੀਂ ਕੀਤਾ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਅਦਾ ਨਾ ਕਰਨ ਕਰਕੇ ‘ਆਯੂਸ਼ਮਾਨ ਸਕੀਮ’ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਗਿਆ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਹ ਬਕਾਇਆ ਰਾਸ਼ੀ ਅਦਾ ਕਰ ਦਿੱਤੀ ਗਈ ਹੈ ਪਰ ਹੁਣ ਪੀਜੀਆਈ ਦੇ ਡਾਇਰੈਕਟਰ ਵਿਵੇਕ ਲਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਤੋਂ ਕੋਈ ਫੰਡ ਪ੍ਰਾਪਤ ਨਹੀਂ ਹੋਏ।

ਅਹਿਮ ਗੱਲ ਹੈ ਕਿ ਪੀਜੀਆਈ ਤੋਂ ਇਲਾਵਾ ਪੰਜਾਬ ਦੇ ਸੈਂਕੜੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ‘ਆਯੂਸ਼ਮਾਨ ਸਕੀਮ’ ਤਹਿਤ ਮਰੀਜ਼ਾਂ ਦਾ ਇਲਾਜ ਠੱਪ ਹੋ ਗਿਆ। ਇਸ ਸਕੀਮ ਵਾਲੇ ਗ਼ਰੀਬ ਤੇ ਲੋੜਵੰਦ ਮਰੀਜ਼ਾਂ ਲਈ ਪ੍ਰਾਈਵੇਟ ਹਸਪਤਾਲਾਂ ਨੇ ਬੂਹੇ ਬੰਦ ਕਰ ਲਏ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਮਰੀਜ਼ਾਂ ਦੇ ਇਲਾਜ ਬਦਲੇ ਪ੍ਰਾਈਵੇਟ ਹਸਪਤਾਲਾਂ ਦੀ ਕਰੀਬ 260 ਕਰੋੜ ਦੀ ਰਾਸ਼ੀ ਜਾਰੀ ਨਹੀਂ ਕੀਤੀ ਗਈ। ਇੱਕ ਅੰਦਾਜ਼ੇ ਅਨੁਸਾਰ ਪੰਜਾਬ ਦੇ ਕਰੀਬ 500 ਪ੍ਰਾਈਵੇਟ ਹਸਪਤਾਲਾਂ ਨੇ ਮਰੀਜ਼ਾਂ ਨੂੰ ਇਸ ਸਕੀਮ ਤਹਿਤ ਇਲਾਜ ਦੇਣਾ ਬੰਦ ਕਰ ਦਿੱਤਾ ਹੈ।

ਦੱਸ ਦਈਏ ਕਿ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਸਕੀਮ’ 20 ਅਗਸਤ 2019 ਨੂੰ ਸ਼ੁਰੂ ਕੀਤੀ ਗਈ ਸੀ ਜਿਸ ਤਹਿਤ ਪੰਜਾਬ ਵਿੱਚ 39.18 ਲੱਖ ਪਰਿਵਾਰਾਂ ਦਾ ਇਸ ਸਕੀਮ ਤਹਿਤ ਇਲਾਜ ਕਰਨਾ ਸੀ। ਕਰੀਬ 65 ਫ਼ੀਸਦੀ ਆਬਾਦੀ ਇਸ ਬੀਮਾ ਸਕੀਮ ਦਾ ਫ਼ਾਇਦਾ ਲੈਣ ਦੇ ਯੋਗ ਸੀ। ਇਨ੍ਹਾਂ ਵਿੱਚੋਂ 14.65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਸਕੀਮ ਲਈ 60 ਫ਼ੀਸਦੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਅਦਾ ਕੀਤੀ ਜਾਂਦੀ ਹੈ ਜਦੋਂਕਿ ਬਾਕੀ 24.53 ਲੱਖ ਪਰਿਵਾਰਾਂ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ।

RELATED ARTICLES

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments