Friday, May 17, 2024
Home Technology ਗੂਗਲ 'ਚ ਆਈ outage error '502' , ਦੁਨੀਆ ਭਰ 'ਚ ਲਗਭਗ 40,000...

ਗੂਗਲ ‘ਚ ਆਈ outage error ‘502’ , ਦੁਨੀਆ ਭਰ ‘ਚ ਲਗਭਗ 40,000 ਉਪਭੋਗਤਾ ਹੋਏ ਪ੍ਰਭਾਵਿਤ

ਅੱਜ ਦੇ ਸਮੇਂ ਅਸੀਂ ਹਰ ਤਾਜ਼ਾ ਖਬਰਾਂ, ਜਾਣਕਾਰੀ, ਤਸਵੀਰਾਂ ਆਦਿ ਦੇ ਜਲਦੀ ਸਾਡੇ ਤੱਕ ਪਹੁੰਚਣ ਦੇ ਲਈ ਗੂਗਲ ‘ਤੇ ਨਿਰਭਰ ਕਰਦੇ ਹਾਂ ਪਰ ਜੇ ਗੋਗਲ ਦੀ ਠੱਪ ਹੋ ਜਾਵੇ ਤਾਂ?

ਅੱਜ ਸਵੇਰੇ ਹਰ ਕਿਸੇ ਦਾ ਜਿੰਦਗੀ ਲਗਭਗ ਠੱਪ ਹੋ ਗਈ ਸੀ ਕਿਉਂਕਿ ਗੂਗਲ ਨੂੰ ਵਿਸ਼ਵਵਿਆਪੀ ਆਊਟੇਜ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਨੇ ਕਥਿਤ ਤੌਰ ‘ਤੇ ਲਗਭਗ 40,000 ਉਪਭੋਗਤਾਵਾਂ ਨੂੰ ਪ੍ਰਭਾਵਤ ਕੀਤਾ।

ਗੂਗਲ ਸਰਚ ਅੱਜ ਮੰਗਲਵਾਰ ਸਵੇਰੇ ਕੁਝ ਸਮੇਂ ਲਈ ਕੰਮ ਨਹੀਂ ਕਰ ਰਿਹਾ ਸੀ ਅਤੇ ਜਦੋਂ ਲੋਕ ਕਿਸੇ ਚੀਜ਼ ਬਾਰੇ ਖੋਜ ਕਰ ਰਹੇ ਸਨ, ਤਾਂ ਸਰਚ ਇੰਜਣ ਨੇ error ‘502’ ਦਿਖਾਈ ਦੇ ਰਿਹਾ ਸੀ। ਉਪਭੋਗਤਾਵਾਂ ਨੂੰ ਦਿਖਾਈ ਦੇ ਰਿਹਾ ਮੈਸੇਜ ਸੀ, “502. ਇਹ ਇੱਕ error ਹੈ। ਸਰਵਰ ਨੂੰ ਇੱਕ ਅਸਥਾਈ ਤਰੁਟੀ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਤੁਹਾਡੀ ਬੇਨਤੀ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਕਿਰਪਾ ਕਰਕੇ 30 ਸਕਿੰਟਾਂ ਵਿੱਚ ਦੁਬਾਰਾ ਕੋਸ਼ਿਸ਼ ਕਰੋ। ਇਹ ਸਭ ਅਸੀਂ ਜਾਣਦੇ ਹਾਂ।”

ਦਸ ਦਈਏ ਕਿ ਜਦੋਂ ਇੱਕ ‘error 502’ ਦਿਖਾਈ ਜਾਂਦੀ ਹੈ ਤਾਂ ਇਸਦਾ ਮਤਲਬ ਹੈ ਕਿ ਸਰਵਰ ਓਵਰਲੋਡ ਹੋ ਗਿਆ ਹੈ। ਜਦੋਂ ਬਹੁਤ ਸਾਰੇ ਲੋਕ ਇੱਕੋ ਵੈਬਸਾਈਟ ਨੂੰ ਐਕਸੈਸ ਕਰਨ ਦੀ ਕੋਸ਼ਿਸ਼ ਕਰਦੇ ਹਨ, ਤਾਂ ਇਹ ਸਰਵਰ ਦੀ ਮੈਮੋਰੀ ਸਮਰੱਥਾ ਨੂੰ ਪਾਰ ਕਰ ਜਾਂਦਾ ਹੈ ਅਤੇ ਇਹ error ਦਿਖਾਈ ਜਾਂਦੀ ਹੈ।

ਆਊਟੇਜ ਨੇ ਗੂਗਲ ਦੇ ਹੋਰ ਉਤਪਾਦਾਂ ਜਿਵੇਂ ਕਿ ਗੂਗਲ ਮੈਪਸ, ਯੂਟਿਊਬ, ਗੂਗਲ ਫੋਟੋਜ਼, ਗੂਗਲ ਡਰਾਈਵ, ਆਦਿ ਦੀ ਇੱਕ ਸ਼੍ਰੇਣੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਅਜੇ ਤੱਕ ਇਸ ਮੁੱਦੇ ਨੂੰ ਲੈ ਕੇ ਗੂਗਲ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਸੀ ਜਦੋਂ ਗੂਗਲ ਠੱਪ ਹੋ ਗਿਆ ਸੀ। ਹੁਣ ਤੱਕ, ਗੂਗਲ ਅਤੇ ਇਸ ਦੀਆਂ ਸਾਰੀਆਂ ਐਪਾਂ ਨੂੰ ਰੀਸਟੋਰ ਕਰ ਦਿੱਤਾ ਗਿਆ ਹੈ ਅਤੇ ਇਹ ਨਿਰਵਿਘਨ ਕੰਮ ਕਰ ਰਹੀਆਂ ਹਨ।

RELATED ARTICLES

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਰਾਕਟ ‘ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ

ਰਾਕਟ 'ਚ ਤਕਨੀਕੀ ਖ਼ਰਾਬੀ ਅਤੇ ਟਲ਼ ਗਈ ਸੁਨੀਤਾ ਦੀ ਪੁਲਾੜ ਯਾਤਰਾ ਵਾਸ਼ਿੰਗਟਨ: ਬੋਇੰਗ ਦੇ ਸਟਾਰਲਾਈਨਰ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪੁਲਾੜ ਯਾਤਰਾ ਰਾਕੇਟ...

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼ ਵਾਸ਼ਿੰਗਟਨ: ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments