Friday, May 17, 2024
Home Sport ਯੋਗੀ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ 'ਚ ਤਗਮਾ ਜੇਤੂ ਖਿਡਾਰੀਆਂ ਲਈ ਲਿਆ ਵੱਡਾ...

ਯੋਗੀ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ‘ਚ ਤਗਮਾ ਜੇਤੂ ਖਿਡਾਰੀਆਂ ਲਈ ਲਿਆ ਵੱਡਾ ਫ਼ੈਸਲਾ

ਲਖਨਊ: ਉੱਤਰ ਪ੍ਰਦੇਸ਼ ਸਰਕਾਰ (Uttar Pradesh government) ਬਰਮਿੰਘਮ ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਸੂਬੇ ਦੇ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਹੋਰ ਸਹੂਲਤਾਂ ਨਾਲ ਸਨਮਾਨਿਤ ਕਰੇਗੀ।

ਇਸ ਤਹਿਤ ਸੋਨੇ ਦਾ ਤਮਗਾ ਜਿੱਤਣ ਵਾਲੇ ਨੂੰ 1 ਕਰੋੜ ਰੁਪਏ, ਚਾਂਦੀ ਦਾ ਤਗਮਾ ਜੇਤੂ ਨੂੰ 75 ਲੱਖ ਰੁਪਏ ਅਤੇ ਕਾਂਸੀ ਤਮਗਾ ਜੇਤੂ ਨੂੰ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਾਰੇ ਮੈਡਲ ਖਿਡਾਰੀਆਂ ਨੂੰ ਨੂੰ ਗਜ਼ਟਿਡ ਅਫ਼ਸਰ ਦਾ ਦਰਜਾ ਵੀ ਦਿੱਤਾ ਜਾਵੇਗਾ। ਖਿਡਾਰੀਆਂ ਦਾ ਸਨਮਾਨ ਸਮਾਰੋਹ ਸਤੰਬਰ ਦੇ ਪਹਿਲੇ ਹਫ਼ਤੇ ਲਖਨਾਊ ਵਿੱਚ ਹੋਵੇਗਾ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ( CM Yogi Adityanath) ਨੇ ਅੱਜ ਟਵੀਟ ਕੀਤਾ, “ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ ‘ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਹਰ ਉਸ ਖਿਡਾਰੀ ਦਾ ਸਨਮਾਨ ਕਰੇਗੀ। ਰਾਜ ਸਰਕਾਰ ਤਗਮਾ ਜਿੱਤਣ ਵਾਲੇ ਰਾਜ ਦੇ ਖਿਡਾਰੀਆਂ ਨੂੰ ਆਪਣੀ ਖੇਡ ਨੀਤੀ ਅਨੁਸਾਰ ਹੋਰ ਸਨਮਾਨ ਅਤੇ ਨੌਕਰੀਆਂ ਵੀ ਪ੍ਰਦਾਨ ਕਰੇਗੀ।

ਵਧੀਕ ਮੁੱਖ ਸਕੱਤਰ (ਸੂਚਨਾ) ਨਵਨੀਤ ਸਹਿਗਲ ਨੇ ਦੱਸਿਆ ਕਿ ਖਿਡਾਰੀਆਂ ਦੀ ਉਪਲਬਧਤਾ ਨੂੰ ਦੇਖਦੇ ਹੋਏ ਸਨਮਾਨ ਸਮਾਗਮ ਸਤੰਬਰ ਦੇ ਪਹਿਲੇ ਹਫ਼ਤੇ ਲਖਨਾਊ ਵਿੱਚ ਕਰਵਾਇਆ ਜਾਵੇਗਾ। ਉੱਤਰ ਪ੍ਰਦੇਸ਼ ਤੋਂ ਪ੍ਰਿਅੰਕਾ ਗੋਸਵਾਮੀ (ਪੈਦਲਚਾਲ), ਦੀਪਤੀ ਸ਼ਰਮਾ (ਕ੍ਰਿਕਟ), ਮੇਘਨਾ ਸਿੰਘ (ਕ੍ਰਿਕਟ), ਲਲਿਤ ਉਪਾਧਿਆਏ (ਹਾਕੀ), ਵਿਜੇ ਯਾਦਵ (ਜੂਡੋ), ਦਿਵਿਆ ਕਾਕਰਾਨ (ਕੁਸ਼ਤੀ), ਅੰਨੂ ਰਾਣੀ (ਜੈਵਲਿਨ ਥਰੋਅ), ਵੰਦਨਾ ਕਟਾਰੀਆ (ਹਾਕੀ) ਨੇ ਮੈਡਲ ਜਿੱਤੇ ਹਨ। ਤਮਗਾ ਜੇਤੂਆਂ ਤੋਂ ਇਲਾਵਾ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਵਾਲੇ ਪੰਜ ਹੋਰ ਖਿਡਾਰੀਆਂ ਨੂੰ ਭਾਗੀਦਾਰੀ ਰਾਸ਼ੀ ਵਜੋਂ 5-5 ਲੱਖ ਰੁਪਏ ਦਿੱਤੇ ਜਾਣਗੇ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments