Friday, May 17, 2024
Home India ਬੀ. ਜੇ. ਪੀ. ਆਗੂ ਤੇ ਸਾਬਕਾ 'ਬਿੱਗ ਬੌਸ' ਮੁਕਾਬਲੇਬਾਜ਼ ਸੋਨਾਲੀ ਫੋਗਾਟ ਦੀ...

ਬੀ. ਜੇ. ਪੀ. ਆਗੂ ਤੇ ਸਾਬਕਾ ‘ਬਿੱਗ ਬੌਸ’ ਮੁਕਾਬਲੇਬਾਜ਼ ਸੋਨਾਲੀ ਫੋਗਾਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੁੰਬਈ (ਬਿਊਰੋ) – ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ’ ਦੀ ਸਾਬਕਾ ਮੁਕਾਬਲੇਬਾਜ਼ ਅਤੇ ਬੀ. ਜੇ. ਪੀ. ਆਗੂ ਸੋਨਾਲੀ ਫੋਗਾਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨਾਲੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

 

ਦੱਸ ਦਈਏ ਕਿ ਸੋਨਾਲੀ ਫੋਗਾਟ ਗੋਆ ‘ਚ ਮੌਜ਼ੂਦ ਸੀ। ਉਹ ਆਪਣੇ ਕੁਝ ਸਟਾਫ ਮੈਂਬਰਾਂ ਨਾਲ ਗੋਆ ਆਏ ਹੋਏ ਸਨ। ਉਨ੍ਹਾਂ ਨੇ ਪਿਛਲੀ ਵਿਧਾਨ ਸਭਾ ਚੋਣ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਕੁਲਦੀਪ ਬਿਸ਼ਨੋਈ ਵਿਰੁੱਧ ਲੜੀ ਸੀ। ਭਾਜਪਾ ਨੇ ਉਨ੍ਹਾਂ ਨੂੰ ਹਿਸਾਰ ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਸੀ। ਭਾਜਪਾ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਲਈ ਭਜਨ ਲਾਲ ਦੇ ਪਰਿਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਹਲਕਾ ਆਦਮਪੁਰ ਤੋਂ ਉਮੀਦਵਾਰ ਐਲਾਨਿਆ ਸੀ , ਪਰ ਉਹ ਚੋਣ ਹਾਰ ਗਈ ਸੀ।

ਕੁਲਦੀਪ ਬਿਸ਼ਨੋਈ ਵੱਲੋਂ ਸੋਨਾਲੀ ਨੂੰ ਗਿਆ ਸੀ ਹਰਾਇਆ
ਸੋਨਾਲੀ ਨੂੰ ਕਾਂਗਰਸ ਦੇ ਉਮੀਦਵਾਰ ਕੁਲਦੀਪ ਬਿਸ਼ਨੋਈ ਵੱਲੋਂ ਹਰਾਇਆ ਗਿਆ ਸੀ। ਇਨ੍ਹਾਂ ਚੋਣਾਂ ‘ਚ ਸੋਨਾਲੀ ਨੂੰ ਕਰੀਬ 29 ਹਜ਼ਾਰ ਵੋਟ ਮਿਲੇ, ਜਦਕਿ ਬਿਸ਼ਨੋਈ ਨੂੰ 56 ਹਜ਼ਾਰ ਵੋਟਾਂ ਹਾਸਿਲ ਕਰਕੇ ਜੇਤੂ ਬਣ ਗਏ। ਦਰਅਸਲ, ਸੋਨਾਲੀ ਫੋਗਾਟ ਤੋਂ ਇਲਾਵਾ BJP ਉਮੀਦਵਾਰ ਤੇ ਪਹਿਲਵਾਨ ਯੋਗੇਸ਼ਵਰ ਦੱਤ ਵੀ ਚੋਣ ਮੈਦਾਨ ‘ਚ ਉਤਰੇ ਸਨ।

ਟਿੱਕ ਟੌਕ ‘ਤੇ ਬਹੁਤ ਜ਼ਿਆਦਾ ਫੇਮਸ ਸੀ ਸੋਨਾਲੀ
ਦੱਸ ਦੇਈਏ ਕਿ ਸੋਨਾਲੀ ਟਿੱਕ ਟੌਕ ‘ਤੇ ਬਹੁਤ ਜ਼ਿਆਦਾ ਫੇਮਸ ਹੈ। ਟਿੱਕ ਟੌਕ ‘ਤੇ ਉਸ ਦੇ ਲੱਖਾਂ ਫਾਲੋਅਰਜ਼ ਹਨ ਪਰ ਉਸ ਦੀ ਪੋਪਲੈਰਟੀ ਚੋਣਾਂ ‘ਚ ਉਸਦੇ ਕੰਮ ਨਹੀਂ ਆਈ। ਇਸ ਤੋਂ ਇਲਾਵਾ ਸੋਨਾਲੀ ਨੇ ਕਈ ਟੀਵੀ ਸੀਰੀਜ਼ ਵੀ ਕੀਤੇ ਹਨ ਅਤੇ ਦੂਰਦਰਸ਼ਨ ‘ਤੇ ਵੀ ਉਨ੍ਹਾਂ ਨੇ ਹਰਿਆਣਵੀ ਐਂਕਰ ਵਜੋਂ ਕੰਮ ਕੀਤਾ ਹੈ। ਸੋਨਾਲੀ ਫੋਗਾਟ ਹਰਿਆਣਾ ਦੇ ਫਤਿਹਾਬਾਦ ਦੇ ਭੂਤਨ ਪਿੰਡ ਦੀ ਰਹਿਣ ਵਾਲੀ ਹੈ।

ਪਿਛਲੇ ਸਾਲ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਨੂੰ ਚੱਪਲਾਂ ਮਾਰ ਕੇ ਆਈ ਸੀ ਸੁਰਖੀਆਂ ‘ਚ
ਇਸ ਤੋਂ ਇਲਾਵਾ ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਪਿਛਲੇ ਸਾਲ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਨੂੰ ਚੱਪਲਾਂ ਨਾਲ ਮਾਰਨ ਦੀ ਵੀਡੀਓ ਵਾਇਰਲ ਹੋਣ ਕਾਰਨ ਚਰਚਾ ‘ਚ ਆਈ ਸੀ। ਟਿਕਟਾਕ ਸਟਾਰ ਤੋਂ ਭਾਜਪਾ ਆਗੂ ਬਣੀ ਸੋਨਾਲੀ ਫੋਗਾਟ ਦੀ ਹਿਸਾਰ ‘ਚ ਬਾਲਸਮੰਦ ਮੰਡੀ ਦੇ ਦੌਰੇ ਦੌਰਾਨ ਮਾਰਕੀਟ ਕਮੇਟੀ ਦੇ ਇਕ ਅਧਿਕਾਰੀ ਦੀ ਚੱਪਲ ਨਾਲ ਮਾਰਕੁੱਟ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਖੂਬ ਵਾਇਰਲ ਹੋਈ ਸੀ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments