Friday, May 17, 2024
Home India ਅੰਬਾਲਾ 'ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਅੰਬਾਲਾ ‘ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ੰਬਾਲਾ: ਅੰਬਾਲਾ ਦੇ ਪਿੰਡ ਬਲਾਣਾ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰ ਸੁਖਵਿੰਦਰ ਸਿੰਘ ਦੀ ਲਾਸ਼ ਲਟਕਦੀ ਮਿਲੀ ਸੀ ਅਤੇ ਉਸ ਦੇ ਪਿਤਾ ਸੰਗਤ ਰਾਮ ਅਤੇ ਮਾਂ ਮਹਿੰਦਰਾ, ਉਸ ਦੀ ਪਤਨੀ ਰੀਨਾ ਅਤੇ ਸੱਤ ਸਾਲ ਦੀ ਬੇਟੀ ਜੱਸੀ ਅਤੇ ਪੰਜ ਸਾਲਾ ਬੇਟੀ ਆਸ਼ੂ ਦੀਆਂ ਲਾਸ਼ਾਂ ਸ਼ੱਕ ਦੇ ਘੇਰੇ ‘ਚ ਮਿਲੀਆਂ ਸਨ।

 

ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਘਰ ‘ਚੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ ਸੁਖਵਿੰਦਰ ਨੇ ਆਪਣੀ ਮੌਤ ਦਾ ਕਾਰਨ ਦੱਸਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਨੇ ਉਸ ਕੰਪਨੀ ‘ਤੇ ਦੋਸ਼ ਲਗਾਇਆ ਹੈ, ਜਿਸ ‘ਚ ਉਹ ਕੰਮ ਕਰ ਰਿਹਾ ਸੀ ਅਤੇ 10 ਲੱਖ ਰੁਪਏ ਮੰਗਣ ਦਾ ਦੋਸ਼ ਲਗਾਇਆ ਹੈ। ਸੁਖਵਿੰਦਰ ਨੇ ਲਿਖਿਆ ਹੈ ਕਿ ਉਸ ਦੀ ਮੌਤ ਲਈ ਸਾਈ ਹਾਂਡਾ ਯਮੁਨਾਨਗਰ ਦੇ ਮਾਲਕ ਕਵੀ ਨਰੂਲਾ ਅਤੇ ਬਾਲ ਕਿਸ਼ਨ ਠਾਕੁਰ ਜ਼ਿੰਮੇਵਾਰ ਹਨ, ਜੋ ਮੇਰੇ ਕੋਲੋਂ ਪੈਸੇ ਮੰਗਦੇ ਸਨ ਅਤੇ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੰਦੇ ਸਨ। ਜਿਸ ਦੀ ਪੁਲਿਸ ਨੇ ਜਾਂਚ ਕਰਨ ਦੀ ਗੱਲ ਕਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸੁਖਵਿੰਦਰ ਸਿੰਘ ਦੀ 5 ਸਾਲਾ ਬੇਟੀ ਦਾ ਜਨਮ ਦਿਨ ਸੀ, ਜਿਸ ਨੂੰ ਲੈ ਕੇ ਘਰ ਵਿਚ ਤਿਆਰੀਆਂ ਵੀ ਚੱਲ ਰਹੀਆਂ ਸਨ। ਸਬਜ਼ੀਆਂ ਕੱਟੀਆਂ ਜਾ ਰਹੀਆਂ ਸਨ ਪਰ ਅਚਾਨਕ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਉਨ੍ਹਾਂ ਨੇ ਆਪਣੇ ਘਰ ਦੀ ਛੱਤ ਤੋਂ ਦੇਖਿਆ ਕਿ ਪਰਿਵਾਰ ਦੇ 2 ਲੋਕ ਮ੍ਰਿਤਕ ਪਏ ਸਨ, ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਸਾਰੇ ਮੈਂਬਰ ਮਰੇ ਪਏ ਸਨ। ਇਸ ਦੀ ਜਾਂਚ ਹੋਣੀ ਚਾਹੀਦੀ ਹੈ, ਜੋ ਵੀ ਦੋਸ਼ੀ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਪੁਲਿਸ ਨੇ ਮੁਢਲੀ ਜਾਂਚ ਦੇ ਅਧਾਰ ‘ਤੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਸੁਖਵਿੰਦਰ ਸਿੰਘ ਨੇ ਬਾਕੀ ਘਰ ਦੇ ਮੈਂਬਰਾਂ ਨੂੰ ਜ਼ਹਿਰ ਦਿੱਤਾ ਅਤੇ ਫਿਰ ਆਪ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅਜੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments