Monday, May 20, 2024
Home Sport ਰੋਹਿਤ ਦੇ ਦਮ 'ਤੇ ਭਾਰਤ ਨੇ ਬਰਾਬਰ ਕੀਤੀ ਸੀਰੀਜ਼, ਆਸਟ੍ਰੇਲੀਆ ਨੂੰ ਛੇ...

ਰੋਹਿਤ ਦੇ ਦਮ ‘ਤੇ ਭਾਰਤ ਨੇ ਬਰਾਬਰ ਕੀਤੀ ਸੀਰੀਜ਼, ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਹਰਾਇਆ

ਨਾਗਪੁਰ  : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਇੱਥੇ ਖੇਡੇ ਗਏ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਦੂਜੇ ਮੁਕਾਬਲੇ ‘ਚ ਭਾਰਤ ਨੇ ਛੇ ਵਿਕਟਾਂ ਨਾਲ ਜਿੱਤ ਹਾਸਲ ਕੀਤੀ। ਬਾਰਿਸ਼ ਤੋਂ ਬਾਅਦ ਮੈਦਾਨ ਗਿੱਲਾ ਹੋਣ ਕਾਰਨ ਮੈਚ ਰਾਤ 9.30 ਵਜੇ ਸ਼ੁਰੂ ਹੋ ਸਕਿਆ। ਦੇਰ ਹੋਣ ਕਾਰਨ ਇਸ ਮੈਚ ਨੂੰ ਅੱਠ-ਅੱਠ ਓਵਰਾਂ ਦਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਦੀ ਟੀਮ ਨੇ ਪੰਜ ਵਿਕਟਾਂ ‘ਤੇ 90 ਦੌੜਾਂ ਦਾ ਸਕੋਰ ਬਣਾਇਆ।

ਆਸਟ੍ਰੇਲੀਆ ਵੱਲੋਂ ਆਰੋਨ ਫਿੰਚ ਨੇ 31 ਤੇ ਮੈਥਿਊ ਵੇਡ ਨੇ ਅਜੇਤੂ 43 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਵੱਲੋਂ ਅਕਸ਼ਰ ਨੇ ਦੋ ਜਦਕਿ ਜਸਪ੍ਰੀਤ

ਬੁਮਰਾਹ ਨੇ ਇਕ ਵਿਕਟ ਲਈ।

ਜਵਾਬ ਵਿਚ ਭਾਰਤ ਨੇ ਰੋਹਿਤ ਸ਼ਰਮਾ (ਮੈਨ ਆਫ ਦ ਮੈਚ) ਦੇ ਦਮ ’ਤੇ ਧਮਾਕੇਦਾਰ ਸ਼ੁਰੂਆਤ ਕੀਤੀ ਜਿਨ੍ਹਾਂ ਨੇ ਸਿਰਫ਼ 20 ਗੇਂਦਾਂ ’ਤੇ ਚਾਰ ਚੌਕਿਆਂ ਤੇ ਚਾਰ ਛੱਕਿਆਂ ਦੀ ਮਦਦ ਨਾਲ ਅਜੇਤੂ 46 ਦੌੜਾਂ ਬਣਾਈਆਂ। ਭਾਰਤ ਨੇ ਚਾਰ ਗੇਂਦਾਂ ਬਾਕੀ ਰਹਿੰਦਿਆਂ ਚਾਰ ਵਿਕਟਾਂ ’ਤੇ 92 ਦੌੜਾਂ ਬਣਾ ਕੇ ਛੇ ਵਿਕਟਾਂ ਨਾਲ ਇਸ ਮੈਚ ਨੂੰ ਆਪਣੇ ਨਾਂ ਕੀਤਾ ਤੇ ਸੀਰੀਜ਼ ’ਚ 1-1 ਨਾਲ ਬਰਾਬਰੀ ਹਾਸਲ ਕੀਤੀ। ਆਸਟ੍ਰੇਲੀਆ ਵੱਲੋਂ ਐਡਮ ਜ਼ਾਂਪਾ ਨੇ ਸਭ ਤੋਂ ਵੱਧ ਤਿੰਨ ਜਦਕਿ ਪੈਟ ਕਮਿੰਸ ਨੇ ਇਕ ਵਿਕਟ ਹਾਸਲ ਕੀਤਾ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments