Saturday, May 4, 2024
Home Uncategorized ਆਂਵਲਾ ਇਕ ਅਜਿਹਾ ਸੁਪਰਫੂਡ ਹੈ ਜੋ ਸਵਾਦ ਅਤੇ ਸਿਹਤ ਨਾਲ ਭਰਪੂਰ

ਆਂਵਲਾ ਇਕ ਅਜਿਹਾ ਸੁਪਰਫੂਡ ਹੈ ਜੋ ਸਵਾਦ ਅਤੇ ਸਿਹਤ ਨਾਲ ਭਰਪੂਰ

ਆਂਵਲਾ ਇਕ ਅਜਿਹਾ ਸੁਪਰਫੂਡ ਹੈ ਜੋ ਸਵਾਦ ਅਤੇ ਸਿਹਤ ਨਾਲ ਭਰਪੂਰ ਮੰਨਿਆ ਜਾਂਦਾ ਹੈ। ਆਂਵਲੇ ਦੀ ਵਰਤੋਂ ਦਵਾਈ ਵਜੋਂ ਵੀ ਕੀਤੀ ਜਾਂਦੀ ਹੈ। ਆਂਵਲਾ ਵਿਟਾਮਿਨ ਸੀ ਦਾ ਸਭ ਤੋਂ ਵਧੀਆ ਸਰੋਤ ਹੈ ਜੋ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰ ਸਕਦਾ ਹੈ। ਇਸ ਤੋਂ ਇਲਾਵਾ ਆਂਵਲਾ ‘ਚ ਵਿਟਾਮਿਨ ਏ, ਬੀ ਕੰਪਲੈਕਸ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ, ਕਾਰਬੋਹਾਈਡਰੇਟ ਅਤੇ ਫਾਈਬਰ ਵਰਗੇ ਗੁਣ ਵੀ ਹੁੰਦੇ ਹਨ।

ਰੋਜ਼ਾਨਾ ਆਂਵਲੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਮਿਲ ਸਕਦੇ ਹਨ। ਤਾਂ ਆਓ ਅੱਜ ਜਾਣਦੇ ਹਾਂ ਆਂਵਲੇ ਦੇ ਫਾਇਦੇ-

1. ਇਮਿਊਨਿਟੀ ਬੂਸਟ ਕਰਦਾ ਹੈ

ਆਂਵਲਾ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਆਂਵਲੇ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਇਮਿਊਨਿਟੀ ਵਧਾਉਣ ਦਾ ਕੰਮ ਕਰਦਾ ਹੈ। ਰੋਜ਼ਾਨਾ ਆਂਵਲੇ ਦੇ ਜੂਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਨੂੰ ਵਧਾਇਆ ਜਾ ਸਕਦਾ ਹੈ। ਇਸ ਲਈ ਘੱਟ ਇਮਿਊਨਿਟੀ ਵਾਲੇ ਲੋਕਾਂ ਨੂੰ ਆਪਣੀ ਡਾਇਟ .

2. ਹੱਡੀਆਂ ਲਈ ਫਾਇਦੇਮੰਦ

ਆਂਵਲੇ ਦੇ ਸੇਵਨ ਨਾਲ ਹੱਡੀਆਂ ਨੂੰ ਮਜ਼ਬੂਤ ​​ਬਣਾਇਆ ਜਾ ਸਕਦਾ ਹੈ। ਕਿਉਂਕਿ ਆਂਵਲਾ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਨੂੰ ਖਾਣ ਨਾਲ ਓਸਟੀਓਪੋਰੋਸਿਸ, ਗਠੀਆ ਅਤੇ ਜੋੜਾਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਇਸ ਲਈ ਖਾਸ ਤੌਰ ‘ਤੇ ਬੱਚਿਆਂ ਅਤੇ ਬੁਜ਼ੁਰਗਾਂ ਨੂੰ ਆਪਣੀ ਰੋਜਾਨਾ ਡਾਇਟ ‘ਚ ਆਂਵਲਾ ਜਰੂਰ ਸ਼ਾਮਿਲ ਕਰਨਾ ਚਾਹੀਦਾ ਹੈ।

3. ਡਾਇਬਟੀਜ਼ ‘ਚ ਮਦਦਗਾਰ

ਆਂਵਲੇ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਅਸਲ ‘ਚ ਆਂਵਲੇ ‘ਚ ਕ੍ਰੋਮੀਅਮ ਤੱਤ ਪਾਇਆ ਜਾਂਦਾ ਹੈ, ਜੋ ਇਨਸੁਲਿਨ ਹਾਰਮੋਨਸ ਨੂੰ ਮਜ਼ਬੂਤ ​​ਬਣਾ ਕੇ ਖੂਨ ‘ਚ ਸ਼ੂਗਰ ਲੈਵਲ ਨੂੰ ਕੰਟਰੋਲ ਕਰ ਸਕਦਾ ਹੈ। ਇਸ ਲਈ ਸ਼ੂਗਰ ਦੇ ਮਰੀਜ ਰੋਜ਼ਾਨਾਂ ਆਂਵਲਾ ਜੂਸ ਦਾ ਸੇਵਨ ਕਰ ਸਕਦੇ ਹਨ।

4. ਇਨਫੈਕਸ਼ਨ ‘ਚ ਮਦਦਗਾਰ

ਆਂਵਲੇ ‘ਚ ਅਜਿਹੇ ਤੱਤ ਮੌਜੂਦ ਹੁੰਦੇ ਹਨ, ਜੋ ਬੈਕਟੀਰੀਆ ਅਤੇ ਫੰਗਲ ਇਨਫੈਕਸ਼ਨ ਨਾਲ ਲੜਨ ਦੀ ਤਾਕਤ ਦਿੰਦੇ ਹਨ। ਆਂਵਲਾ ਸਰੀਰ ਵਿੱਚ ਮੌਜੂਦ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ। ਆਂਵਲਾ ਖਾਣ ਨਾਲ ਜ਼ੁਕਾਮ, ਅਲਸਰ ਅਤੇ ਪੇਟ ਦੀ ਇਨਫੈਕਸ਼ਨ ਤੋਂ ਵੀ ਛੁਟਕਾਰਾ ਮਿਲ ਸਕਦਾ ਹੈ।

5. ਪਾਚਨ ਸਮੱਸਿਆਵਾਂ ਲਈ ਫਾਇਦੇਮੰਦ

ਜੇਕਰ ਤੁਹਾਨੂੰ ਪਾਚਨ ਸੰਬੰਧੀ ਸਮੱਸਿਆ ਹੈ ਤਾਂ ਤੁਸੀਂ ਆਂਵਲੇ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰ ਸਕਦੇ ਹੋ। ਰੋਜ਼ਾਨਾ ਆਂਵਲੇ ਦੇ ਸੇਵਨ ਨਾਲ ਪਾਚਨ, ਪੇਟ ਦੀ ਗੈਸ ਆਦਿ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।

6. ਦਿਲ ਲਈ ਫਾਇਦੇਮੰਦ

ਆਂਵਲਾ ਦਿਲ ਦੀ ਸਿਹਤ ਲਈ ਵੀ ਬਹੁਤ ਕਾਰਗਰ ਮੰਨਿਆ ਜਾਂਦਾ ਹੈ। ਆਂਵਲੇ ਵਿੱਚ ਮੌਜੂਦ ਕ੍ਰੋਮੀਅਮ ਬੀਟਾ ਬਲੌਕਰ ਦੇ ਪ੍ਰਭਾਵ ਨੂੰ ਘੱਟ ਕਰਦਾ ਹੈ। ਇਹ ਤੁਹਾਡੇ ਦਿਲ ਨੂੰ ਮਜ਼ਬੂਤ ​​ਅਤੇ ਸਿਹਤਮੰਦ ਬਣਾ ਸਕਦਾ ਹੈ। ਇਸਦੇ ਨਾਲ ਹੀ ਇਹ ਦਿਲ ਦੀਆ ਕਈ ਸੱਮਸਿਆਵਾਂ ਤੋਂ ਛੁੱਟਕਾਰਾ ਦਵਾਉਣ ਚ ਮਦਦਗਾਰ ਸਾਬਿਤ ਹੋ ਸਕਦਾ ਹੈ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ

ਰਾਹੁਲ ਰਾਏਬਰੇਲੀ ਤੋਂ ਲੜਨਗੇ ਚੋਣ, ਨਜ਼ਦੀਕੀ ਕਿਸ਼ੋਰੀ ਲਾਲ ਨੂੰ ਅਮੇਠੀ ਤੋਂ ਮੈਦਾਨ ’ਚ ਉਤਾਰਿਆ ਅਮੇਠੀ (ਯੂਪੀ): ਰਾਏਬਰੇਲੀ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਹੁਲ ਗਾਂਧੀ...

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਚੰਡੀਗੜ੍ਹ/ਅੰਮ੍ਰਿਤਸਰ: ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ...

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

Recent Comments