Saturday, May 18, 2024
Home India ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੀਤੇ ਇਹ ਵੱਡੇ ਐਲਾਨ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕੀਤੇ ਇਹ ਵੱਡੇ ਐਲਾਨ

ਵੀਂ ਦਿੱਲੀ: ਕਾਂਗਰਸ ਨੇ ਗੁਜਰਾਤ (Gujarat) ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਮਿਲਦਾ ਹੈ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਐਲਪੀਜੀ ਸਿਲੰਡਰ ਪੰਜ ਸੌ ਰੁਪਏ ਵਿੱਚ ਦਿੱਤਾ ਜਾਵੇਗਾ ਅਤੇ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Congress President Mallikarjun Kharge) ਨੇ ਰਾਜ ਵਿਧਾਨ ਸਭਾ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਤੋਂ ਬਾਅਦ ਕਿਹਾ ਕਿ ਗੁਜਰਾਤ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਵੋਟਰ ਕਾਂਗਰਸ ਨੂੰ ਇਕਮਾਤਰ ਵਿਕਲਪ ਮੰਨਦੇ ਹਨ।

ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕਾਂ ਦਾ ਕਾਂਗਰਸ ਵਿੱਚ ਭਰੋਸਾ ਵਧਿਆ ਹੈ ਅਤੇ ਸੱਤ ਕਰੋੜ ਗੁਜਰਾਤੀ ਭੈਣਾਂ ਅਤੇ ਭਰਾ ਕਾਂਗਰਸ ਨੂੰ ਹੀ ਬਦਲਾਅ ਦਾ ਵਿਕਲਪ ਮੰਨਦੇ ਹਨ। ਗੁਜਰਾਤ ਪ੍ਰਦੇਸ਼ ਕਾਂਗਰਸ ਵੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ‘ਤੇ ਖਰਾ ਉਤਰਨ ਲਈ ਕੰਮ ਕਰ ਰਹੀ ਹੈ ਅਤੇ ਇਸ ਲਈ ਉਸ ਨੇ ਅੱਠ ਮਤੇ ਤਿਆਰ ਕੀਤੇ ਹਨ।

ਇੱਕ ਟਵੀਟ ਵਿੱਚ ਖੜਗੇ ਨੇ ਕਿਹਾ ਕਿ ਗੁਜਰਾਤ ਕਾਂਗਰਸ ਨੇ ਸਰਕਾਰ ਬਣਨ ‘ਤੇ ਲੋਕਾਂ ਨੂੰ ਰਾਹਤ ਦੇਣ ਲਈ ਜੋ ਅੱਠ ਮਤੇ ਲਏ ਹਨ, ਉਨ੍ਹਾਂ ਵਿੱਚ “5 ਸੌ ਰੁਪਏ ਵਿੱਚ ਐਲਪੀਜੀ ਸਿਲੰਡਰ, 300 ਯੂਨਿਟ ਤੱਕ ਬਿਜਲੀ, 10 ਲੱਖ ਰੁਪਏ ਤੱਕ ਦਾ ਇਲਾਜ ਅਤੇ ਦਵਾਈਆਂ ਮੁਫਤ ਸ਼ਾਮਲ ਹਨ। ਕਿਸਾਨਾਂ ਦੇ ਤਿੰਨ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ, ਸਰਕਾਰੀ ਨੌਕਰੀਆਂ ਵਿੱਚ ਠੇਕਾ ਪ੍ਰਣਾਲੀ ਬੰਦ ਕਰਕੇ 300 ਰੁਪਏ ਬੇਰੁਜ਼ਗਾਰੀ ਭੱਤਾ, ਤਿੰਨ ਹਜ਼ਾਰ ਸਰਕਾਰੀ ਅੰਗਰੇਜ਼ੀ ਮਾਧਿਅਮ ਸਕੂਲ ਖੋਲ੍ਹਣ, ਸਹਿਕਾਰੀ ਸਭਾਵਾਂ ਵਿੱਚ ਦੁੱਧ ‘ਤੇ ਪੰਜ ਰੁਪਏ ਪ੍ਰਤੀ ਲੀਟਰ ਸਬਸਿਡੀ ਅਤੇ ਕੋਰੋਨਾ ਕਾਰਨ ਜਾਨਾਂ ਗਵਾਉਣ ਵਾਲੇ ਤਿੰਨ ਲੱਖ ਲੋਕਾਂ ਦੇ ਪਰਿਵਾਰਾਂ ਨੂੰ ਚਾਰ ਲੱਖ ਰੁਪਏ ਦਾ ਮੁਆਵਜ਼ਾ ਸ਼ਾਮਲ ਹੈ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments