Sunday, May 19, 2024
Home India 1984 ਸਿੱਖ ਕਤਲੇਆਮ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਦਿੱਤਾ ਅਹਿਮ ਬਿਆਨ

1984 ਸਿੱਖ ਕਤਲੇਆਮ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਦਿੱਤਾ ਅਹਿਮ ਬਿਆਨ

ਹੁਸ਼ਿਆਰਪੁਰ/ਦਸੂਹਾ : ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਅੱਜ ਰਾਹੁਲ ਗਾਂਧੀ ਨੇ 1984 ਸਿੱਖ ਕਤਲੇਆਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਇਸ ਮੁੱਦੇ ‘ਤੇ ਆਪਣਾ ਸਟੈਂਡ ਰੱਖ ਚੁੱਕੇ ਸਨ ਤੇ ਮੈਂ ਵੀ ਇਸ ਮਾਮਲੇ ‘ਤੇ ਆਪਣਾ ਪੱਖ ਰੱਖ ਚੁੱਕਾ ਹਾਂ। ਰਾਹੁਲ ਨੇ ਕਿਹਾ ਕਿ ਮੈਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਜੀ ਦੇ ਸਟੈਂਡ ਨਾਲ ਸਹਿਮਤ ਹਾਂ।

 

ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਦਸੂਹਾ ਪਹੁੰਚੀ ਹੈ, ਜਿੱਥੇ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਖੁੱਲ੍ਹ ਕੇ ਜਵਾਬ ਦਿੱਤੇ। 1984 ‘ਚ ਹੋਏ ਸਿੱਖ ਕਤਲੇਆਮ ਨੂੰ ਲੈ ਕੇ ਪੁੱਛੇ ਸਵਾਲ ‘ਤੇ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੇ PM ਵਜੋਂ ਸਦਨ ਵਿੱਚ ਸਟੈਂਡ ਰੱਖਿਆ ਸੀ ਅਤੇ ਸੋਨੀਆ ਗਾਂਧੀ ਵੀ ਆਪਣੀ ਗੱਲ ਰੱਖ ਚੁੱਕੇ ਹਨ। ਉਨ੍ਹਾਂ ਨੇ ਜੋ ਕਿਹਾ ਮੈਂ ਉਸ ਦਾ ਸਮਰਥਨ ਕਰਦਾ ਹਾਂ। ਰਾਹੁਲ ਨੇ ਕਿਹਾ ਕਿ ਮੈਂ ਵੀ ਇਸ ਮੁੱਦੇ ‘ਤੇ ਆਪਣਾ ਪੱਖ ਰੱਖ ਚੁੱਕਾ ਹਾਂ।

ਇਸ ਦੇ ਨਾਲ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ‘ਚ ਪੱਤਰਕਾਰਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਇਸ ਸੰਬੋਧਨ ਦੌਰਾਨ ਉਨ੍ਹਾਂ ਨੇ EVM, ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਭਾਜਪਾ ‘ਚ ਸ਼ਮੂਲੀਅਤ, ਕਿਸਾਨਾਂ ਦੀ ਆਮਦਨ ਸਬੰਧੀ, 1984 ਦੇ ਸਿੱਖ ਕਤਲੇਆਮ ਤੋਂ ਇਲਾਵਾ ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments