Sunday, May 19, 2024
Home Sport ਯੂਨੀਵਰਸਿਟੀ ਆਫ਼ ਜਾਰਜੀਆ ਦੇ ਫੁੱਟਬਾਲ ਖਿਡਾਰੀ ਤੇ ਸਟਾਫ ਮੈਂਬਰ ਦੀ ਸੜਕ ਹਾਦਸੇ...

ਯੂਨੀਵਰਸਿਟੀ ਆਫ਼ ਜਾਰਜੀਆ ਦੇ ਫੁੱਟਬਾਲ ਖਿਡਾਰੀ ਤੇ ਸਟਾਫ ਮੈਂਬਰ ਦੀ ਸੜਕ ਹਾਦਸੇ ‘ਚ ਮੌਤ

ਯੂਨੀਵਰਸਿਟੀ ਆਫ਼ ਜਾਰਜੀਆ ਦੇ ਇਕ ਫੁੱਟਬਾਲ ਖਿਡਾਰੀ ਡੈਵਿਨ ਵਿਲਾਕ ਤੇ ਸਟਾਫ਼ ਮੈਂਬਰ ਚੰਦਲਰ ਲੀਕਰਏ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਜਦਕਿ 2 ਹੋਰ ਜ਼ਖ਼ਮੀ ਹੋ ਗਏ | ਯੂ.ਜੀ.ਏ. ਅਥਲੈਟਿਕ ਐਸੋਸੀਏਸ਼ਨ ਵਲੋਂ ਜਾਰੀ ਬਿਆਨ ਅਨੁਸਾਰ ਉਹ ਨੈਸ਼ਨਲ ਚੈਂਪੀਅਨਸ਼ਿਪ ਦੀ ਜਿੱਤ ਦੀ ਖੁਸ਼ੀ ਮਨਾ ਕੇ ਪਰਤ ਰਹੇ ਸਨ ਕਿ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ | ਐਥਨਜ ਕਲਾਰਕ ਕਾਊਾਟੀ ਪੁੁਲਿਸ ਵਿਭਾਗ ਅਨੁਸਾਰ ਵਿਲਾਕ (20) ਤੇ ਲੀਕਰੋਏ (24) ਸਮੇਤ ਕਾਰ ਵਿਚ 4 ਲੋਕ ਸਵਾਰ ਸਨ | ਜਿਸ ਜਗ੍ਹਾ ‘ਤੇ ਕਾਰ ਨੂੰ ਹਾਦਸਾ ਪੇਸ਼ ਆਇਆ ਉਹ ਐਥਨਜ ਵਿਚ ਯੂਨੀਵਰਸਿਟੀ ਕੈਂਪਸ ਤੋਂ ਜ਼ਿਆਦਾ ਦੂਰ ਨਹੀਂ ਹੈ | ਪੁਲਿਸ ਅਨੁਸਾਰ ਲੀਕਰੋਏ ਕਾਰ ਚਲਾ ਰਿਹਾ ਸੀ | ਕਾਰ ਸੜਕ ਤੋਂ ਉਤਰ ਕੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਬਾਅਦ ਦਰੱਖਤਾਂ ਨਾਲ ਜਾ ਵੱਜੀ | ਵਿਲਾਕ ਦੀ ਮੌਕੇ ਉਪਰ ਹੀ ਮੌਤ ਹੋ ਗਈ ਜਦਕਿ ਲੀਕਰੋਏ ਹਸਪਤਾਲ ‘ਚ ਦਮ ਤੋੜ ਗਈ | ਇਕ ਔਰਤ ਸਮੇਤ ਹਾਦਸੇ ‘ਚ ਜ਼ਖ਼ਮੀ ਹੋਏ 2 ਹੋਰਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਜਿਨ੍ਹਾਂ ਦੇ ਨਾਂਅ ਪੁਲਿਸ ਨੇ ਨਸ਼ਰ ਨਹੀਂ ਕੀਤੇ ਹਨ | ਯੂ.ਜੀ.ਏ. ਅਥਲੈਟਿਕ ਐਸੋਸੀਏਸ਼ਨ ਨੇ ਇਕ ਬਿਆਨ ‘ਚ ਕਿਹਾ ਹੈ ਕਿ ਡੈਵਿਨ ਤੇ ਚੰਦਲਰ ਯੂਨੀਵਰਸਿਟੀ ਆਫ਼ ਜਾਰਜੀਆ, ਫੁੱਟਬਾਲ ਪ੍ਰੋਗਰਾਮ ਤੇ ਅਥਲੈਟਿਕ ਵਿਭਾਗ ਦੀਆਂ ਅਹਿਮ ਸਖਸ਼ੀਅਤਾਂ ਸਨ | ਜਿਨ੍ਹਾਂ ਦੇ ਜਾਣ ਨਾਲ ਵੱਡਾ ਘਾਟਾ ਪਿਆ ਹੈ | ਇਸ ਦੀ ਦੁੱਖ ਦੀ ਘੜੀ ‘ਚ ਅਸੀਂ ਪੀੜਤ ਪਰਿਵਾਰਾਂ ਦੇ ਨਾਲ ਹਾਂ |

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments