Tuesday, May 7, 2024
Home India ਗਣਤੰਤਰ ਦਿਵਸ ਪਰੇਡ 'ਚ ਪੰਜਾਬ ਦੀ ਝਾਕੀ ਨਾ ਸ਼ਾਮਲ ਕੀਤੇ ਜਾਣ ਉੱਤੇ...

ਗਣਤੰਤਰ ਦਿਵਸ ਪਰੇਡ ‘ਚ ਪੰਜਾਬ ਦੀ ਝਾਕੀ ਨਾ ਸ਼ਾਮਲ ਕੀਤੇ ਜਾਣ ਉੱਤੇ ਵਿਵਾਦ, ਜਾਣੋ ਕਿਵੇਂ ਹੁੰਦੀ ਹੈ ਚੋਣ

Getty Imagesਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨਹੀਂ ਸ਼ਾਮਿਲ ਹੋਵੇਗੀ”26 ਜਨਵਰੀ ਨੂੰ ਹਰ ਸਾਲ ਵਾਂਗ ਹੀ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਰਾਹੀਂ ਆਪਣਾ ਸੱਭਿਆਚਾਰ ਅਤੇ ਵਿਰਸਾ ਪੇਸ਼ ਕਰਨਾ ਸੀ। ਪਰ ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਦੀਆਂ ਝਾਕੀਆਂ ਨੂੰ ਰੋਕ ਕੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨਾਲ ਧੱਕਾ ਕੀਤਾ ਹੈ।”

ਇਹ ਸ਼ਬਦਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰ ਸਰਕਾਰ ਨਾਲ ਰੋਸ ਵਜੋਂ ਕਹੇ।

ਚੀਮਾ ਨੇ ਦੱਸਿਆ, “ਇਸ ਵਾਰ ਪੰਜਾਬ ਨੇ ਭਾਰਤ ਦੀ ਅਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੀ ਭੂਮਿਕਾ ਉੱਤੇ ਝਾਕੀ ਤਿਆਰ ਕੀਤੀ ਸੀ।”

ਇੰਨਾ ਹੀ ਨਹੀਂ ਅਕਾਲੀ ਦਲ ਨੇ ਵੀ ਇੱਕ ਟਵੀਟ ਕਰਕੇ ਇਸ ਉੱਤੇ ਰੋਹ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਜਾਣ ਕੇ ਹੈਰਾਨ ਹਾਂ ਕਿ ਭਾਰਤ ਸਰਕਾਰ ਨੇ 74ਵੀਂ ਗਣਤੰਤਰ ਦਿਵਸ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰ ਦਿੱਤਾ ਹੈ।

ਉਨ੍ਹਾਂ ਨੇ ਅੱਗੇ ਲਿਖਿਆ, “ਇਸ ਦਾ ਮਤਲਬ ਹੈ ਕਿ ਸਾਨੂੰ ਆਜ਼ਾਦੀ ਦੀ ਲੜਾਈ ਵਿੱਚ ਸਾਡੇ ਸੱਭਿਆਚਾਰ ਅਤੇ ਯੋਗਦਾਨ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਹੈ! ਭਾਰਤ ਸਰਕਾਰ ਨੂੰ ਆਪਣੇ ਫ਼ੈਸਲੇ ‘ਤੇ ਨਜ਼ਰਸਾਨੀ ਕਰਨ ਦੀ ਅਪੀਲ ਕਰਦੇ ਹੋਏ, ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਜਾਗਣ ਅਤੇ ਇਸ ਨੂੰ ਭਾਰਤ ਸਰਕਾਰ ਨਾਲ ਜ਼ੋਰਦਾਰ ਢੰਗ ਨਾਲ ਉਠਾਉਣ।”

 

 

ਦੂਜੇ ਪਾਸੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਇਹ ਮੰਦਭਾਗੀ ਗੱਲ ਹੈ, ਪਰ ਸੱਚ ਇਹ ਹੈ ਕਿ ਪੰਜਾਬ ਸਰਕਾਰ ਨੇ ਮੌਕੇ ਉੱਤੇ ਕੰਮ ਕਰਨਾ ਸੀ।

ਉਨ੍ਹਾਂ ਨੇ ਕਿਹਾ, “ਜੋ ਕਮੀਆਂ ਪੇਸ਼ੀਆਂ ਸਨ, ਉਹ ਦੂਰ ਕੀਤੀਆਂ ਜਾਂਦੀਆਂ ਹਨ। ਪੰਜਾਬ ਸਰਕਾਰ ਨੂੰ ਇਸ ਬਾਰੇ ਵੀ ਧਿਆਨ ਦੇਣਾ ਚਾਹੀਦਾ ਹੈ।

ਦਰਅਸਲ, ਅਜਿਹਾ 2017 ਤੋਂ ਬਾਅਦ ਹੋਇਆ ਹੈ, ਜਦੋਂ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਨਹੀਂ ਹੋਵੇਗੀ।

RELATED ARTICLES

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ ਰਾਂਚੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ...

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ ਪਟਿਆਲਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ...

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

LEAVE A REPLY

Please enter your comment!
Please enter your name here

- Advertisment -

Most Popular

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ ਰਾਂਚੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ...

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ ਪਟਿਆਲਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼ ਵਾਸ਼ਿੰਗਟਨ: ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ...

Recent Comments