Sunday, May 19, 2024
Home Punjab ਪਤੀ ਨੂੰ ਮਾਪਿਆਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਨ ਵਾਲੀ ਪਤਨੀ ਬੇਰਹਿਮ,...

ਪਤੀ ਨੂੰ ਮਾਪਿਆਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਨ ਵਾਲੀ ਪਤਨੀ ਬੇਰਹਿਮ, ਪਤੀ ਤਲਾਕ ਦਾ ਹੱਕਦਾਰ : ਹਾਈ ਕੋਰਟ

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਆਹ ਵਿਵਾਦ ਦੇ ਇਕ ਮਾਮਲੇ ਵਿਚ ਪਤੀ ਨੂੰ ਉਸ ਦੇ ਮਾਪਿਆਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਨ ਵਾਲੀ ਪਤਨੀ ਨੂੰ ਬੇਰਹਿਮ ਮੰਨਦੇ ਹੋਏ ਜਲੰਧਰ ਦੀ ਫੈਮਿਲੀ ਕੋਰਟ ਵੱਲੋਂ ਪਤੀ ਨੂੰ ਦਿੱਤੇ ਤਲਾਕ ਦੇ ਹੁਕਮ ‘ਤੇ ਮੋਹਰ ਲਾ ਦਿੱਤੀ ਹੈ। ਪਟੀਸ਼ਨ ਦਾਇਰ ਕਰਦੇ ਹੋਏ ਪਤਨੀ ਨੇ ਦੱਸਿਆ ਕਿ ਉਸ ਦੇ ਪਤੀ ਨੇ ਜਲੰਧਰ ਦੀ ਫੈਮਿਲੀ ਕੋਰਟ ‘ਚ ਤਲਾਕ ਲਈ ਪਟੀਸ਼ਨ ਦਾਇਰ ਕੀਤੀ ਸੀ।

ਉਸ ਪਟੀਸ਼ਨ ਵਿਚ ਪਤੀ ਨੇ ਦੱਸਿਆ ਸੀ ਕਿ ਉਹ ਇਕ ਡਾਕਟਰ ਹੈ ਅਤੇ ਕਲੀਨਿਕ ਚਲਾਉਂਦਾ ਹੈ। ਵਿਆਹ ਤੋਂ ਬਾਅਦ ਉਸ ਦੀ ਪਤਨੀ ਆਪਣੇ ਮਾਪਿਆਂ ਦੇ ਘਰ ਚਲੀ ਗਈ ਅਤੇ ਉੱਥੇ ਬੱਚੇ ਨੂੰ ਜਨਮ ਦਿੱਤਾ। ਪਤੀ ਆਪਣੀ ਪਤਨੀ ਅਤੇ ਬੱਚੇ ਨੂੰ ਲੈਣ ਜਲੰਧਰ ਗਿਆ ਪਰ ਪਤਨੀ ਅਤੇ ਉਸ ਦੇ ਮਾਤਾ-ਪਿਤਾ ਨੇ ਆਉਣ ਤੋਂ ਇਨਕਾਰ ਕਰ ਦਿੱਤਾ।

ਪਤਨੀ ਨੇ ਸਿੱਧਾ ਕਿਹਾ ਕਿ ਪਤੀ ਆਪਣਾ ਊਨਾ ਦਾ ਕਲੀਨਿਕ ਬੰਦ ਕਰ ਕੇ ਜਲੰਧਰ ਵਿਚ ਆਪਣੀ ਪ੍ਰੈਕਟਿਸ ਸ਼ੁਰੂ ਕਰੇ। ਪਤਨੀ ਨੇ ਕਿਹਾ ਕਿ ਉਹ ਸਾਂਝੇ ਪਰਿਵਾਰ ਵਿਚ ਨਹੀਂ ਰਹਿ ਸਕਦੀ। ਜਦੋਂ ਪਟੀਸ਼ਨਰ ਨੇ ਇਨਕਾਰ ਕਰ ਦਿੱਤਾ ਤਾਂ ਪਤਨੀ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾ ਦਿੱਤਾ। ਬਾਅਦ ਵਿਚ ਸਮਝੌਤਾ ਹੋ ਗਿਆ। ਇਸ ਤੋਂ ਬਾਅਦ ਵੀ ਕਈ ਵਾਰ ਰਿਸ਼ਤਿਆਂ ਨੂੰ ਸੁਧਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਫਾਇਦਾ ਨਹੀਂ ਹੋਇਆ। ਫਿਰ ਪਤੀ ਨੇ ਊਨਾ ’ਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ। ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਤਨੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਪਤੀ ਨੇ ਬਿਨਾਂ ਤਲਾਕ ਦੇ ਦੂਜਾ ਵਿਆਹ ਕਰ ਲਿਆ ਹੈ। ਇਸ ਮਾਮਲੇ ਵਿਚ ਪਤੀ ਨੂੰ ਇਕ ਮਹੀਨਾ ਜੇਲ੍ਹ ਕੱਟਣੀ ਪਈ ਸੀ। ਬਾਅਦ ਵਿਚ ਉਹ ਬੇਕਸੂਰ ਸਾਬਤ ਹੋ ਗਿਆ। ਜਲੰਧਰ ਦੀ ਫੈਮਿਲੀ ਕੋਰਟ ਨੇ ਇਸ ਮਾਮਲੇ ’ਚ ਪਤੀ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਤਲਾਕ ਦੇ ਹੁਕਮ ਦਿੱਤੇ ਸਨ। ਇਸ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਪਤਨੀ ਨੇ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਸੀ। ਹਾਈ ਕੋਰਟ ਨੇ ਕਿਹਾ ਕਿ ਪਤਨੀ ਨੇ ਪਤੀ ਨੂੰ ਮਾਪਿਆਂ ਤੋਂ ਵੱਖ ਕਰਨ ਦੀ ਕੋਸ਼ਿਸ਼ ਕੀਤੀ। ਨਾਲ ਹੀ ਉਸ ਦੀ ਸ਼ਿਕਾਇਤ ਕਾਰਨ ਪਤੀ ਨੂੰ ਜੇਲ੍ਹ ਵੀ ਜਾਣਾ ਪਿਆ। ਇਸ ਤਰ੍ਹਾਂ ਇਹ ਬੇਰਹਿਮੀ ਹੈ ਅਤੇ ਪਤੀ ਤਲਾਕ ਦਾ ਹੱਕਦਾਰ ਹੈ। ਇਨ੍ਹਾਂ ਟਿੱਪਣੀਆਂ ਨਾਲ ਹਾਈ ਕੋਰਟ ਨੇ ਪਤਨੀ ਦੀ ਅਪੀਲ ਖਾਰਜ ਕਰ ਦਿੱਤੀ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments