Sunday, May 19, 2024
Home Sport ICC Odi team of the year 2022 : ਬਾਬਰ ਆਜ਼ਮ ਬਣੇ ਕਪਤਾਨ,...

ICC Odi team of the year 2022 : ਬਾਬਰ ਆਜ਼ਮ ਬਣੇ ਕਪਤਾਨ, ਦੋ ਭਾਰਤੀ ਖਿਡਾਰੀਆਂ ਨੂੰ ਮਿਲੀ ਟੀਮ ‘ਚ ਥਾਂ

ਜੇਐੱਨਐੱਨ, ਨਵੀਂ ਦਿੱਲੀ : ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਮੰਗਲਵਾਰ ਨੂੰ ਸਾਲ 2022 ਦੀ ਸਰਵੋਤਮ ਵਨਡੇ ਟੀਮ ਦਾ ਐਲਾਨ ਕੀਤਾ, ਜਿਸ ਵਿੱਚ ਦੋ ਭਾਰਤੀ ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ। ਬਾਬਰ ਆਜ਼ਮ ਨੂੰ ਇਸ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਭਾਰਤ ਵੱਲੋਂ ਸ਼੍ਰੇਅਸ ਅਈਅਰ ਅਤੇ ਮੁਹੰਮਦ ਸਿਰਾਜ ਨੂੰ ਟੀਮ ਵਿੱਚ ਜਗ੍ਹਾ ਮਿਲੀ ਹੈ।

ਸਿਰਾਜ ਨੇ 50 ਓਵਰਾਂ ਦੇ ਫਾਰਮੈਟ ਵਿੱਚ ਆਪਣੇ ਪ੍ਰਦਰਸ਼ਨ ਨਾਲ ਕਾਫੀ ਪ੍ਰਭਾਵਿਤ ਕੀਤਾ। ਦੂਜੇ ਪਾਸੇ ਬਤੌਰ ਕਪਤਾਨ ਬਾਬਰ ਆਜ਼ਮ ਦਾ ਪ੍ਰਦਰਸ਼ਨ ਜ਼ਬਰਦਸਤ ਰਿਹਾ। ਦੱਸ ਦੇਈਏ ਕਿ ਭਾਰਤ ਦੇ ਤਜਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਇਸ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ। ਬਾਬਰ ਆਜ਼ਮ ਕੋਲ ਓਪਨਿੰਗ ਦੇ ਨਾਲ-ਨਾਲ ਕਪਤਾਨੀ ਦੀ ਜ਼ਿੰਮੇਵਾਰੀ ਹੋਵੇਗੀ। ਆਜ਼ਮ ਦੇ ਨਾਲ ਓਪਨਿੰਗ ਲਈ ਟ੍ਰੈਵਿਸ ਹੈੱਡ ਨੂੰ ਰੱਖਿਆ ਗਿਆ ਹੈ।

 

ਵੈਸਟਇੰਡੀਜ਼ ਦੇ ਬੱਲੇਬਾਜ਼ ਸ਼ਾਈ ਹੋਪ ਨੂੰ ਤੀਜੇ ਸਥਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਜਦੋਂ ਕਿ ਸ਼੍ਰੇਅਸ ਅਈਅਰ ਨੇ ਨੰਬਰ-4 ‘ਤੇ ਕਬਜ਼ਾ ਕੀਤਾ ਹੈ। ਨਿਊਜ਼ੀਲੈਂਡ ਦੇ ਵਿਕਟਕੀਪਰ ਬੱਲੇਬਾਜ਼ ਟਾਮ ਲੈਥਮ ਨੂੰ ਪੰਜਵੇਂ ਸਥਾਨ ਲਈ ਢੁਕਵਾਂ ਮੰਨਿਆ ਜਾ ਰਿਹਾ ਹੈ। ਜ਼ਿੰਬਾਬਵੇ ਦੇ ਆਲਰਾਊਂਡਰ ਸਿਕੰਦਰ ਰਜ਼ਾ ਨੂੰ ਵੀ ਟੀਮ ‘ਚ ਜਗ੍ਹਾ ਮਿਲੀ ਹੈ।

ਬੰਗਲਾਦੇਸ਼ ਦੇ ਮੇਹਦੀ ਹਸਨ, ਵੈਸਟਇੰਡੀਜ਼ ਦੇ ਅਲਜ਼ਾਰੀ ਜੋਸੇਫ, ਭਾਰਤ ਦੇ ਮੁਹੰਮਦ ਸਿਰਾਜ, ਨਿਊਜ਼ੀਲੈਂਡ ਦੇ ਟ੍ਰੇਂਟ ਬੋਲਟ ਅਤੇ ਆਸਟਰੇਲੀਆ ਦੇ ਐਡਮ ਜ਼ਾਂਪਾ ਨੂੰ ਗੇਂਦਬਾਜ਼ੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਸਾਲ 2022 ਲਈ ਆਈਸੀਸੀ ਵਨਡੇ ਟੀਮ

ਬਾਬਰ ਆਜ਼ਮ (ਕਪਤਾਨ), ਟ੍ਰੈਵਿਸ ਹੈੱਡ, ਸ਼ਾਈ ਹੋਪ, ਸ਼੍ਰੇਅਸ ਅਈਅਰ, ਟਾਮ ਲੈਥਮ, ਸਿਕੰਦਰ ਰਜ਼ਾ, ਮੇਹਿਦੀ ਹਸਨ, ਅਲਜ਼ਾਰੀ ਜੋਸੇਫ, ਮੁਹੰਮਦ ਸਿਰਾਜ, ਟ੍ਰੇਂਟ ਬੋਲਟ ਅਤੇ ਐਡਮ ਜ਼ੈਂਪਾ।

ਸ਼੍ਰੇਅਸ ਅਈਅਰ ਨੇ 2022 ਵਿੱਚ 17 ਮੈਚ ਖੇਡੇ ਅਤੇ 55.69 ਦੀ ਔਸਤ ਨਾਲ 724 ਦੌੜਾਂ ਬਣਾਈਆਂ। ਉਸ ਨੇ ਇਸ ਦੌਰਾਨ ਇੱਕ ਸੈਂਕੜਾ ਅਤੇ ਛੇ ਅਰਧ ਸੈਂਕੜੇ ਵੀ ਲਗਾਏ। ਅਈਅਰ ਨੇ 50 ਓਵਰਾਂ ਦੇ ਫਾਰਮੈਟ ਵਿੱਚ ਲਗਾਤਾਰ ਪ੍ਰਭਾਵ ਪਾਇਆ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਸਾਲ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ ਲਈ ਟੀਮ ਇੰਡੀਆ ਦੇ ਪਲੇਇੰਗ 11 ਵਿੱਚ ਉਸ ਨੂੰ ਜਗ੍ਹਾ ਮਿਲੇਗੀ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments