Sunday, May 19, 2024
Home Technology ਸੋਸ਼ਲ ਮੀਡੀਆ ਕੰਪਨੀਆਂ ਖ਼ਿਲਾਫ਼ ਸ਼ਿਕਾਇਤਾਂ ਦੇ ਨਿਪਟਾਰੇ ਲਈ ਤਿੰਨ ਕਮੇਟੀਆਂ ਬਣਾਈਆਂ

ਸੋਸ਼ਲ ਮੀਡੀਆ ਕੰਪਨੀਆਂ ਖ਼ਿਲਾਫ਼ ਸ਼ਿਕਾਇਤਾਂ ਦੇ ਨਿਪਟਾਰੇ ਲਈ ਤਿੰਨ ਕਮੇਟੀਆਂ ਬਣਾਈਆਂ

ਕੇਂਦਰ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਤੇ ਹੋਰ ਇੰਟਰਨੈੱਟ ਆਧਾਰਤ ਪਲੈਟਫਾਰਮਾਂ ਖ਼ਿਲਾਫ਼ ਉਪਭੋਗਤਾਵਾਂ ਦੀਆਂ ਸ਼ਿਕਾਇਕਤਾਂ ਸੁਣਨ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਤਿੰਨ ਸ਼ਿਕਾਇਤ ਅਪੀਲ ਕਮੇਟੀਆਂ ਕਾਇਮ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਤਿੰਨੋਂ ਸ਼ਿਕਾਇਤ ਅਪੀਲ ਕਮੇਟੀਆਂ ਦਾ ਇਕ-ਇਕ ਚੇਅਰਪਰਸਨ ਤੇ ਦੋ ਪੂਰੇ ਸਮੇਂ ਲਈ ਮੈਂਬਰ ਹੋਣਗੇ ਜੋ ਕਿ ਵੱਖ-ਵੱਖ ਸਰਕਾਰੀ ਅਦਾਰਿਆਂ ਅਤੇ ਇੰਡਸਟਰੀ ਤੋਂ ਸੀਨੀਅਰ ਕਾਰਜਕਾਰੀ ਵਜੋਂ ਸੇਵਾਮੁਕਤ ਹੋਣਗੇ।

ਇਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਦਾ ਹੋਵੇਗਾ।

ਪਹਿਲੀ ਕਮੇਟੀ ਦੀ ਅਗਵਾਈ ਗ੍ਰਹਿ ਮੰਤਰਾਲੇ ਅਧੀਨ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ ਦਾ ਮੁੱਖ ਕਾਰਜਕਾਰੀ ਅਧਿਕਾਰੀ ਕਰੇਗਾ। ਸੇਵਾਮੁਕਤ ਆਈਪੀਐੱਸ ਅਧਿਕਾਰੀ ਆਸ਼ੂਤੋਸ਼ ਸ਼ੁਕਲਾ ਤੇ ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਚੀਫ ਜਨਰਲ ਮੈਨੇਜਰ ਤੇ ਮੁੱਖ ਸੂਚਨਾ ਅਧਿਕਾਰੀ ਸੁਨੀਲ ਸੋਨੀ ਨੂੰ ਕਮੇਟੀ ਦਾ ਪੂਰੇ ਸਮੇਂ ਲਈ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੂਜੀ ਕਮੇਟੀ ਦੀ ਅਗਵਾਈ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵਿੱਚ ਨੀਤੀ ਤੇ ਪ੍ਰਸ਼ਾਸਨ ਡਿਵੀਜ਼ਨ ਦੇ ਇੰਚਾਰਜ ਜੁਆਇੰਟ ਸਕੱਤਰ ਵੱਲੋਂ ਕੀਤੀ ਜਾਵੇਗੀ। ਭਾਰਤੀ ਜਲ ਸੈਨਾ ਤੋਂ ਸੇਵਾਮੁਕਤ ਕੋਮੋਡੋਰ ਸੁਨੀਲ ਕੁਮਾਰ ਗੁਪਤਾ ਤੇ ਐਲ ਐਂਡ ਟੀ ਦੇ ਸਾਬਕਾ ਮੀਤ ਪ੍ਰਧਾਨ ਕਵਿੰਦਰ ਸ਼ਰਮਾ ਪੂਰੇ ਸਮੇਂ ਲਈ ਮੈਂਬਰ ਹੋਣਗੇ। ਤੀਜੀ ਕਮੇਟੀ ਦੀ ਅਗਵਾਈ ਇਲੈਕਟ੍ਰੌਨਿਕ ਤੇ ਸੂਚਨਾ ਤਕਨਾਲੋਜੀ ਮੰਰਤਾਲੇ ਵਿੱਚ ਇਕ ਸੀਨੀਅਰ ਵਿਗਿਆਨੀ ਕਵਿਤਾ ਭਾਟੀਆ ਵੱਲੋਂ ਕੀਤੀ ਜਾਵੇਗੀ। ਭਾਰਤੀ ਰੇਲਵੇ ਦੇ ਸਾਬਕਾ ਟਰੈਫਿਕ ਸਰਵਿਸ ਅਧਿਕਾਰੀ ਸੰਜੈ ਗੋਇਲ ਤੇ ਆਈਡੀਬੀਆਈ ਇਨਟੈਕ ਦੇ ਸਾਬਕਾ ਪ੍ਰਬੰਧ ਨਿਰਦੇਸ਼ਕ ਤੇ ਮੁੱਖ ਕਾਰਜਕਾਰੀ ਅਧਿਕਾਰੀ ਕ੍ਰਿਸ਼ਨਾਗਿਰੀ ਰਾਗੋਥਾਮਾਰਾਓ ਨੂੰ ਪੂਰੇ ਸਮੇਂ ਲਈ ਮੈਂਬਰ ਨਿਯੁਕਤ ਕੀਤਾ ਗਿਆ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments