Sunday, May 19, 2024
Home Punjab ਨਵ-ਨਿਰਮਾਣ ਮੰਦਰ ਦਾ ਡਿੱਗਾ ਲੈਂਟਰ, ਅੱਧੀ ਦਰਜਨ ਦੇ ਕਰੀਬ ਮਜ਼ਦੂਰ ਜ਼ਖਮੀ

ਨਵ-ਨਿਰਮਾਣ ਮੰਦਰ ਦਾ ਡਿੱਗਾ ਲੈਂਟਰ, ਅੱਧੀ ਦਰਜਨ ਦੇ ਕਰੀਬ ਮਜ਼ਦੂਰ ਜ਼ਖਮੀ

ਬਠਿੰਡਾ : ਸ਼ਹਿਰ ਦੀ ਲਾਲ ਸਿੰਘ ਬਸਤੀ ਸਥਿਤ ਸ਼੍ਰੀ ਪੰਚਮੁਖੀ ਬਾਲਾ ਜੀ ਮੰਦਰ ਨੇੜੇ ਐਤਵਾਰ ਦੇਰ ਸ਼ਾਮ ਨਵ-ਨਿਰਮਾਣ ਮੰਦਰ ਸ਼੍ਰੀ ਸਾਲਾਸਰ ਬਾਲਾ ਜੀ ਦਾ ਲੈਂਟਰ ਡਿੱਗ ਗਿਆ, ਜਿਸ ਕਾਰਨ ਮੰਦਰ ਦੇ ਅੰਦਰ ਕੰਮ ਕਰ ਰਹੇ ਅੱਧੀ ਦਰਜਨ ਦੇ ਕਰੀਬ ਪ੍ਰਵਾਸੀ ਮਜ਼ਦੂਰ ਲੈਂਟਰ ਦੇ ਮਲਬੇ ਹੇਠਾਂ ਦੱਬ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਸਹਾਰਾ ਜਨਸੇਵਾ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਦਾਖਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ‘ਚ ਇਕ ਬੱਚਾ ਵੀ ਸ਼ਾਮਲ ਹੈ। ਫਿਲਹਾਲ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਨਾਲ ਕਾਲੋਨੀ ਦੀ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments