Sunday, May 19, 2024
Home Punjab ਕਿਸਾਨ ਅੰਦੋਲਨ ਮਗਰੋਂ ਪੰਜਾਬ 'ਚ 3 ਸਾਲਾਂ 'ਚ ਘਟੇ 49 ਲੱਖ ਕੁਨੈਕਸ਼ਨ

ਕਿਸਾਨ ਅੰਦੋਲਨ ਮਗਰੋਂ ਪੰਜਾਬ ‘ਚ 3 ਸਾਲਾਂ ‘ਚ ਘਟੇ 49 ਲੱਖ ਕੁਨੈਕਸ਼ਨ

ਚੰਡੀਗੜ੍ਹ: ਕਿਸਾਨ ਅੰਦੋਲਨ ਤੋਂ ਬਾਅਦ ਪੰਜਾਬ ਵਿਚ ਨਵੇਂ ਮੋਬਾਈਲ ਕੁਨੈਕਸ਼ਨ ਲੈਣ ਦੇ ਅੰਕੜਿਆਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ ਵੱਲੋਂ 28 ਜਨਵਰੀ ਨੂੰ ਇਕ ਰਿਪੋਰਟ ਜਾਰੀ ਕੀਤੀ ਗਈ। ਇਸ ਰਿਪੋਰਟ ਅਨੁਸਾਰ ਮੌਜੂਦਾ ਸਮੇਂ ਵਿਚ ਪੰਜਾਬ ‘ਚ ਮੋਬਾਈਲ ਕੁਨੈਕਸ਼ਨਾਂ ਦੀ ਗਿਣਤੀ 3.57 ਕਰੋੜ ਹੈ, ਜਦਕਿ ਨਵੰਬਰ 2019 ਵਿਚ ਇਹ ਅੰਕੜਾ 4.06 ਕਰੋੜ ਸੀ।

 

ਰਿਪੋਰਟ ਅਨੁਸਾਰ ਪੰਜਾਬ ਵਿਚ ਬੀਤੇ ਤਿੰਨ ਸਾਲਾਂ ਦੌਰਾਨ 49 ਲੱਖ ਮੋਬਾਈਲ ਕੁਨੈਕਸ਼ਨ ਘਟੇ ਹਨ। ਮਿਲੀ ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਤੋਂ ਬਾਅਦ ਨਵੰਬਰ 2021 ਵਿਚ ਕੁਨੈਕਸ਼ਨਾਂ ਦੀ ਗਿਣਤੀ 3.81 ਕਰੋੜ ਰਹਿ ਗਈ ਸੀ ਅਤੇ ਨਵੰਬਰ 2022 ਤੱਕ ਇਹ ਅੰਕੜਾ 3.57 ਤੱਕ ਆ ਗਿਆ। ਇਕ ਸਰਕਾਰੀ ਰਿਪੋਰਟ ਅਨੁਸਾਰ ਪੰਜਾਬ ਵਿਚ ਰਿਲਾਇੰਸ ਜੀਓ ਦੇ ਮੋਬਾਈਲ ਕੁਨੈਕਸ਼ਨਾਂ ਦੀ ਗਿਣਤੀ 1.11 ਕਰੋੜ ਹੈ, ਜੋ ਨਵੰਬਰ 2020 ਵਿਚ 1.40 ਕਰੋੜ ਸੀ। ਅਕਤੂਬਰ 2019 ਤੋਂ ਨਵੰਬਰ 2020 ਦਰਮਿਆਨ ਇਸ ਕੰਪਨੀ ਦੇ ਕਰੀਬ ਸੱਤ ਲੱਖ ਕੁਨੈਕਸ਼ਨ ਵਧੇ ਸਨ ਪਰ ਕਿਸਾਨ ਅੰਦੋਲਨ ਮਗਰੋਂ ਇਹ ਗਿਣਤੀ ਘਟ ਕੇ 29 ਲੱਖ ਰਹਿ ਗਈ। ਇਸੇ ਤਰ੍ਹਾਂ ਵੋਡਾਫੋਨ ਕੰਪਨੀ ਦੇ ਕੁਨੈਕਸ਼ਨਾਂ ਦੀ ਗਿਣਤੀ ਨਵੰਬਰ 2020 ‘ਚ 86.42 ਲੱਖ ਸੀ, ਜੋ ਨਵੰਬਰ 2022 ਵਿਚ 74.67 ਲੱਖ ਰਹਿ ਗਈ ਹੈ। ਬੀਐੱਸਐੱਨਐੱਲ ਦੇ ਕੁਨੈਕਸ਼ਨ ਨਵੰਬਰ 2020 ‘ਚ 58.04 ਲੱਖ ਸਨ ਅਤੇ ਘੱਟ ਕੇ 49.87 ਲੱਖ ਰਹਿ ਗਏ ਹਨ।

ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬੀ ਹਰ ਵਰ੍ਹੇ ਕਰੀਬ ਇਕ ਹਜ਼ਾਰ ਕਰੋੜ ਰੁਪਏ ਮੋਬਾਈਲ ਬਿੱਲਾਂ ‘ਤੇ ਖ਼ਰਚ ਕਰ ਕਰਦੇ ਹਨ। ਇਸ ਤੋਂ ਇਲਾਵਾ ਸੂਬੇ ਵਿਚ ਇੰਟਰਨੈੱਟ ਬਰਾਡਬੈਂਡ ਕੁਨੈਕਸ਼ਨਾਂ ਦਾ ਰੁਝਾਨ ਵਧਿਆ ਹੈ। ਪੰਜਾਬ ਵਿਚ ਇਸ ਸਮੇਂ 10.92 ਲੱਖ ਬਰਾਡਬੈਂਡ ਕੁਨੈਕਸ਼ਨ ਹਨ, ਜੋ ਨਵੰਬਰ 2021 ਵਿਚ 7.97 ਲੱਖ ਅਤੇ ਨਵੰਬਰ 2020 ‘ਚ 6.87 ਲੱਖ ਸਨ। ਉਧਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਕਾਰਪੋਰੇਟ ਘਰਾਣਿਆਂ ਨੂੰ ਨਿਸ਼ਾਨੇ ‘ਤੇ ਰੱਖਿਆ ਸੀ। ਕਿਸਾਨਾਂ ਨੇ ਕਾਰਪੋਰੇਟਾਂ ਦਾ ਬਾਈਕਾਟ ਕੀਤਾ, ਜਿਸ ਕਾਰਨ ਕੁਨੈਕਸ਼ਨਾਂ ਦੀ ਗਿਣਤੀ ਘਟੀ ਹੈ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments