Sunday, May 19, 2024
Home Punjab ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ...

ਪੰਜਾਬ ਦੇ ਨਵੇਂ ਵਿਧਾਇਕਾਂ ਦੀ ਲੱਗੇਗੀ ਕਲਾਸ! ਲੋਕ ਸਭਾ ਤੇ ਰਾਜ ਸਭਾ ਦੇ ਮੈਂਬਰ ਦੇਣਗੇ ਟ੍ਰੇਨਿੰਗ

ਚੰਡੀਗੜ੍ਹ : ਪੰਜਾਬ ਦੇ ਨਵੇਂ ਵਿਧਾਇਕਾਂ ਦੀ ਕਲਾਸ ਲਾ ਕੇ ਉਨ੍ਹਾਂ ਨੂੰ ਵਿਧਾਨ ਸਭਾ ‘ਚ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਵਿਧਾਇਕਾਂ ਦਾ ਟ੍ਰੇਨਿੰਗ ਕੈਂਪ ਲਾਇਆ ਜਾਵੇਗਾ, ਜਿਸ ‘ਚ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਵਿਧਾਇਕਾਂ ਨੂੰ ਟ੍ਰੇਨਿੰਗ ਦੇਣਗੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ 90 ਦੇ ਕਰੀਬ ਵਿਧਾਇਕਾਂ ਲਈ ਚੰਡੀਗੜ੍ਹ ‘ਚ 13 ਫਰਵਰੀ ਤੋਂ 15 ਫਰਵਰੀ ਤੱਕ ਟ੍ਰੇਨਿੰਗ ਕੈਂਪ ਲਾਇਆ ਜਾ ਰਿਹਾ ਹੈ।

ਟ੍ਰੇਨਿੰਗ ਦੌਰਾਨ ਉਨ੍ਹਾਂ ਨੂੰ ਵਿਧਾਨ ਸਭਾ ਦੇ ਕਾਨੂੰਨ ਅਤੇ ਕੰਮ ਕਰਨ ਦੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

 

ਇਹ ਵੀ ਪਤਾ ਲੱਗਾ ਹੈ ਕਿ ਇਸ ਟ੍ਰੇਨਿਗ ਕੈਂਪ ‘ਚ ਵਿਧਾਨ ਸਭਾ ‘ਚ ਜਵਾਬ ਕਦੋਂ ਅਤੇ ਕਿਵੇਂ ਦੇਣਾ ਹੈ, ਨਾਲ ਹੀ ਸਵਾਲ ਕਦੋਂ ਅਤੇ ਕਿਸ ਤਰ੍ਹਾਂ ਕਰਨਾ ਹੈ, ਇਸ ਬਾਰੇ ਵੀ ਦੱਸਿਆ ਜਾਵੇਗਾ। ਪੰਜਾਬ ਵਿਧਾਨ ਸਭਾ ‘ਚ ਹੋਣ ਵਾਲੇ ਇਸ ਟ੍ਰੇਨਿੰਗ ਸੈਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਹੜੇ-ਕਿਹੜੇ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਇਨ੍ਹਾਂ ਵਿਧਾਇਕਾਂ ਨੂੰ ਟ੍ਰੇਨਿੰਗ ਦੇਣ ਵਾਲੇ ਹਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

 

ਦੱਸਣਯੋਗ ਹੈ ਕਿ ਬੀਤੇ ਸਾਲ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ ਸੀ। ਇਸ ਦੇ ਲਈ 31 ਮਈ ਤੋਂ 2 ਜੂਨ ਤੱਕ ਟ੍ਰੇਨਿੰਗ ਕੈਂਪ ਲਾਇਆ ਗਿਆ ਸੀ। ਇਸ ‘ਚ ਰੋਜ਼ਾਨਾ 8 ਘੰਟੇ ਵਿਧਾਇਕਾਂ ਨੂੰ ਟ੍ਰੇਨਿੰਗ ਦਿੱਤੀ ਗਈ ਸੀ। ਪੰਜਾਬ ‘ਚ ਇਸ ਵਾਰ 92 ‘ਚੋਂ 82 ਦੇ ਕਰੀਬ ਵਿਧਾਇਕ ਅਜਿਹੇ ਹਨ, ਜੋ ਪਹਿਲੀ ਵਾਰ ਚੁਣ ਕੇ ਵਿਧਾਨ ਸਭਾ ‘ਚ ਆਏ ਹਨ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments