Sunday, May 19, 2024
Home International Nepal Plane Crash: ਨੇਪਾਲ ਜਹਾਜ਼ ਹਾਦਸੇ 'ਤੇ ਫਲਾਈਟ ਦੇ ਡਾਟਾ ਰਿਕਾਰਡਰ ਤੋਂ...

Nepal Plane Crash: ਨੇਪਾਲ ਜਹਾਜ਼ ਹਾਦਸੇ ‘ਤੇ ਫਲਾਈਟ ਦੇ ਡਾਟਾ ਰਿਕਾਰਡਰ ਤੋਂ ਹੋਇਆ ਵੱਡਾ ਖੁਲਾਸਾ, ਜਾਣੋ ਕਿਉਂ ਡਿੱਗਿਆ ਸੀ ਜਹਾਜ਼?

Nepal Plane Crash Probe: ਨੇਪਾਲ ਵਿੱਚ ਪਿਛਲੇ ਮਹੀਨੇ ਹੋਏ ਵੱਡੇ ਜਹਾਜ਼ ਹਾਦਸੇ ਦੀ ਜਾਂਚ ਚੱਲ ਰਹੀ ਹੈ। ਜਹਾਜ਼ ਹਾਦਸੇ ਵਿੱਚ ਕ੍ਰੂ ਮੈਂਬਰਾਂ ਸਮੇਤ 60 ਤੋਂ ਵੱਧ ਯਾਤਰੀਆਂ ਦੀ ਮੌਤ ਹੋ ਗਈ ਸੀ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਸ ਕਮੇਟੀ ਨੇ ਰਿਪੋਰਟ ਵਿੱਚ ਹੈਰਾਨ ਕਰਨ ਵਾਲੇ ਦਾਅਵੇ ਕੀਤੇ ਹਨ।

ਜਾਂਚ ਕਮੇਟੀ ਨੇ ਕਿਹਾ ਹੈ ਕਿ ਯੇਤੀ ਏਅਰਲਾਈਨਜ਼ ਦੇ ਏਟੀਆਰ-72 ਜਹਾਜ਼ ਦੇ ਫਲਾਈਟ ਡਾਟਾ ਰਿਕਾਰਡਰ ਅਤੇ ਕਾਕਪਿਟ ਵਾਇਸ ਰਿਕਾਰਡਰ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਹੈ ਕਿ ਜਹਾਜ਼ ਦੇ ਕਰੈਸ਼ ਹੋਣ ਦਾ ਕਾਰਨ ਇਸ ਦੇ ਇੰਜਣ ‘ਚ ਖਰਾਬੀ ਹੋ ਸਕਦੀ ਹੈ। ਦੱਸ ਦੇਈਏ ਕਿ ਜਹਾਜ਼ 15 ਜਨਵਰੀ ਨੂੰ ਪੋਖਰਾ ਵਿੱਚ ਕ੍ਰੈਸ਼ ਹੋ ਗਿਆ ਸੀ। ਉਸ ਨੇ ਹਵਾਈ ਅੱਡੇ ‘ਤੇ ਉਤਰਨਾ ਸੀ, ਜਦਕਿ ਇਸ ਤੋਂ ਕੁਝ ਸਕਿੰਟਾਂ ਪਹਿਲਾਂ ਹੀ ਉਹ ਹੇਠਾਂ ਡਿੱਗ ਗਿਆ। ਡਿੱਗਣ ਵਾਲਾ ਜਹਾਜ਼ ਪਹਾੜੀ ਦੀ ਚੋਟੀ ‘ਤੇ ਜਾ ਟਕਰਾਇਆ। ਇਸ ਵਿੱਚ ਅੱਗ ਲੱਗ ਗਈ। ਅੱਗ ਵਿਚ ਕਈ ਯਾਤਰੀ ਜ਼ਿੰਦਾ ਸੜ ਗਏ। ਕਈਆਂ ਦੀਆਂ ਲਾਸ਼ਾਂ ਵੀ ਨਹੀਂ ਮਿਲੀਆਂ।

ਜਹਾਜ਼ ਹਾਦਸੇ ਵਿੱਚ ਪੰਜ ਭਾਰਤੀਆਂ ਦੀ ਵੀ ਮੌਤ ਹੋ ਗਈ ਸੀ

ਇਸ ਜਹਾਜ਼ ਹਾਦਸੇ ਵਿੱਚ ਪੰਜ ਭਾਰਤੀਆਂ ਦੀ ਵੀ ਮੌਤ ਹੋ ਗਈ ਸੀ। ਜਹਾਜ਼ ਵਿੱਚ 68 ਯਾਤਰੀਆਂ ਅਤੇ ਚਾਲਕ ਦਲ ਦੇ ਚਾਰ ਮੈਂਬਰਾਂ ਸਮੇਤ ਕੁੱਲ 72 ਲੋਕ ਸਵਾਰ ਸਨ। ਦੱਸਿਆ ਗਿਆ ਕਿ ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ। ਇਸ ਦੀ ਪੁਸ਼ਟੀ ਬਾਅਦ ਵਿੱਚ ਨੇਪਾਲ ਫੌਜ ਨੇ ਕੀਤੀ। ਫੌਜ ਨੇ ਕਿਹਾ ਕਿ ਹਾਦਸਾਗ੍ਰਸਤ ਜਹਾਜ਼ ‘ਚੋਂ ਕਿਸੇ ਨੂੰ ਵੀ ਜ਼ਿੰਦਾ ਨਹੀਂ ਕੱਢਿਆ ਜਾ ਸਕਿਆ।

ਤਕਨੀਕੀ ਖਰਾਬੀ ਮੰਨਿਆ ਗਿਆ ਸੀ ਕਾਰਨ

ਨੇਪਾਲ ਵਿੱਚ ਕਈ ਸਾਲਾਂ ਤੋਂ ਬਾਅਦ ਇਹ ਸਭ ਤੋਂ ਵੱਡਾ ਜਹਾਜ਼ ਹਾਦਸਾ ਵਾਪਰਿਆ ਸੀ, ਜੋ ਪੋਖਰਾ ਹਵਾਈ ਅੱਡੇ ਤੋਂ ਕੁਝ ਦੂਰੀ ‘ਤੇ ਵਾਪਰਿਆ ਸੀ। ਇਹ ਜਹਾਜ਼ ਐਤਵਾਰ 15 ਜਨਵਰੀ ਨੂੰ ਸਵੇਰੇ 11 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ ਸੀ। ਨੇਪਾਲ ਦੀ ਫੌਜ ਨੇ ਇਕ ਬਿਆਨ ‘ਚ ਕਿਹਾ ਕਿ 72 ਸੀਟਾਂ ਵਾਲਾ ਜਹਾਜ਼ ਪੋਖਰਾ ਹਵਾਈ ਅੱਡੇ ਦੇ ਰਨਵੇਅ ‘ਤੇ ਉਤਰਨ ਤੋਂ ਸਿਰਫ 10-20 ਸਕਿੰਟ ਪਹਿਲਾਂ ਹਾਦਸਾਗ੍ਰਸਤ ਹੋ ਗਿਆ। ਵੱਡੀ ਗੱਲ ਇਹ ਸੀ ਕਿ ਹਾਦਸੇ ਤੋਂ ਪਹਿਲਾਂ ਜਹਾਜ਼ ਦੇ ਕਾਕਪਿਟ ਤੋਂ ਖ਼ਤਰੇ ਦਾ ਕੋਈ ਸੰਕੇਤ ਨਹੀਂ ਸੀ। ਸ਼ੁਰੂਆਤੀ ਜਾਂਚ ‘ਚ ਇਸ ਹਾਦਸੇ ਦਾ ਕਾਰਨ ਤਕਨੀਕੀ ਖਰਾਬੀ ਮੰਨਿਆ ਜਾ ਰਿਹਾ ਸੀ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments