Thursday, May 16, 2024
Home Sport ਟੀਮ ਇੰਡੀਆ ਨੇ ਕੁਝ ਹੀ ਘੰਟਿਆਂ 'ਚ ਖੋਹਿਆ ਨੰਬਰ 1 ਟੈਸਟ ਰੈਂਕਿੰਗ...

ਟੀਮ ਇੰਡੀਆ ਨੇ ਕੁਝ ਹੀ ਘੰਟਿਆਂ ‘ਚ ਖੋਹਿਆ ਨੰਬਰ 1 ਟੈਸਟ ਰੈਂਕਿੰਗ ਦਾ ਤਾਜ, ਆਸਟ੍ਰੇਲੀਆ ਨੇ ਫਿਰ ਕੀਤਾ ਟਾਪ ‘ਤੇ ਕਬਜ਼ਾ

Indian Cricket Team In ICC Test Rankings: ਆਈਸੀਸੀ ਟੈਸਟ ਰੈਂਕਿੰਗ ਦੇ ਲਿਹਾਜ਼ ਨਾਲ ਬੁੱਧਵਾਰ ਦਾ ਦਿਨ ਬਹੁਤ ਦਿਲਚਸਪ ਰਿਹਾ। ਦਰਅਸਲ, ਭਾਰਤੀ ਟੀਮ ਆਈਸੀਸੀ ਟੈਸਟ ਰੈਂਕਿੰਗ ਵਿੱਚ ਨੰਬਰ ਇੱਕ ਬਣ ਗਈ ਸੀ, ਪਰ ਸਿਰਫ਼ ਸਾਢੇ 4 ਘੰਟੇ ਬਾਅਦ ਹੀ ਆਸਟਰੇਲਿਆਈ ਟੀਮ ਫਿਰ ਤੋਂ ਨੰਬਰ ਇੱਕ ਬਣ ਗਈ। ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਆਸਟਰੇਲਿਆਈ ਟੀਮ ਆਈਸੀਸੀ ਟੈਸਟ ਰੈਂਕਿੰਗ ਵਿੱਚ ਪਹਿਲੇ ਨੰਬਰ ਉੱਤੇ ਸੀ ਪਰ ਦੁਪਹਿਰ 1.32 ਵਜੇ ਟੀਮ ਇੰਡੀਆ ਸਿਖਰ ਉੱਤੇ ਪਹੁੰਚ ਗਈ।

ਹਾਲਾਂਕਿ ਭਾਰਤੀ ਟੀਮ ਦਾ ਰਾਜ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕਿਆ। ਸ਼ਾਮ 7:08 ਵਜੇ ਆਸਟਰੇਲਿਆਈ ਟੀਮ ਫਿਰ ਤੋਂ ਨੰਬਰ ਵਨ ਬਣ ਗਈ।

ICC ਦੀ ਵੈੱਬਸਾਈਟ ਚ ਆਈ ਤਕਨੀਕੀ ਖਰਾਬੀ!

ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਆਈਸੀਸੀ ਦੀ ਵੈੱਬਸਾਈਟ ‘ਚ ਤਕਨੀਕੀ ਖਰਾਬੀ ਕਾਰਨ ਹੋਇਆ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਆਈਸੀਸੀ ਦੀ ਵੈੱਬਸਾਈਟ ‘ਚ ਤਕਨੀਕੀ ਖਰਾਬੀ ਦੇਖੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਵੀ ਆਈਸੀਸੀ ਦੀ ਵੈੱਬਸਾਈਟ ‘ਚ ਤਕਨੀਕੀ ਖਰਾਬੀ ਆਈ ਸੀ। ਹਾਲਾਂਕਿ ਆਸਟ੍ਰੇਲੀਆਈ ਟੀਮ ਆਈਸੀਸੀ ਟੈਸਟ ਰੈਂਕਿੰਗ ‘ਚ ਸਿਖਰ ‘ਤੇ ਹੈ। ਆਸਟ੍ਰੇਲੀਆਈ ਟੀਮ 126 ਰੇਟਿੰਗ ਅੰਕਾਂ ਨਾਲ ਸਿਖਰ ‘ਤੇ ਹੈ। ਜਦਕਿ ਟੀਮ ਇੰਡੀਆ 115 ਰੇਟਿੰਗ ਅੰਕਾਂ ਨਾਲ ਦੂਜੇ ਨੰਬਰ ‘ਤੇ ਹੈ।

ICC ਰੈਂਕਿੰਗ ਚ ਰੋਹਿਤ ਸ਼ਰਮਾ ਦਾ ਵਾਧਾ ਹੋਇਆ ਹੈ

ਰਵੀ ਅਸ਼ਵਿਨ 846 ਰੇਟਿੰਗ ਅੰਕਾਂ ਦੇ ਨਾਲ ਤਾਜ਼ਾ ਆਈਸੀਸੀ ਟੈਸਟ ਗੇਂਦਬਾਜ਼ੀ ਰੈਂਕਿੰਗ ਵਿੱਚ ਸਿੱਧੇ ਚੌਥੇ ਤੋਂ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪਹਿਲੇ ਦਰਜੇ ਦੇ ਆਸਟਰੇਲਿਆਈ ਕਪਤਾਨ ਪੈਟ ਕਮਿੰਸ ਨਾਲ ਉਸ ਦਾ ਅੰਤਰ 21 ਰੇਟਿੰਗ ਅੰਕ ਰਹਿ ਗਿਆ ਹੈ। ਇਸ ਤੋਂ ਇਲਾਵਾ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਆਈਸੀਸੀ ਟੈਸਟ ਰੈਂਕਿੰਗ ‘ਚ 8ਵੇਂ ਨੰਬਰ ‘ਤੇ ਹਨ। ਜਦਕਿ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ 16ਵੇਂ ਨੰਬਰ ‘ਤੇ ਖਿਸਕ ਗਏ ਹਨ। ਇਸ ਦੇ ਨਾਲ ਹੀ ਰਿਸ਼ਭ ਪੰਤ ਆਈਸੀਸੀ ਟੈਸਟ ਰੈਂਕਿੰਗ ਵਿੱਚ ਟੀਮ ਇੰਡੀਆ ਦੇ ਚੋਟੀ ਦੇ ਬੱਲੇਬਾਜ਼ ਹਨ। ਰਿਸ਼ਭ ਪੰਤ 789 ਰੇਟਿੰਗ ਅੰਕਾਂ ਨਾਲ 7ਵੇਂ ਨੰਬਰ ‘ਤੇ ਹਨ।

ਵਿਰਾਟ ਕੋਹਲੀ ਰੈਂਕਿੰਗ ਚ ਹੇਠਾਂ ਖਿਸਕ ਗਏ ਹਨ

ICC ਟੈਸਟ ਰੈਂਕਿੰਗ ‘ਚ ਰੋਹਿਤ ਸ਼ਰਮਾ 786 ਰੇਟਿੰਗ ਅੰਕਾਂ ਨਾਲ 8ਵੇਂ ਨੰਬਰ ‘ਤੇ ਹੈ। ਟੀਮ ਇੰਡੀਆ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ 665 ਰੇਟਿੰਗ ਅੰਕਾਂ ਨਾਲ ICC ਟੈਸਟ ਰੈਂਕਿੰਗ ‘ਚ 16ਵੇਂ ਨੰਬਰ ‘ਤੇ ਹਨ। ਵਿਸ਼ਵ ਰੈਂਕਿੰਗ ‘ਚ ਆਸਟ੍ਰੇਲੀਆ ਦੇ ਮਾਰਨਸ ਲਾਬੂਸ਼ੇਨ ਨੇ ਚੋਟੀ ‘ਤੇ ਕਾਬਜ਼ ਹੈ। ਇਸ ਆਸਟ੍ਰੇਲੀਆਈ ਬੱਲੇਬਾਜ਼ ਦੇ 921 ਰੇਟਿੰਗ ਅੰਕ ਹਨ। ਇਸ ਦੇ ਨਾਲ ਹੀ ਸਟੀਵ ਸਮਿਥ ਆਈਸੀਸੀ ਟੈਸਟ ਰੈਂਕਿੰਗ ‘ਚ ਦੂਜੇ ਨੰਬਰ ‘ਤੇ ਹੈ। ਸਟੀਵ ਸਮਿਥ 897 ਰੇਟਿੰਗ ਅੰਕਾਂ ਨਾਲ ਦੂਜੇ ਨੰਬਰ ‘ਤੇ ਹਨ। ਜਦਕਿ ਪਾਕਿਸਤਾਨ ਦੇ ਬਾਬਰ ਆਜ਼ਮ ਅਤੇ ਆਸਟ੍ਰੇਲੀਆ ਦੇ ਟ੍ਰੈਵਿਸ ਹੈੱਡ ਕ੍ਰਮਵਾਰ ਤੀਜੇ ਅਤੇ ਚੌਥੇ ਨੰਬਰ ‘ਤੇ ਹਨ। ਪਾਕਿਸਤਾਨ ਦੇ ਬਾਬਰ ਆਜ਼ਮ ਅਤੇ ਆਸਟਰੇਲੀਆ ਦੇ ਟ੍ਰੈਵਿਸ ਹੈੱਡ ਦੇ ਕ੍ਰਮਵਾਰ 862 ਅਤੇ 833 ਰੇਟਿੰਗ ਅੰਕ ਹਨ। ਹਾਲਾਂਕਿ ਸੋਸ਼ਲ ਮੀਡੀਆ ‘ਤੇ ਸਿਰਫ ਸਾਢੇ 4 ਘੰਟੇ ਤੱਕ ਰੈਂਕਿੰਗ ‘ਚ ਨੰਬਰ-1 ਬਣੀ ਟੀਮ ਇੰਡੀਆ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments