Sunday, May 19, 2024
Home India ਹਾਦਸੇ ਮਗਰੋਂ ਨਹਿਰ 'ਚ ਡਿੱਗੀ ਬਰਾਤ ਵਾਲੀ ਕਾਰ, ਲਾੜੇ ਸਮੇਤ 5 ਦੀ...

ਹਾਦਸੇ ਮਗਰੋਂ ਨਹਿਰ ‘ਚ ਡਿੱਗੀ ਬਰਾਤ ਵਾਲੀ ਕਾਰ, ਲਾੜੇ ਸਮੇਤ 5 ਦੀ ਮੌਤ

ਰਦੋਈ: ਯੂਪੀ ਦੇ ਹਰਦੋਈ ਦੇ ਪਚਦੇਵਰਾ ਥਾਣਾ ਖੇਤਰ ਦੇ ਦਰਿਆਬਾਦ ਪਿੰਡ ਨੇੜੇ ਇਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਅਨੰਗਪੁਰ ਵੱਲੋਂ ਆ ਰਹੀ ਬਰਾਤੀਆਂ ਦੀ ਇਕ ਤੇਜ਼ ਰਫ਼ਤਾਰ ਬੋਲੈਰੋ ਤੇ ਗੰਨੇ ਨਾਲ ਭਰੀ ਟਰਾਲੀ ਦੀ ਟੱਕਰ ਹੋ ਗਈ। ਇਸ ਟੱਕਰ ਕਾਰਨ ਬੇਕਾਬੂ ਬੋਲੈਰੋ ਨਹਿਰ ‘ਚ ਡਿੱਗਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ।
ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਕਿ ਲਾੜੇ ਸਮੇਤ 3 ਹੋਰਾਂ ਨੂੰ ਹਸਪਤਾਲ ‘ਚ ਮ੍ਰਿਤਕ ਐਲਾਨ ਦਿੱਤਾ ਗਿਆ। ਇਹ ਭਿਆਨਕ ਸੜਕ ਹਾਦਸਾ ਉਦੋਂ ਵਾਪਰਿਆ ਜਦੋਂ ਹਰਪਾਲਪੁਰ ਥਾਣਾ ਖੇਤਰ ਦੇ ਕੁਡਾ ਪਿੰਡ ਤੋਂ ਬਰਾਤ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਥਾਣਾ ਕਾਂਤ ਦੇ ਪਿੰਡ ਅਭਯਨਪੁਰ ਪੁਰਵਾ ਜਾ ਰਹੀ ਸੀ। ਫਿਰ ਬੀਤੀ ਰਾਤ ਲਾੜੇ ਦੀ ਕਾਰ ਟਰੈਕਟਰ-ਟਰਾਲੀ ਨਾਲ ਟਕਰਾ ਗਈ।ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵਿਛੜੀ ਆਤਮਾ ਦੀ ਸ਼ਾਂਤੀ ਦੀ ਕਾਮਨਾ ਕੀਤੀ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਸਪਤਾਲ ਜਾ ਕੇ ਜ਼ਖ਼ਮੀਆਂ ਦਾ ਸਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ। ਲਾੜੇ ਦੇ ਪਿਤਾ, ਜੀਜਾ ਤੇ ਭਤੀਜੇ ਸਮੇਤ ਡਰਾਈਵਰ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੀਐਮ ਤੇ ਐਸਪੀ ਜ਼ਿਲ੍ਹਾ ਹਸਪਤਾਲ ਪੁੱਜੇ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਲ੍ਹੇ ਦੇ ਹਰਪਾਲਪੁਰ ਥਾਣਾ ਖੇਤਰ ਦੇ ਕੁਡਾ ਪਿੰਡ ਥਾਣਾ ਹਰਪਾਲਪੁਰ ਦੇ ਦੇਵੇਸ਼ (21) ਪੁੱਤਰ ਓਮਵੀਰ ਦਾ ਸ਼ੁੱਕਰਵਾਰ ਨੂੰ ਵਿਆਹ ਸੀ। ਬਾਰਾਤੀ ਕਈ ਵਾਹਨਾਂ ‘ਚ ਸਵਾਰ ਹੋ ਕੇ ਸ਼ਾਹਜਹਾਂਪੁਰ ਦੇ ਕੈਂਟ ਥਾਣਾ ਖੇਤਰ ਦੇ ਪਿੰਡ ਅਭਯਨਪੁਰ ਜਾ ਰਹੇ ਸਨ।ਇਨ੍ਹਾਂ ਵਾਹਨਾਂ ‘ਚ ਸ਼ਾਮਲ ਇਕ ਤੇਜ਼ ਰਫ਼ਤਾਰ ਬੋਲੈਰੋ ਨੇ ਪਚਦੇਵਾੜਾ ਇਲਾਕੇ ਦੇ ਪਿੰਡ ਦਰਿਆਬਾਦ ਨੇੜੇ ਗੰਨੇ ਨਾਲ ਭਰੀ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬੋਲੈਰੋ ਬੇਕਾਬੂ ਹੋ ਕੇ ਬਾਰਵਾਂ ਰਜਵਾਹੇ ‘ਚ ਜਾ ਡਿੱਗੀ। ਬੋਲੈਰੋ ‘ਚ ਲਾੜੇ ਸਮੇਤ 8 ਬਾਰਾਤੀਆਂ ਸਵਾਰ ਸਨ, ਜਿਸ ‘ਚ ਲਾੜੇ ਦਾ ਭਤੀਜਾ 12 ਸਾਲਾ ਰੁਦਰ ਤੇ ਲਾੜੇ ਦੇਵੇਸ਼ ਦੇ ਜੀਜਾ ਬਿਪਨੇਸ਼ (45) ਵਾਸੀ ਜਲਾਲਪੁਰ ਪਨਬੜਾ ਜ਼ਿਲ੍ਹਾ ਕਨੌਜ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਦਕਿ ਬੋਲੈਰੋ ‘ਚ ਸਵਾਰ ਲਾੜੇ ਸਮੇਤ 6 ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੀਓ ਸ਼ਾਹਬਾਦ ਹੇਮੰਤ ਉਪਾਧਿਆਏ ਅਤੇ ਪਚਦੇਵਾਰਾ ਥਾਣਾ ਮੁਖੀ ਗੰਗਾਪ੍ਰਸਾਦ ਯਾਦਵ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚੇ। PSTET 2023 ਪ੍ਰੀਖਿਆ ਦਾ ਹੋਇਆ ਐਲਾਨ, ਇਸ ਦਿਨ ਹੋਵੇਗਾ ਟੈਸਟਇਸ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਲਾੜੇ ਦੇ ਪਿਤਾ ਓਮਬੀਰ ਅਤੇ ਬੋਲੈਰੋ ਚਾਲਕ ਸੁਮਿਤ ਦੀ ਵੀ ਜ਼ਿਲ੍ਹਾ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ, ਜਦੋਂਕਿ ਅੰਕਿਤ ਜਗਤਪਾਲ ਅਤੇ ਰਾਜੇਸ਼ ਦਾ ਜ਼ਿਲ੍ਹਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸੜਕ ਹਾਦਸੇ ‘ਚ ਲਾੜੇ ਸਮੇਤ ਪੰਜ ਲੋਕਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਡੀਐਮ ਐਮਪੀ ਸਿੰਘ, ਐਸਪੀ ਰਾਜੇਸ਼ ਦਿਵੇਦੀ ਮੌਕੇ ‘ਤੇ ਪੁੱਜੇ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ ਜਦਕਿ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments