Thursday, May 16, 2024
Home Business ਪਰਲ ਗਰੁੱਪ ਦੇ ਪੀੜਤਾਂ ਨੂੰ ਮਿਲੇਗੀ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ...

ਪਰਲ ਗਰੁੱਪ ਦੇ ਪੀੜਤਾਂ ਨੂੰ ਮਿਲੇਗੀ ਵੱਡੀ ਰਾਹਤ, ਮੁੱਖ ਮੰਤਰੀ ਮਾਨ ਨੇ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਉਤੇ ਤੁਰੰਤ ਰੋਕ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਮਾਨ ਵੱਲੋਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਮੀਟਿੰਗ ਕਰਕੇ ਇਹ ਹੁਕਮ ਦਿੱਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨਾਲ ਮੀਟਿੰਗ ਕਰ ਪਰਲ ਗਰੁੱਪ ਦੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਪਛਾਣ, ਰੈੱਡ ਐਂਟਰੀ ਤੇ ਖ਼ਰੀਦ ‘ਤੇ ਤੁਰੰਤ ਰੋਕ ਲਗਾਉਣ ਲਈ ਕਿਹਾ ਗਿਐ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਦਾ ਇੱਕ-ਇੱਕ ਪੈਸਾ ਦਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਾਂ।

ਦੱਸ ਦਈਏ ਕਿ ਪੰਜਾਬ ਦੇ ਵੱਡੀ ਗਿਣਤੀ ਲੋਕ ਪਰਲ ਗਰੁੱਪ ਦੀ ਠੱਗੀ ਦੀ ਲਪੇਟ ਵਿੱਚ ਆਏ ਹਨ ਤੇ ‘ਆਪ’ ਨੇ ਚੋਣਾਂ ਦੌਰਾਨ ਨਿਵੇਸ਼ਕਾਂ ਦਾ ਪੈਸਾ ਵਾਪਸ ਕਰਾਉਣ ਦਾ ਵਾਅਦਾ ਵੀ ਕੀਤਾ ਸੀ। ਪੰਜਾਬ ‘ਚ ਸਭ ਤੋਂ ਵੱਧ ਮਾਲਵਾ ਖ਼ਿੱਤਾ ਪਰਲ ਗਰੁੱਪ ਦੀ ਮਾਰ ਹੇਠ ਆਇਆ ਹੈ। ਕੁਝ ਪੀੜਤ ਤਾਂ ਸਦਮਾ ਨਾ ਸਹਾਰਦੇ ਹੋਏ ਮੌਤ ਦੇ ਮੂੰਹ ਵੀ ਜਾ ਪਏ ਹਨ। ਪਰਲ ਗਰੁੱਪ ਵੱਲੋਂ ਨਿਵੇਸ਼ਕਾਂ ਨੂੰ ਸੌਖੇ ਤਰੀਕੇ ਨਾਲ ਪੈਸਾ ਕਮਾਉਣ ਦਾ ਝਾਂਸਾ ਦਿੱਤਾ ਜਾਂਦਾ ਸੀ। ਪੰਜਾਬ ਵਿੱਚ ਇਸ ਗਰੁੱਪ ਨੇ ਕਰੀਬ 30 ਹਜ਼ਾਰ ਪਾਲਿਸੀਆਂ ਜਾਰੀ ਕੀਤੀਆਂ ਸਨ ਜਿਨ੍ਹਾਂ ਨਾਲ ਲੋਕਾਂ ਦਾ ਕਰੀਬ 10 ਹਜ਼ਾਰ ਕਰੋੜ ਦਾ ਵਿੱਤੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments