Sunday, May 19, 2024
Home India ਕੀ ਪੀਰੀਅਡਸ ਦੌਰਾਨ ਔਰਤਾਂ ਨੂੰ ਮਿਲੇਗੀ ਛੁੱਟੀ? ਸੁਪਰੀਮ ਕੋਰਟ ਨੇ ਦਿੱਤਾ ਵੱਡਾ...

ਕੀ ਪੀਰੀਅਡਸ ਦੌਰਾਨ ਔਰਤਾਂ ਨੂੰ ਮਿਲੇਗੀ ਛੁੱਟੀ? ਸੁਪਰੀਮ ਕੋਰਟ ਨੇ ਦਿੱਤਾ ਵੱਡਾ ਬਿਆਨ

ਵੀਂ ਦਿੱਲੀ: ਸੁਪਰੀਮ ਕੋਰਟ (Supreme Court) ਨੇ ਮਾਹਵਾਰੀ ਦੌਰਾਨ ਵਿਦਿਆਰਥਣਾਂ ਅਤੇ ਕੰਮਕਾਜੀ ਔਰਤਾਂ ਲਈ ਛੁੱਟੀ ਮੰਗਣ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਅਦਾਲਤ ਨੇ ਕਿਹਾ ਕਿ ਪੀਰੀਅਡ ਲੀਵ ਇੱਕ Policy matters ਹੈ।

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇੱਕ ਜਨਹਿੱਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿੱਚ ਸਾਰੇ ਰਾਜਾਂ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਮਾਹਵਾਰੀ ਕਾਰਨ ਹੋਣ ਵਾਲੇ ਦਰਦ ਦੇ ਮੱਦੇਨਜ਼ਰ ਉਨ੍ਹਾਂ ਦਿਨਾਂ ਵਿੱਚ ਵਿਦਿਆਰਥਣਾਂ ਅਤੇ ਕੰਮਕਾਜੀ ਔਰਤਾਂ ਲਈ ਉਨ੍ਹਾਂ ਦੇ ਕੰਮ ਵਾਲੀ ਥਾਂ ‘ਤੇ ਛੁੱਟੀ ਦਾ ਪ੍ਰਬੰਧ ਕਰਨ ਲਈ ਨਿਯਮ ਬਣਾਉਣ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਮੁੱਦਾ ਸਰਕਾਰ ਦੇ ਨੀਤੀਗਤ ਦਾਇਰੇ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਫ਼ੈਸਲਾ ਲੈਣ ਲਈ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਨੁਮਾਇੰਦਗੀ ਭੇਜੀ ਜਾ ਸਕਦੀ ਹੈ।

ਦਿੱਲੀ ਨਿਵਾਸੀ ਸ਼ੈਲੇਂਦਰ ਮਨੀ ਤ੍ਰਿਪਾਠੀ ਦੁਆਰਾ ਦਾਇਰ ਪਟੀਸ਼ਨ ਵਿੱਚ ਕੇਂਦਰ ਅਤੇ ਸਾਰੇ ਰਾਜਾਂ ਨੂੰ ਮੈਟਰਨਿਟੀ ਬੈਨੀਫਿਟ ਐਕਟ, 1961 ਦੀ ਧਾਰਾ 14 ਦੀ ਪਾਲਣਾ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ। ਐਕਟ ਦਾ ਸੈਕਸ਼ਨ 14 ਇੰਸਪੈਕਟਰਾਂ ਦੀ ਨਿਯੁਕਤੀ ਨਾਲ ਸੰਬੰਧਿਤ ਹੈ ਅਤੇ ਇਹ ਕਹਿੰਦਾ ਹੈ ਕਿ ਢੁਕਵੀਂ ਸਰਕਾਰ ਅਜਿਹੇ ਅਧਿਕਾਰੀਆਂ ਦੀ ਨਿਯੁਕਤੀ ਕਰ ਸਕਦੀ ਹੈ ਅਤੇ ਅਧਿਕਾਰ ਖੇਤਰ ਦੀਆਂ ਸਥਾਨਕ ਸੀਮਾਵਾਂ ਨੂੰ ਪਰਿਭਾਸ਼ਿਤ ਕਰ ਸਕਦੀ ਹੈ ਜਿਸ ਦੇ ਅੰਦਰ ਉਹ ਇਸ ਐਕਟ ਦੇ ਅਧੀਨ ਆਪਣੇ ਕੰਮ ਕਰਨਗੇ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments