Thursday, May 16, 2024
Home Punjab ਪੇਪਰ ਲੀਕ ਮਾਮਲੇ 'ਚ PSEB ਦੇ ਪੱਤਰ ਤੋਂ ਹੋਇਆ ਵੱਡਾ ਖ਼ੁਲਾਸਾ

ਪੇਪਰ ਲੀਕ ਮਾਮਲੇ ‘ਚ PSEB ਦੇ ਪੱਤਰ ਤੋਂ ਹੋਇਆ ਵੱਡਾ ਖ਼ੁਲਾਸਾ

ਲੁਧਿਆਣਾ –ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸ਼ੁੱਕਰਵਾਰ ਨੂੰ ਲੀਕ ਹੋਏ ਇੰਗਲਿਸ਼ ਦੇ ਪੇਪਰ ਦੇ ਮਾਮਲੇ ‘ਚ ਬੋਰਡ ਦੇ ਇਕ ਪੱਤਰ ਤੋਂ ਇਕ ਵੱਡਾ ਖ਼ੁਲਾਸਾ ਹੋਇਆ ਹੈ। ਹਾਲਾਂਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਸੀ, ਜਦੋਂਕਿ ਪੇਪਰ ਰੱਦ ਹੋਣ ਤੋਂ ਬਾਅਦ ਪੀ. ਐੱਸ. ਈ.

ਬੀ. ਨੇ ਵੀ ਸਾਰੇ ਪ੍ਰੀਖਿਆ ਕੇਂਦਰਾਂ ਤੋਂ ਪ੍ਰਸ਼ਨ ਪੱਤਰਾਂ ਦੇ ਪੈਕੇਟ ਸਬੰਧੀ ਰਿਪੋਰਟ ਮੰਗੀ ਸੀ।

ਇਸ ਮਾਮਲੇ ਵਿਚ ਬੋਰਡ ਨੇ ਸਾਰੇ ਪ੍ਰੀਖਿਆ ਕੇਂਦਰ ਕੰਟਰੋਲਰਾਂ ਨੂੰ ਪੱਤਰ ਵੀ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਬੋਰਡ ਵੱਲੋਂ ਜਾਰੀ ਇਕ ਪੱਤਰ ਨੂੰ ਦੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਕਤ ਮਾਮਲੇ ਵਿਚ ਬੋਰਡ ਦੇ ਹੱਥ ਕੁਝ ਸੁਰਾਗ ਲੱਗੇ ਹਨ। ਪੱਤਰ ਦੇ ਮੁਤਾਬਕ ਕਈ ਪ੍ਰੀਖਿਆ ਕੰਟਰੋਲਰ ਬੋਰਡ ਵੱਲੋਂ ਤੈਅ ਕੀਤੇ ਪ੍ਰਸ਼ਨ ਪੱਤਰ ਲੈਣ ਦੇ ਸਮੇਂ ਤੋਂ ਪਹਿਲਾਂ ਹੀ ਬੈਂਕਾਂ ਤੋਂ ਪ੍ਰਸ਼ਨ ਪੱਤਰ ਲੈ ਲਏ ਗਏ। ਬੋਰਡ ਨੇ ਇਸ ਨੂੰ ਕੇਂਦਰ ਕੰਟਰੋਲਰਾਂ ਦੀ ਵੱਡੀ ਲਾਪ੍ਰਵਾਹੀ ਦੱਸਦੇ ਹੋਏ ਭਵਿੱਖ ਲਈ ਸਾਰੇ ਪ੍ਰੀਖਿਆ ਕੇਂਦਰ ਕੰਟਰੋਲਰਾਂ ਨੂੰ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

ਇਹੀ ਨਹੀਂ, ਬੋਰਡ ਨੇ ਚਿਤਾਵਨੀ ਦਿੱਤੀ ਹੈ ਕਿ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਕੇਂਦਰ ਸਰਕਾਰ ਵੱਲੋਂ ਪ੍ਰੀਖਿਆਵਾਂ ਦੇ ਸਹੀ ਸੰਚਾਲਨ ਸਬੰਧੀ ਜਾਰੀ ਨਿਰਦੇਸ਼ ਦਾ ਪਾਲਣ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕੁਝ ਸਕੂਲਾਂ ਦੇ ਪ੍ਰੀਖਿਆ ਕੇਂਦਰ ਕੰਟਰੋਲਰਾਂ ਵੱਲੋਂ ਸਵੇਰ 10-11 ਵਜੇ ਜਾਂ ਉਸ ਤੋਂ ਪਹਿਲਾਂ ਹੀ ਬੈਂਕਾਂ ਤੋਂ ਇੰਗਲਿਸ਼ ਦੇ ਪ੍ਰਸ਼ਨ ਪੱਤਰ ਪ੍ਰਾਪਤ ਕਰ ਲਏ ਗਏ, ਜੋ ਵੱਡੀ ਲਾਪ੍ਰਵਾਹੀ ਹੈ, ਜਦੋਂਕਿ ਬੈਂਕ ਤੋਂ ਪੇਪਰ ਪ੍ਰਾਪਤ ਕਰਨ ਦਾ ਸਮਾਂ 12.30 ਦਾ ਦਿੱਤਾ ਗਿਆ ਹੈ।

ਪੀ. ਐੱਸ. ਈ. ਬੀ. ਨੇ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਬੋਰਡ ਨੇ ਸਾਰੇ ਪ੍ਰਿੰਸੀਪਲ ਕਮ ਕੇਂਦਰ ਕੰਟਰੋਲਰਾਂ ਨੂੰ ਪ੍ਰਸ਼ਨ ਪੱਤਰਾਂ ਨੂੰ ਬੈਂਕ ਦੀ ਸੇਫ ਕਸਟੱਡੀ ਵਿਚ ਰੱਖਣ ਅਤੇ ਪ੍ਰੀਖਿਆ ਵਾਲੇ ਦਿਨ ਬੈਂਕ ਤੋਂ ਪ੍ਰਾਪਤ ਕਰਨ ਦੇ ਸਬੰਧ ਵਿਚ ਨਿਰਦੇਸ਼ ਫਿਰ ਜਾਰੀ ਕੀਤੇ ਗਏ ਹਨ। ਬੋਰਡ ਨੇ ਕਿਹਾ ਕਿ ਪ੍ਰਸ਼ਨ ਪੱਤਰ ਬੈਂਕ ਤੋਂ ਪ੍ਰਾਪਤ ਕਰਨ ਦੇ ਸਮੇਂ ਤੋਂ ਪਹਿਲਾਂ ਜਾਰੀ ਨਿਰਦੇਸ਼ਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ। ਜੇਕਰ ਫਿਰ ਵੀ ਪ੍ਰਸ਼ਨ ਪੱਤਰ ਨਿਰਦੇਸ਼ਾਂ ਦੇ ਉਲਟ ਦਿੱਤੇ ਗਏ ਸਮੇਂ ਤੋਂ ਪਹਿਲਾਂ ਬੈਂਕ ਤੋਂ ਪ੍ਰਾਪਤ ਕੀਤਾ ਜਾਂਦਾ ਹੈ ਤਾਂ ਕੇਂਦਰ ਕੰਟਰੋਲਰ ਦੇ ਖਿਲਾਫ ਕਾਨੂੰਨੀ ਅਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments