Thursday, May 16, 2024
Home Punjab Sidhu Moosewala Death : ਸਿੱਧੂ ਮੂਸੇਵਾਲੇ ਦੇ ਕਤਲ 'ਚ ਨਾਮਜ਼ਦ 2 ਗੈਂਗਸਟਰਾਂ...

Sidhu Moosewala Death : ਸਿੱਧੂ ਮੂਸੇਵਾਲੇ ਦੇ ਕਤਲ ‘ਚ ਨਾਮਜ਼ਦ 2 ਗੈਂਗਸਟਰਾਂ ਦਾ ਗੋਇੰਦਵਾਲ ਜੇਲ੍ਹ ‘ਚ ਕਤਲ , ਇੱਕ ਗੰਭੀਰ ਜ਼ਖ਼ਮੀ ,ਪੜ੍ਹੋ ਪੂਰੀ ਡਿਟੇਲ

Sidhu Moosewala Death : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ‘ਚ ਬੰਦ 2 ਗੈਂਗਸਟਰਾਂ ਦਾ ਗੈਂਗਵਾਰ ਦੌਰਾਨ ਕਤਲ ਹੋ ਗਿਆ ਹੈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ।

ਗੋਇੰਦਵਾਲ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲੇ ਦੇ ਕਤਲ ਵਿਚ ਨਾਮਜ਼ਦ ਗੈਂਗਸਟਰ ਮਨਦੀਪ ਸਿੰਘ ਉਰਫ਼ ਤੁਫ਼ਾਨ ਪੁੱਤਰ ਹਰਭਜਨ ਸਿੰਘ ਵਾਸੀ ਬਟਾਲਾ, ਗੈਂਗਸਟਰ ਮਨਮੋਹਨ ਸਿੰਘ ਮੋਹਣਾ ਪੁੱਤਰ ਦਰਸ਼ਨ ਸਿੰਘ ਅਤੇ ਕੇਸ਼ਵ ਪੁੱਤਰ ਲਾਲ ਚੰਦ ਵਾਸੀ ਬਠਿੰਡਾ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ‘ਚ ਆਪਸ ਭਿੜੇ ਸਨ। ਇਸ ਦੌਰਾਨ ਇਕ ਦੀ ਜੇਲ੍ਹ ਵਿੱਚ ਹੀ ਮੌਤ ਹੋ ਗਈ ਸੀ, ਜਦਕਿ ਦੂਜੇ ਦੀ ਬਾਅਦ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਤਿੰਨਾਂ ਦੇ ਸਿਰਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਸੱਟਾਂ ਵੱਜੀਆਂ ਹਨ।

ਇਸ ਘਟਨਾ ਦੌਰਾਨ ਮਨਦੀਪ ਸਿੰਘ ਤੂਫ਼ਾਨ ਅਤੇ ਮਨਮੋਹਨ ਸਿੰਘ ਮੋਹਣਾ ਦੀ ਮੌਤ ਹੋ ਗਈ, ਜਦਕਿ ਗੈਂਗਸਟਰ ਕੇਸ਼ਵ ਗੰਭੀਰ ਰੂਪ ਵਿਚ ਜ਼ਖ਼ਮੀ ਹੈ, ਜਿਸ ਦੇ ਸਿਰ ‘ਤੇ ਸੱਟਾਂ ਹਨ। ਤਰਨਤਾਰਨ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਤੋਂ ਲਿਆਂਦੇ ਗਏ ਤਿੰਨਾਂ ਜ਼ਖ਼ਮੀਆਂ ‘ਚੋਂ ਦੋ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਤੀਜੇ ਗੈਂਗਸਟਰ ਕੇਸ਼ਵ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਭਾਰੀ ਸੁਰੱਖਿਆ ‘ਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

 

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments