Friday, November 1, 2024
Home India ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ...

ਜੀ-20 ਸੰਮੇਲਨ ਦੁਨੀਆ ਭਰ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਪੁਖ਼ਤਾ ਪਲੇਟਫਾਰਮ ਸਾਬਤ ਹੋਵੇਗਾ: ਮਾਨ

ਜੀ-20 ਦੇ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਉਦਘਾਟਨੀ ਸਮਾਰੋਹ ਵਿੱਚ ਕੀਤੀ ਸ਼ਿਰਕਤ
ਸਿੱਖਿਆ ਖੇਤਰ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਮਿਸਾਲੀ ਕਦਮਾਂ ਬਾਰੇ ਦੱਸਿਆ
ਲੋਕਾਂ ਦੀਆਂ ਮੁਸ਼ਕਲਾਂ ਬਾਰੇ ਸਰਕਾਰਾਂ ਨੂੰ ਜਾਣੂੰ ਕਰਵਾਉਣ ਦਾ ਵਧੀਆ ਜ਼ਰੀਆ ਬਣੇਗਾ ਸੰਮੇਲਨ

ਅੰਮ੍ਰਿਤਸਰ, 15 ਮਾਰਚ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਜੀ-20 ਸੰਮੇਲਨ ਦੁਨੀਆ ਭਰ ਵਿੱਚ ਅਤੇ ਖ਼ਾਸ ਤੌਰ ਉਤੇ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਾਹਿਰ ਦੇਸ਼ਾਂ ਦੇ ਅਹਿਮ ਸੁਝਾਵਾਂ ਵਾਸਤੇ ਮਜ਼ਬੂਤ ਪਲੇਟਫਾਰਮ ਸਾਬਤ ਹੋਵੇਗਾ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।

ਇੱਥੇ ਬੁੱਧਵਾਰ ਨੂੰ ਜੀ-20 ਐਜੁਕੇਸ਼ਨ ਵਰਕਿੰਗ ਗਰੁੱਪ ਦੀ ਦੂਜੀ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਮੇਰਾ ਮੰਨਣਾ ਹੈ ਕਿ ਇਸ ਸੰਮੇਲਨ ਵਿੱਚ ਹੋਣ ਵਾਲਾ ਵਿਚਾਰ-ਵਟਾਂਦਰਾ ਨਾ ਸਿਰਫ਼ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗਾ, ਸਗੋਂ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ।” ਉਨ੍ਹਾਂ ਉਮੀਦ ਜਤਾਈ ਕਿ ਆਲਮੀ ਅਰਥਚਾਰੇ ਨਾਲ ਸਬੰਧਤ ਵੱਡੇ ਮਸਲਿਆਂ ਨੂੰ ਹੱਲ ਕਰਨ ਲਈ ਜੀ-20 ਦੀਆਂ ਪੁਖ਼ਤਾ ਕੋਸ਼ਿਸ਼ਾਂ ਨਾਲ ਭਾਰਤ ਤੇ ਖ਼ਾਸ ਤੌਰ ਉਤੇ ਪੰਜਾਬ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਕੌਮਾਂਤਰੀ ਪੱਧਰ ਉਤੇ ਅਮਨ, ਬਿਹਤਰ ਸਹਿਯੋਗ ਤੇ ਤਾਲਮੇਲ ਲਈ ਜੀ-20 ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ ਕੀਤੀ।

‘ਗਿਆਨ ਨੂੰ ਮਨੁੱਖੀ ਜੀਵਨ ਦਾ ਆਧਾਰ’ ਦੱਸ ਕੇ ਉਚਿਆਉਣ ਵਾਲੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਮੀਲ ਦਾ ਪੱਥਰ ਸਾਬਤ ਹੋਣ ਵਾਲੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ‘ਸਿੱਖਿਆ’ ਤੇ ‘ਸਿਹਤ’ ਮਨੁੱਖੀ ਜੀਵਨ ਦਾ ਮੂਲ ਹਨ ਅਤੇ ਸਮਾਜਿਕ ਵਿਕਾਸ ਇਨ੍ਹਾਂ ਦੋਵਾਂ ਅਹਿਮ ਖ਼ੇਤਰਾਂ ਦੀ ਮਜ਼ਬੂਤੀ ਤੇ ਵਿਸਤਾਰ ਉਤੇ ਨਿਰਭਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਗਾਮੀ ਵਿੱਤੀ ਵਰ੍ਹੇ ਵਿੱਚ ਸਕੂਲ ਤੇ ਉਚੇਰੀ ਸਿੱਖਿਆ ਲਈ 17,072 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਬਦਲਣ ਲਈ 200 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਹਲਾ ਮਿਆਰੀ ‘ਸਕੂਲ ਆਫ ਐਮੀਨੈਂਸ’ ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਗੇ। ਇਨ੍ਹਾਂ ਸਕੂਲਾਂ ਦਾ ਨਿਰਮਾਣ ਸਹਿਯੋਗ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਤੇ ਸਹਿ-ਵਿੱਦਿਅਕ ਗਤੀਵਿਧੀਆਂ ਅਤੇ ਕਮਿਊਨਿਟੀ ਇਨਗੇਜਮੈਂਟ ਦੇ ਪੰਜ ਥੰਮ੍ਹਾਂ ਦੀ ਬੁਨਿਆਦ ਉਤੇ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਕੂਲ ਉਚੇਰੀ ਸਿੱਖਿਆ, ਰੋਜ਼ਗਾਰ, ਸਿਖਲਾਈ ਤੇ ਹੋਰ ਖ਼ੇਤਰਾਂ ਲਈ ਹੁਨਰ ਤੇ ਵਿਅਕਤੀਗਤ ਸਮਰੱਥਾ ਨੂੰ ਨਿਖਾਰਨ ਲਈ ਮੌਕੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਉਤੇ ਧਿਆਨ ਕੇਂਦਰਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਮਿਆਰ ਚੁੱਕਣ ਲਈ ਵਚਨਬੱਧ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments