Thursday, May 16, 2024
Home Business ਨੀਤੀ ਆਯੋਗ ਦੀ ਮੀਟਿੰਗ 'ਚੋਂ ਭਗਵੰਤ ਮਾਨ ਸਣੇ 11 ਮੁੱਖ ਮੰਤਰੀ ਰਹੇ...

ਨੀਤੀ ਆਯੋਗ ਦੀ ਮੀਟਿੰਗ ‘ਚੋਂ ਭਗਵੰਤ ਮਾਨ ਸਣੇ 11 ਮੁੱਖ ਮੰਤਰੀ ਰਹੇ ਗ਼ੈਰ-ਹਾਜ਼ਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਜ ਇਥੇ ਨੀਤੀ ਆਯੋਗ ਕੌਂਸਲ ਦੀ ਬੈਠਕ ਹੋਈ। ਇਸ ਵਿੱਚ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਲਈ ਵੱਖ ਵੱਖ ਮਾਮਲਿਆਂ ‘ਤੇ ਚਰਚਾ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ 11 ਮੁੱਖ ਮੰਤਰੀ ਨੀਤੀ ਆਯੋਗ ਕੌਂਸਲ ਦੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ।

ਇਥੇ ਪ੍ਰਗਤੀ ਮੈਦਾਨ ‘ਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਸੂਬਿਆਂ ਅਤੇ ਜ਼ਿਲ੍ਹਿਆਂ ਨੂੰ ਕਿਹਾ ਕਿ ਉਹ ਸਾਲ 2047 ਤੱਕ ਭਾਰਤ ਨੂੰ ਵਿਕਸਤ ਮੁਲਕ ਬਣਾਉਣ ਲਈ ਲੰਬੇ ਸਮੇਂ ਦਾ ਨਜ਼ਰੀਆ ਤਿਆਰ ਕਰਨ ਜਦੋਂ ਮੁਲਕ ਦੀ ਆਜ਼ਾਦੀ ਦੇ 100 ਸਾਲ ਮੁਕੰਮਲ ਹੋ ਜਾਣਗੇ। ਆਪਣੇ ਸੰਬੋਧਨ ‘ਚ ਸ੍ਰੀ ਮੋਦੀ ਨੇ ਸੂਬਿਆਂ ਨੂੰ ਅਪੀਲ ਕੀਤੀ ਕਿ ਉਹ ਵਿੱਤੀ ਸਮਝ ਅਤੇ ਬਿਹਤਰ ਰਾਜ ਪ੍ਰਬੰਧ ਚਲਾਉਣ ਵਾਲੇ ਫ਼ੈਸਲੇ ਲੈਣ ਜੋ ਲੋਕਾਂ ਦੀਆਂ ਖਾਹਿਸ਼ਾਂ ਪੂਰੀਆਂ ਕਰਨ ਵਾਲੇ ਪ੍ਰੋਗਰਾਮ ਲਾਗੂ ਕਰਨ ਦੇ ਸਮਰੱਥ ਹੋਣ। ਗਵਰਨਿੰਗ ਕਾਊਂਸਿਲ ਦੀ ਮੀਟਿੰਗ ਮਗਰੋਂ ਨੀਤੀ ਆਯੋਗ ਦੇ ਸੀਈਓ ਬੀ ਵੀ ਆਰ ਸੁਬਰਾਮਣੀਅਨ ਨੇ ਕਿਹਾ ਕਿ 11 ਮੁੱਖ ਮੰਤਰੀਆਂ ਨੇ ਮੀਟਿੰਗ ‘ਚ ਹਿੱਸਾ ਨਹੀਂ ਲਿਆ। -ਪੀਟੀਆਈ

RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments