Thursday, May 16, 2024
Home Canada ਕੈਨੇਡਾ 'ਚ ਡਿਪੋਰਟ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਮਦਦ ਲਈ ਅੱਗੇ...

ਕੈਨੇਡਾ ‘ਚ ਡਿਪੋਰਟ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ

ਜਨਾਲਾ: ਕੈਨੇਡਾ ਵਿਚ ਡਿਪੋਰਟ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀਆਂ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਈ ਹੈ। ਪੰਜਾਬ ਸਰਕਾਰ ਨੇ ਕੇਂਦਰ ਦੇ ਵਿਦੇਸ਼ ਮੰਤਰਾਲੇ ਨੂੰ ਇਸ ਸਬੰਧੀ ਪੱਤਰ ਲਿਖਿਆ ਹੈ। ਸਰਕਾਰ ਨੇ ਮੰਗ ਰੱਖੀ ਹੈ ਕਿ ਉਨ੍ਹਾਂ ਦੀ ਵਤਨ ਵਾਪਸੀ ਨਾ ਹੋਵੇ, ਬਲਕਿ ਉਨ੍ਹਾਂ ਦੇ ਵੀਜ਼ੇ ਨੂੰ ਵੇਖਦੇ ਹੋਏ ਵਰਕ ਪਰਮਿਟ ਦਿੱਤਾ ਜਾਵੇ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦੇ ਕਿਹਾ ਕਿ ਵਿਦਿਆਰਥੀਆਂ ਨੂੰ ਥੋਖਾ ਦੇਣ ਵਾਲੇ ਉਕਤ ਟਰੈਵਲ ਏਜੰਟ ਦੇ ਪੰਜਾਬ ਤੋਂ ਬਾਹਰ ਦਾ ਵਾਸੀ ਹੋਣ ਕਾਰਨ ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਵੀ ਮੰਗ ਕਰਦੇ ਹਨ ਕਿ ਇਸ ਕੇਸ ਵਿਚ ਸਾਡਾ ਸਾਥ ਦੇਣ, ਤਾਂ ਜੋ ਇਸ ਏਜੰਟ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਸਬੰਧੀ ਇਹ ਘਟਨਾਵਾਂ ਨਾ ਵਾਪਰਨ, ਇਸ ਲਈ ਦੇਸ਼ ਦੇ ਕਾਨੂੰਨ ਸਖਤ ਹੋਣੇ ਚਾਹੀਦੇ ਹਨ। ਸ. ਧਾਲੀਵਾਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਉਹ ਕਿਸੇ ਦੇਸ਼ ਵਿਚ ਜਾਣ ਤੋਂ ਪਹਿਲਾਂ ਉਸ ਕਾਲਜ ਜਿੱਥੇ ਦਾਖਲਾ ਕਰਵਾਇਆ ਗਿਆ ਹੈ, ਦੇ ਵੇਰਵੇ ਅਤੇ ਟਰੈਵਲ ਏਜੰਟ ਦਾ ਰਿਕਾਰਡ ਜ਼ਰੂਰ ਚੈਕ ਕੀਤਾ ਜਾਵੇ।

ਇਕ ਸਵਾਲ ਦੇ ਜਵਾਬ ਵਿਚ ਸ. ਧਾਲੀਵਾਲ ਨੇ ਦੱਸਿਆ ਕਿ ਇੰਡੋਨੇਸ਼ੀਆ ਵਿਚ ਫਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦਾ ਕੇਸ 26 ਜੂਨ ਤੋਂ ਮੁੜ ਸ਼ੁਰੂ ਹੋ ਰਿਹਾ ਹੈ ਅਤੇ ਆਸ ਹੈ ਕਿ ਇਸ ਕੇਸ ਵਿਚੋਂ ਨੌਜਵਾਨ ਬਾਇੱਜ਼ਤ ਬਰੀ ਹੋਣਗੇ। ਉਨ੍ਹਾਂ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਸਬੰਧੀ ਸੂਚਨਾ ਬੀਤੇ ਦਿਨ ਸਾਡੇ ਨਾਲ ਸਾਂਝੀ ਕੀਤੀ ਸੀ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments