ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦਾਅਵਾ ਕੀਤਾ ਕਿ ਬ੍ਰਿਟੇਨ ਦੇ ਤਟਾਂ ‘ਤੇ ਆਉਣ ਵਾਲੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੀਆਂ ਕਿਸ਼ਤੀਆਂ ਨੂੰ ਰੋਕਣ ਦੀ ਉਨ੍ਹਾਂ ਦੀ ਯੋਜਨਾ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੇ ਕਰਦਾਤਿਆਂ ਦੇ ਪੈਸਿਆਂ ਨਾਲ ਚੱਲ ਰਹੇ ਹੋਟਲਾਂ ‘ਤੇ ਦਬਾਅ ਘੱਟ ਕਰਨ ਦੇ ਟੀਚੇ ਨਾਲ ਅਜਿਹੇ ਪ੍ਰਵਾਸੀਆਂ ਨੂੰ ਜਹਾਜ਼ਾਂ ‘ਤੇ ਹੀ ਰੱਖਣ ਦਾ ਐਲਾਨ ਕੀਤਾ ਹੈ।
ਕੇਂਟ ਦੇ ਤੱਟਵਰਤੀ ਕਸਬੇ ਡੋਵੇਰ ‘ਚ ਸੁਨਕ ਨੇ ਕਿਹਾ ਕਿ ਅਜਿਹਾ ਇਕ ਜਹਾਜ਼ ਇਸ ਮਹੀਨੇ ਦੇ ਅੰਤ ਤੱਕ ਤਿਆਰ ਹੋ ਜਾਵੇਗਾ ਅਤੇ 2 ਹੋਰ ਜਹਾਜ਼ ਉਸ ਤੋਂ ਬਾਅਦ ਤਿਆਰ ਕੀਤੇ ਜਾਣਗੇ, ਜਿਨ੍ਹਾਂ ‘ਚ ਹੋਰ 1,000 ਲੋਕਾਂ ਨੂੰ ਰੱਖਿਆ ਜਾ ਸਕਦਾ ਹੈ। ਸਰਕਾਰ ਨੂੰ ਦੇਸ਼ ‘ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲਿਆਂ ਨੂੰ ਹਿਰਾਸਤ ‘ਚ ਲੈਣ ਅਤੇ ਉਨ੍ਹਾਂ ਨੂੰ ਵਾਪਸ ਭੇਜਣ ਦਾ ਅਧਿਕਾਰ ਮਿਲ ਜਾਵੇਗਾ। ਪਹਿਲਾ ਜਹਾਜ਼ ਜਲਦ ਪੋਰਟਲੈਂਡ ਪਹੁੰਚੇਗਾ।