Monday, May 20, 2024
Home Business SBI ਨੇ ਜਾਰੀ ਕੀਤਾ ਅਲਰਟ ! ਬੈਂਕ ਵਿਚ ਲੌਕਰ ਹੈ ਤਾਂ 30...

SBI ਨੇ ਜਾਰੀ ਕੀਤਾ ਅਲਰਟ ! ਬੈਂਕ ਵਿਚ ਲੌਕਰ ਹੈ ਤਾਂ 30 ਜੂਨ ਤੋਂ ਪਹਿਲਾਂ ਨਿਪਟਾ ਲਓ ਇਹ ਜ਼ਰੂਰੀ ਕੰਮ

ਵੀਂ ਦਿੱਲੀ, ਬਿਜ਼ਨੈੱਸ ਡੈਸਕ : ਜੇਕਰ ਤੁਸੀਂ ਬੈਂਕ ‘ਚ ਲੌਕਰ ਦੀ ਸਹੂਲਤ ਦੀ ਵਰਤੋਂ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਤੁਹਾਨੂੰ 30 ਜੂਨ ਤਕ ਬੈਂਕ ਦੇ ਨਾਲ ਸੋਧੇ ਹੋਏ ਲੌਕਰ ਸਮਝੌਤੇ ‘ਤੇ ਦਸਤਖਤ ਕਰਨੇ ਪੈਣਗੇ। RBI ਵੱਲੋਂ ਬੈਂਕ ਲੌਕਰ ਦੇ ਨਵੇਂ ਨਿਯਮ ਜਾਰੀ ਕੀਤੇ ਜਾਣ ਤੋਂ ਬਾਅਦ ਸਾਰੇ ਬੈਂਕ ਗਾਹਕਾਂ ਨਾਲ ਕੀਤੇ ਲੌਕਰ ਸਮਝੌਤੇ ਨੂੰ ਰੀਨਿਊ ਕਰ ਰਹੇ ਹਨ।
ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਨਵੇਂ ਨਿਯਮਾਂ ਅਨੁਸਾਰ 1 ਜਨਵਰੀ, 2023 ਤੋਂ ਗਾਹਕਾਂ ਨਾਲ ਸਾਰੇ ਲੌਕਰ ਸਮਝੌਤਿਆਂ ਨੂੰ ਸੋਧਣ ਲਈ ਕਿਹਾ ਸੀ। ਹਾਲਾਂਕਿ, 23 ਜਨਵਰੀ, 2023 ਨੂੰ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਹੁਣ ਇਸਦੀ ਮਿਆਦ 31 ਦਸੰਬਰ, 2023 ਤਕ ਵਧਾ ਦਿੱਤੀ ਗਈ ਹੈ। ਇਸ ਤਹਿਤ 30 ਜੂਨ 2023 ਤਕ 50 ਫੀਸਦੀ ਕੰਮ, 30 ਸਤੰਬਰ 2023 ਤਕ 75 ਫੀਸਦੀ ਕੰਮ ਕੀਤਾ ਜਾਣਾ ਹੈ।SBI ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ

ਐਸਬੀਆਈ ਵੱਲੋਂ ਨਵੇਂ ਸਮਝੌਤੇ ਬਾਰੇ ਗਾਹਕਾਂ ਨੂੰ ਸੂਚਿਤ ਕਰਦੇ ਹੋਏ ਇਕ ਟਵੀਟ ਕੀਤਾ ਗਿਆ ਕਿ ਬੈਂਕ ਨੇ ਗਾਹਕਾਂ ਦੇ ਅਧਿਕਾਰਾਂ ਨੂੰ ਸ਼ਾਮਲ ਕਰਦੇ ਹੋਏ ਆਪਣੇ ਲੌਕਰ ਸਮਝੌਤੇ ਨੂੰ ਸੋਧਿਆ ਹੈ। SBI ਦੀ ਲੌਕਰ ਸਹੂਲਤ ਪ੍ਰਾਪਤ ਕਰਨ ਵਾਲੇ ਸਾਰੇ ਗਾਹਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੀ ਸ਼ਾਖਾ ਵਿੱਚ ਜਾ ਕੇ ਇੱਕ ਨਵੇਂ ਲੌਕਰ ਸਮਝੌਤੇ ‘ਤੇ ਦਸਤਖਤ ਕਰਨ।

 

 

ਲੌਕਰ ਦੇ ਨਿਯਮਾਂ ‘ਚ ਕੀ ਹੋਇਆ ਬਦਲਾਅ ?

  • ਆਰਬੀਆਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਗਰੀਮੈਂਟ ਸਟੈਂਪ ਪੇਪਰ ‘ਤੇ ਹੋਣਾ ਚਾਹੀਦਾ ਹੈ। ਇਹ ਸਟੈਂਪ ਬੈਂਕ ਨੂੰ ਮੁਫਤ ਦੇਣੀ ਪਵੇਗਾ।
  • ਜੇਕਰ ਸਰਕਾਰੀ ਏਜੰਸੀਆਂ ਲੌਕਰ ਨੂੰ ਅਟੈਚ ਕਰਨ ਜਾਂ ਜ਼ਬਤ ਕਰਨ ਲਈ ਬੈਂਕ ਕੋਲ ਪਹੁੰਚਦੀਆਂ ਹਨ ਤਾਂ ਇਸ ਬਾਰੇ ਗਾਹਕ ਨੂੰ ਈਮੇਲ ਤੇ SMS ਰਾਹੀਂ ਸੂਚਿਤ ਕੀਤਾ ਜਾਵੇਗਾ।
  • ਅੱਗ, ਚੋਰੀ, ਸੰਨ੍ਹਮਾਰੀ, ਡਕੈਤੀ, ਇਮਾਰਤ ਡਿੱਗਣ, ਬੈਂਕ ਦੀ ਲਾਪਰਵਾਹੀ ਜਾਂ ਬੈਂਕ ਮੁਲਾਜ਼ਮਾਂ ਵੱਲੋਂ ਧੋਖਾਧੜੀ ਵਰਗੀਆਂ ਘਟਨਾਵਾਂ ਦੇ ਮਾਮਲੇ ਵਿੱਚ ਬੈਂਕ ਨੂੰ ਲੌਕਰ ਧਾਰਕ ਨੂੰ ਮੁਆਵਜ਼ਾ ਦੇਣਾ ਪੈਂਦਾ ਹੈ।
  • RBI ਨੇ ਬੈਂਕਾਂ ਨੂੰ ਕਿਹਾ ਹੈ ਕਿ ਬੈਂਕ ਤਿੰਨ ਸਾਲ ਜਾਂ ਇਸ ਤੋਂ ਵੱਧ ਦੀ FD ‘ਤੇ ਲੌਕਰ ਚਾਰਜ ਨਹੀਂ ਲੈਣਗੇ।
RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments