Monday, May 20, 2024
Home India ਕੁਲਪਤੀ ਨਹੀਂ ਰਹਿਣਗੇ ਪੰਜਾਬ ਦੇ ਰਾਜਪਾਲ, ਭਲਕੇ ਖੋਹੇ ਜਾਣਗੇ ਸਾਰੇ ਅਧਿਕਾਰ

ਕੁਲਪਤੀ ਨਹੀਂ ਰਹਿਣਗੇ ਪੰਜਾਬ ਦੇ ਰਾਜਪਾਲ, ਭਲਕੇ ਖੋਹੇ ਜਾਣਗੇ ਸਾਰੇ ਅਧਿਕਾਰ

ਚੰਡੀਗੜ । ਪੰਜਾਬ ਵਿੱਚ ਹੁਣ ਰਾਜਪਾਲ ਕਿਸੇ ਵੀ ਯੂਨੀਵਰਸਿਟੀ ਦੇ ਕੁਲਪਤੀ ਨਹੀਂ ਰਹਿਣਗੇ, ਅੱਜ ਮੰਗਲਵਾਰ ਨੂੰ ਰਾਜਪਾਲ ਤੋਂ ਇਹ ਅਧਿਕਾਰ ਖੋਹ ਲਏ ਜਾਣਗੇ ਅਤੇ ਇਹ ਤਰਾਂ ਦੇ ਸਾਰੇ ਅਧਿਕਾਰ ਪੰਜਾਬ ਦੇ ਮੁੱਖ ਮੰਤਰੀ ਕੋਲ ਚਲੇ ਜਾਣਗੇ। ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿੱਚ ਅੱਜ ਬਿੱਲ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਪੰਜਾਬ ਦੇ ਅੰਦਰ ਬਣੀ ਹੋਈ ਹਰ ਯੂਨੀਵਰਸਿਟੀ ਦੇ ਕੁਲਪਤੀ ਦਾ ਅਹੁਦਾ ਮੁੱਖ ਮੰਤਰੀ ਕੋਲ ਚਲਾ ਜਾਏਗਾ, ਜਿਸ ਤੋਂ ਬਾਅਦ ਪੰਜਾਬ ਦੀ ਯੂਨੀਵਰਸਿਟੀ ਦੇ ਹਰ ਫੈਸਲੇ ਤੋਂ ਲੈ ਕੇ ਉਪ ਕੁਲਪਤੀ ਤੱਕ ਲਾਉਣ ਦਾ ਫੈਸਲਾ ਮੁੱਖ ਮੰਤਰੀ ਹੀ ਕਰ ਸਕੇਗਾ।

 

ਇਥੇ ਜਿਕਰਯੋਗ ਹੈ ਕਿ ਪੰਜਾਬ ਵਿੱਚ ਦੋ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਲਗਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਕਾਰ ਕਾਫ਼ੀ ਜਿਆਦਾ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਪ ਕੁਲਪਤੀ ਲਗਾਉਣ ਲਈ ਪੈਨਲ ਤੱਕ ਭੇਜਣਾ ਪਿਆ ਸੀ। ਹੁਣ ਵੀ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ ਲਾਉਣ ਦੇ ਮਾਮਲੇ ਵਿੱਚ ਵਿਵਾਦ ਚਲ ਰਿਹਾ ਹੈ।

ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਹਰ ਵਾਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵਿਵਾਦ ਪੈਦਾ ਕਰਨ ਦੀ ਥਾਂ ‘ਤੇ ਰਾਜਪਾਲ ਨੂੰ ਹੀ ਕੁਲਪਤੀ ਤੋਂ ਲਾਹੁਣ ਦੀ ਤਿਆਰੀ ਵਿੱਚ ਹੈ। ਜਿਸ ਲਈ ਸਰਕਾਰ ਵਲੋਂ ਇਸ ਸਬੰਧੀ ਬਿੱਲ ਤਿਆਰ ਕਰ ਲਿਆ ਗਿਆ ਹੈ, ਜਿਸ ਨੂੰ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਪੇਸ਼ ਕੀਤਾ ਜਾਏਗਾ।

ਪੰਜਾਬ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਪੇਸ਼ ਹੋਣ ਵਾਲੇ ਬਿੱਲ ਨੂੰ ਐਕਟ ਦੇ ਰੂਪ ਵਿੱਚ ਲਾਗੂ ਕਰਨ ਤੋਂ ਪਹਿਲਾਂ ਇਸ ਸਬੰਧੀ ਪੰਜਾਬ ਦੇ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਮਨਜ਼ੂਰੀ ਲੈਣੀ ਪਏਗੀ। ਇਥੇ ਸੁਆਲ ਖੜਾ ਹੁੰਦਾ ਹੈ ਕਿ ਜਿਹੜਾ ਬਿੱਲ ਖ਼ੁਦ ਰਾਜਪਾਲ ਦੇ ਅਧਿਕਾਰਾਂ ਨੂੰ ਖੋਹ ਰਿਹਾ ਹੋਵੇ, ਕੀ ਉਸ ਬਿੱਲ ‘ਤੇ ਰਾਜਪਾਲ ਆਪਣੇ ਦਸਤਖ਼ਤ ਕਰਦੇ ਹੋਏ ਉਹਨੂੰ ਮਨਜ਼ੂਰੀ ਦੇਣਗੇ? ਇਸ ਮਾਮਲੇ ਵਿੱਚ ਕੀ ਹੋਏਗਾ, ਇਹ ਤਾਂ ਬਿੱਲ ਪਾਸ ਹੋਣ ਤੋਂ ਬਾਅਦ ਰਾਜਪਾਲ ਦਫ਼ਤਰ ਪੁੱਜਣ ਤੋਂ ਬਾਅਦ ਹੀ ਪਤਾ ਚੱਲੇਗਾ।

RELATED ARTICLES

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments