Sunday, May 19, 2024
Home Punjab Weather Update: ਪੰਜਾਬ 'ਚ 24 ਜੂਨ ਨੂੰ ਬਦਲੇਗਾ ਮੌਸਮ, ਜਾਣੋ ਕਿੱਥੇ-ਕਿੱਥੇ ਪਵੇਗਾ...

Weather Update: ਪੰਜਾਬ ‘ਚ 24 ਜੂਨ ਨੂੰ ਬਦਲੇਗਾ ਮੌਸਮ, ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ

Weather Update: ਪੰਜਾਬ ਅਤੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਕਹਿਰ ਵਰ੍ਹਾ ਰਹੀ ਹੈ । ਮੌਸਮ ਵਿਭਾਗ ਦੇ ਮੁਤਾਬਕ ਸੋਮਵਾਰ ਦੀ ਰਾਤ ਨੂੰ ਪੰਜਾਬ ਵਿੱਚ ਤੇਜ ਹਵਾਵਾਂ ਚੱਲਣ ਦੇ ਨਾਲ ਕੁਝ ਇਲਾਕਿਆਂ ‘ਚ ਹਲਕਾ ਮੀਂਹ ਪਿਆ ਹੈ। ਜਿਸ ਦੇ ਨਾਲ ਭਖਦੀ ਗਰਮੀ ਤੋਂ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ। ਜਿਸ ਤੋਂ ਬਾਅਦ ਮੰਗਲਵਾਰ ਨੂੰ ਮੁੜ ਗਰਮੀ ਨੇ ਆਪਣਾ ਰੰਗ ਵਿਖਾਇਆ ਅਤੇ ਪਾਰਾ ਫਿਰ ਉੱਪਰ ਚੜ੍ਹ ਗਿਆ।ਮੰਗਲਵਾਰ ਨੂੰ ਦਿਨ ਵੱਲੇ ਸਾਰਾ ਮੌਸਮ ਸਾਫ਼ ਰਿਹਾ ਤੇ ਤਿੱਖੀ ਧੁੱਪ ਨੇ ਤਾਪਮਾਨ ‘ਚ ਵਾਧਾ ਕਰ ਦਿੱਤਾ।
ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਮੁਤਾਬਕ 42.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ‘ਚ ਸਭ ਤੋਂ ਗਰਮ ਰਿਹਾ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ 38.4, ਅਮ੍ਰਿਤਸਰ 40.5, ਲੁਧਿਆਣਾ ਵਿਖੇ 40.2, ਪਟਿਆਲਾ ਵਿੱਚ 38.5, ਬਰਨਾਲਾ ਵਿਖੇ 40.7, ਫਿਰੋਜਪੁਰ ਵਿੱਚ 41.1, ਗੁਰਦਾਸਪੁਰ ਵਿਖੇ 38.6, ਹੁਸ਼ਿਆਰਪੁਰ ਵਿੱਚ 40.8 ਅਤੇ ਜਲੰਧਰ ‘ਚ 39.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 23 ਜੂਨ ਤੱਕ ਮੌਸਮ ਇਸੇ ਤਰ੍ਹਾਂ ਬਣਿਆ ਰਹੇਗਾ ਜਦ ਕਿ 24 ਜੂਨ ਤੋਂ ਮੌਸਮ ਵਿੱਚ ਬਦਲਾਅ ਆਉਣ ਸ਼ੁਰੂ ਹੋ ਜਾਵੇਗਾ ਅਤੇ ਪੰਜਾਬ ‘ਚ ਗਰਜ, ਚਮਕ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਦਰਮਿਆਨ ਕਿਤੇ ਭਾਰੀ ਅਤੇ ਕਿਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments