Monday, May 20, 2024
Home Punjab ਪੰਜਾਬ 'ਚ ਲੱਖਾਂ ਟਿਊਬਵੈੱਲ ਕੀਤੇ ਜਾ ਸਕਦੇ ਬੰਦ ! CM ਭਗਵੰਤ ਮਾਨ...

ਪੰਜਾਬ ‘ਚ ਲੱਖਾਂ ਟਿਊਬਵੈੱਲ ਕੀਤੇ ਜਾ ਸਕਦੇ ਬੰਦ ! CM ਭਗਵੰਤ ਮਾਨ ਨੇ ਸਾਂਝੀ ਕੀਤੀ ਪਲਾਨਿੰਗ

ਚੰਡੀਗੜ੍ਹ : ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦੀ ਤੱਕ ਵਧਾ ਦਿੱਤਾ ਜਾਵੇ ਤਾਂ ਕੁੱਲ 14 ਲੱਖ ਵਿੱਚੋਂ ਕਰੀਬ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ ਜਿਸ ਨਾਲ ਪਾਣੀ ਦੀ ਬੱਚਤ ਵਿੱਚ ਮਦਦ ਮਿਲੇਗੀ।

ਤੇਜ਼ੀ ਨਾਲ ਪਾਣੀ ਦਾ ਪੱਧਰ ਡਿੱਗਣ ਕਾਰਨ ਪੈਦਾ ਹੋ ਰਹੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ (ਖਤਰੇ ਦੀ ਸਥਿਤੀ ਵਿਚ) ਵਿੱਚ ਹਨ।

ਭਗਵੰਤ ਮਾਨ ਨੇ ਕਿਹਾ ਕਿ ਖੇਤਾਂ ਲਈ ਸੰਕੋਚ ਕੀਤੇ ਬਿਨਾਂ ਪਾਣੀ ਕੱਢਣ ਕਾਰਨ ਅਜਿਹਾ ਵਾਪਰਿਆ ਹੈ।

ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਤੁਰੰਤ ਠੱਲ੍ਹ ਪਾਉਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੇ ਸੰਕਟ ਨਾਲ ਨਾ ਜੂਝਣਾ ਪਵੇ। ਉਨ੍ਹਾਂ ਕਿਹਾ ਕਿ ਇਸ ਲਈ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ‘ਤੇ ਬੋਝ ਘਟਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਵਾਸਤੇ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦੀ ਸਿਰਫ਼ 33 ਫੀਸਦੀ ਤੋਂ 34 ਫੀਸਦੀ ਵਰਤੋਂ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਇਜ਼ਾਫਾ ਕੀਤਾ ਜਾਵੇਗਾ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments