Friday, November 1, 2024
Home Business Indian Stock Market: ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 65,000 ਦੇ ਪਾਰ, ਨਿਫਟੀ ਵੀ...

Indian Stock Market: ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ 65,000 ਦੇ ਪਾਰ, ਨਿਫਟੀ ਵੀ ਰਿਕਾਰਡ ਉਚਾਈ ‘ਤੇ

ਸ਼ੇਅਰ ਬਾਜ਼ਾਰ ‘ਚ ਅੱਜ ਵੀ ਉਛਾਲ ਹੈ। ਸੈਂਸੈਕਸ ਅਤੇ ਨਿਫਟੀ ਲਗਾਤਾਰ ਤੀਜੇ ਦਿਨ ਰਿਕਾਰਡ ਉਚਾਈ ‘ਤੇ ਹਨ। ਨਿਫਟੀ ਨੇ ਪਹਿਲੀ ਵਾਰ 45,000 ਦੇ ਅੰਕੜੇ ਨੂੰ ਹੱਥ ਲਾ ਲਿਆ ਹੈ।

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰਾਂ ‘ਚ ਤੇਜ਼ੀ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਜਾਰੀ ਰਹੀ ਅਤੇ ਬੀ.ਐੱਸ.ਈ. ਦਾ ਸੈਂਸੈਕਸ 449 ਅੰਕਾਂ ਦੀ ਛਾਲ ਮਾਰ ਕੇ 65,000 ਦੇ ਪਾਰ ਪਹੁੰਚ ਗਿਆ।

ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ‘ਚ 449.46 ਅੰਕ ਵਧ ਕੇ 65,168.02 ਅੰਕਾਂ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 128.95 ਅੰਕ ਵਧ ਕੇ 19,318 ਅੰਕਾਂ ‘ਤੇ ਪਹੁੰਚ ਗਿਆ।

ਮੁਨਾਫੇ ਤੇ ਘਾਟੇ ਵਾਲੇ ਸਟਾਕ: ਸੈਂਸੈਕਸ ਸਟਾਕਾਂ ਵਿਚ ਐਚਡੀਐਫਸੀ, ਐਚਡੀਐਫਸੀ ਬੈਂਕ, ਮਹਿੰਦਰਾ ਐਂਡ ਮਹਿੰਦਰਾ, ਅਲਟਰਾਟੈਕ ਸੀਮੈਂਟ, ਟਾਟਾ ਸਟੀਲ, ਬਜਾਜ ਫਾਈਨਾਂਸ, ਸਟੇਟ ਬੈਂਕ ਆਫ ਇੰਡੀਆ, ਰਿਲਾਇੰਸ ਇੰਡਸਟਰੀਜ਼, ਬਜਾਜ ਫਿਨਸਰਵ ਅਤੇ ਆਈਸੀਆਈਸੀਆਈ ਬੈਂਕ ਪ੍ਰਮੁੱਖ ਸਨ। ਦੂਜੇ ਪਾਸੇ ਪਾਵਰ ਗਰਿੱਡ, ਮਾਰੂਤੀ, ਟੇਕ ਮਹਿੰਦਰਾ, ਇੰਡਸਇੰਡ ਬੈਂਕ, ਐਚਸੀਐਲ ਟੈਕਨਾਲੋਜੀ ਅਤੇ ਐਕਸਿਸ ਬੈਂਕ ਦੇ ਸ਼ੇਅਰਾਂ ‘ਚ ਗਿਰਾਵਟ ਦਰਜ ਕੀਤੀ ਗਈ। ਏਸ਼ੀਆ ਦੇ ਹੋਰ ਬਾਜ਼ਾਰਾਂ ‘ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਇੰਡੈਕਸ ਅਤੇ ਹਾਂਗਕਾਂਗ ਦਾ ਹੈਂਗਸੇਂਗ ਮੁਨਾਫੇ ‘ਚ ਰਿਹਾ।

ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ‘ਚ ਤੇਜ਼ੀ ਰਹੀ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 6,397.13 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

  • Deepak Parekh Retirement: ਚਾਰ ਦਹਾਕਿਆਂ ਤੱਕ HDFC ਨਾਲ ਜੁੜੇ ਦੀਪਕ ਪਾਰੇਖ ਨੇ ਕਿਹਾ ਅਲਵਿਦਾ, ਸ਼ੇਅਰਧਾਰਕਾਂ ਨੂੰ ਲਿਖੀ ਭਾਵੁਕ ਚਿੱਠੀ
  • ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ- ‘GST ਨੇ ਦਰਾਂ ਘਟਾ ਕੇ ਖਪਤਕਾਰਾਂ ਨਾਲ ਕੀਤਾ ਇਨਸਾਫ’
  • IT ਰਿਟਰਨ ਭਰਨਾ ਲਾਜ਼ਮੀ, ਜਾਣੋ ਪਹਿਲੀ ਵਾਰ ਫਾਈਲ ਕਰਨ ਵਾਲਿਆਂ ਨੂੰ ਕੀ ਕਰਨਾ ਚਾਹੀਦਾ

ਬਾਜ਼ਾਰ ਖੁੱਲ੍ਹਦੇ ਹੀ ਸੈਂਸੈਕਸ ‘ਚ ਉਛਾਲ: ਬਾਜ਼ਾਰ ਖੁੱਲ੍ਹਣ ਦੇ 10 ਮਿੰਟਾਂ ਦੇ ਅੰਦਰ ਹੀ BSE ਸੈਂਸੈਕਸ 358.69 ਅੰਕ ਯਾਨੀ 0.55 ਫੀਸਦੀ ਦੇ ਵਾਧੇ ਨਾਲ 65,077.25 ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਸੀ। ਸੈਂਸੈਕਸ ਦੇ 30 ‘ਚੋਂ 20 ਸ਼ੇਅਰਾਂ ‘ਚ ਤੇਜ਼ੀ ਦੇ ਨਾਲ ਕਾਰੋਬਾਰ ਦੇਖਿਆ ਜਾ ਰਿਹਾ ਹੈ ਅਤੇ 10 ਸ਼ੇਅਰਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਵਧ ਰਹੇ ਸਟਾਕਾਂ ਵਿੱਚ, ਅਲਟਰਾਟੈਕ ਸੀਮੈਂਟ ਸਿਖਰ ‘ਤੇ ਹੈ ਅਤੇ 2 ਪ੍ਰਤੀਸ਼ਤ ਤੋਂ ਵੱਧ ਦੇ ਵਾਧੇ ਨਾਲ ਵਪਾਰ ਕਰ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

Paris Olympics: ਨੀਤਾ ਅੰਬਾਨੀ ਨੇ ਇੰਡੀਆ ਹਾਊਸ ਦੀ ਝਲਕ ਦਿਖਾਈ

Paris Olympics: ਨੀਤਾ ਅੰਬਾਨੀ ਨੇ ਇੰਡੀਆ ਹਾਊਸ ਦੀ ਝਲਕ ਦਿਖਾਈ ਪੈਰਿਸ Paris: ਆਈਓਸੀ ਮੈਂਬਰ ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਨੇ ਪੈਰਿਸ ਓਲੰਪਿਕ...

ਦੀਨਾਨਗਰ ਵਿੱਚ 51.74 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ ਦੀਨਾਨਗਰ: ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments